Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਬੰਧਿਤ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਬੂਥਾਂ/ਪੋਲਿੰਗ ਏਰੀਏ ਦੀ ਪਹਿਚਾਣ ਦਾ ਕੰਮ ਤੁਰੰਤ ਮੁਕੰਮਲ ਕਰਨ ਦੇ ਨਿਰਦੇਸ਼

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 12 Mar 2024

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਅਸ਼ਵਨੀ ਕਪੂਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਐੱਸ. ਡੀ. ਐਮਜ਼. ਅਤੇ ਵਿਧਾਨ ਸਭਾ ਚੋਣ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਹਲਕਾ ਡੀ. ਐੱਸ. ਪੀਜ਼. ਨਾਲ ਵਿਸ਼ੇਸ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਸੰਵੇਦਨਸ਼ੀਲ ਪੋਲਿੰਗ ਬੂਥਾਂ/ਪੋਲਿੰਗ ਏਰੀਏ ਦੀ ਪਹਿਚਾਣ (ਵਲਨਰਏਬਿਲਟੀ ਮੈਪਿੰਗ) ਸਬੰਧੀ ਭੇਜੀਆਂ ਗਈਆਂ ਰਿਪੋਰਟਾਂ ਨੂੰ ਰੀਵਿਊ ਕੀਤਾ ਗਿਆ।

ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਗਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਚੋਣਾਂ-2024 ਦੀ ਤਿਆਰੀ ਦੇ ਮੱਦੇਨਜ਼ਰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਚੋਣਾਂ ਕਰਵਾਉਣ ਲਈ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਸੰਵੇਦਨਸ਼ੀਲ ਪੋਲਿੰਗ ਬੂਥਾਂ/ਪੋਲਿੰਗ ਏਰੀਏ ਦੀ ਪਹਿਚਾਣ ਦਾ ਮੁਕੰਮਲ ਤੁਰੰਤ ਮੁਕੰਮਲ ਕੀਤਾ ਜਾਵੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਚੋਣਾਂ ਵਿੱਚ ਕਿਸੇ ਕਿਸਮ ਦਾ ਵਿਘਨ ਨਾ ਪਵੇ। 

ਇਸ ਲਈ ਪਿਛਲੀਆਂ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਅਜਿਹੇ ਵਿਅਕਤੀਆਂ ਦੀ ਸ਼ਨਾਖ਼ਤ ਕੀਤੀ ਜਾਵੇ, ਜਿਨ੍ਹਾਂ ਵੱਲੋਂ ਚੋਣਾਂ ਵਿਚ ਕਿਸੇ ਕਿਸਮ ਦੀ ਹਿੰਸਾ, ਅਪਰਾਧ ਜਾਂ ਚੋਣਾਂ ਦੇ ਕੰਮਾਂ ਵਿੱਚ ਵਿਘਨ ਪਾਇਆ ਹੈ, ਨੂੰ ਸੰਵੇਦਨਸ਼ੀਲ ਪੋਲਿੰਗ ਬੂਥਾਂ/ਪੋਲਿੰਗ ਏਰੀਏ (ਵਲਨਰਏਬਿਲਟੀ ਮੈਪਿੰਗ) ਵਿੱਚ ਸ਼ਾਮਿਲ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਸਾਰੀ ਕਾਰਵਾਈ ਮੁਕੰਮਲ ਕਰਕੇ ਰਿਪੋਰਟ ਸ਼ੁੱਕਰਵਾਰ ਤੱਕ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜੀ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਐੱਸ. ਡੀ. ਐੱਮ. ਪੱਟੀ ਸ੍ਰੀ ਕਿਰਪਾਲਵੀਰ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਸਚਿਨ ਪਾਠਕ, ਐੱਸ. ਪੀ. ਹੈੱਡ ਕੁਆਟਰ ਸ਼੍ਰੀਮਤੀ ਪਰਵਿੰਦਰ ਕੌਰ ਤੋਂ ਇਲਾਵਾ ਸਮੂਹ ਡੀ. ਐੱਸ. ਪੀਜ਼ ਅਤੇ ਹੋਰ ਸਿਵਲ  ਤੇ ਪੁਲਿਸ ਅਧਿਕਾਰੀ ਹਾਜ਼ਰ ਸਨ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD