Sunday, 12 May 2024

 

 

ਖ਼ਾਸ ਖਬਰਾਂ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

 

ਸਰਕਾਰੀ ਕਾਲਜ ਰੋਪੜ ਵਿਖੇ ਮਨਾਇਆ ਗਿਆ ਮਹਿਲਾ ਦਿਵਸ

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਿਦਿਆਰਥਣਾਂ ਦੇ ਨਾਲ ਹੋਏ ਰੂਬਰੂ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 13 Mar 2024

ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਵੂਮੈਨ ਸੈੱਲ ਦੇ ਕਨਵੀਨਰ ਪ੍ਰੋਫੈਸਰ ਮੀਨਾ ਕੁਮਾਰੀ ਦੀ ਅਗਵਾਈ ਹੇਠ ਮਹਿਲਾ ਦਿਵਸ ਮਨਾਇਆ ਗਿਆ ਜਿਸ ਵਿੱਚ ਡਾਕਟਰ ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਜਿਲਾ ਰੂਪਨਗਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ, ਡਾ. ਪ੍ਰੀਤੀ ਯਾਦਵ ਵਿਦਿਆਰਥੀਆਂ ਨਾਲ ਰੂਬਰੂ ਹੋਏ ਅਤੇ ਉਹਨਾਂ ਦੇ ਨਾਲ ਆਪਣੀ ਪ੍ਰੇਰਨਾਦਾਇਕ ਕਹਾਣੀ ਸਾਂਝੀ ਕੀਤੀ।

ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੇ ਡਿਪਟੀਕਮਿਸ਼ਨਰ ਨਾਲ ਖੁੱਲ ਕੇ ਸਵਾਲ ਜਵਾਬ ਕੀਤੇ ਅਤੇ ਆਪਣੇ ਦਿਲਾਂ ਦੇ ਵਲਵਲੇ ਸਾਂਝੇ ਕੀਤੇ, ਜ਼ਿਕਰਯੋਗ ਹੈ ਕਿ ਇਸ ਪ੍ਰੋਗਰਾਮ ਦੇ ਵਿੱਚ ਡੀ.ਸੀ.ਪੀ.ਓ ਰਜਿੰਦਰ ਕੌਰ, ਡਾ. ਦਿਲਦੀਪ ਕੌਰ, ਪ੍ਰਿੰਸੀਪਲ ਨਰਸਿੰਗ ਕਾਲਜ ਅਤੇ ਸੈਂਟਰ ਐਡਮਿਨ ਕੰਵਲਜੀਤ ਕੌਰ, ਸਖੀ ਵਨ ਸਟੋਪ ਸੈਂਟਰ ਨੇ ਵਕਤਾ ਦੀ ਭੂਮਿਕਾ ਨਿਭਾਉਂਦੇ ਹੋਏ ਵਿਦਿਆਰਥਣਾਂ ਨਾਲ ਉਹਨਾਂ ਦੀਆਂ ਸਮੱਸਿਆਵਾਂ ਅਤੇ ਉਨਾਂ ਦੇ ਹੱਲ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਦੇ ਉਪਰੰਤ ਮਹਿਲਾ ਦਿਵਸ ਤੇ ਕਰਵਾਈਆਂ ਗਈਆਂ ਵੱਖ-ਵੱਖ ਪ੍ਰਤਿਯੋਗਿਤਾਵਾਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰੋਫੈਸਰ ਮੀਨਾ ਕੁਮਾਰੀ, ਕਨਵੀਨਰ ਵੂਮੈਨ ਸੈਲ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਪ੍ਰੋਫੈਸਰ ਨਤਾਸ਼ਾ ਕਾਲੜਾ ਅਤੇ ਪ੍ਰੋਫੈਸਰ ਲਵਲੀਨ ਵਰਮਾ ਨੇ ਮੰਚ ਸੰਚਾਲਕ ਦੀ ਭੂਮਿਕਾ ਨਿਭਾਈ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD