Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਜ਼ਿਲ੍ਹੇ ’ਚ 28 ਉਦਯੋਗਿਕ ਇਕਾਈਆਂ ਨੂੰ ਨਿਸ਼ਚਿਤ ਸਮੇਂ ’ਚ ਜਾਰੀ ਕੀਤੀਆਂ ਗਈਆਂ ਪ੍ਰਿੰਸੀਪਲ ਅਪਰੂਵਲ: ਕੋਮਲ ਮਿੱਤਲ

ਡਿਪਟੀ ਕਮਿਸ਼ਨਰ ਨੇ ਮੈਸਰਜ਼ ਬ੍ਰਾਂਡ ਵਿਲਜ਼ ਦੇ ਪਾਰਟਨਰ ਨੂੰ ਹੋਟਲ ਤੇ ਰੈਸਟੋਰੈਂਟ ਨਾਲ ਸਬੰਧਤ ਉਦਯੋਗ ਸਥਾਪਿਤ ਕਰਨ ਲਈ ਜਾਰੀ ਕੀਤੀਆਂ ਇਨ ਪ੍ਰਿੰਸੀਪਲ ਅਪਰੂਵਲ

Komal Mittal, DC Hoshiarpur, Deputy Commissioner Hoshiarpur, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 13 Mar 2024

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਮੈਸਰਜ਼ ਬ੍ਰਾਂਡ ਵਿਲਜ਼ ਦੇ ਪਾਰਟਨਰ  ਕੁਲਬੀਰ ਸਿੰਘ ਨੂੰ ਆਪਣਾ ਹੋਟਲ ਅਤੇ ਰੈਸਟੋਰੈਂਟ ਨਾਲ  ਸਬੰਧਤ ਉਦਯੋਗ ਸਥਾਪਿਤ ਕਰਨ ਲਈ ਇਨ ਪ੍ਰਿੰਸੀਪਲ ਅਪਰੂਵਲ ਜਾਰੀ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਹੁਣ ਤੱਕ 28 ਉਦਯੋਗਿਕ ਇਕਾਈਆਂ ਨੂੰ ਨਿਸਚਿਤ ਸਮੇਂ ਵਿਚ ਇਨ ਪ੍ਰਿੰਸੀਪਲ ਅਪਰੂਵਲ ਜਾਰੀਆਂ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਵੱਲੋਂ ਆਪਣੇ ਉਦਯੋਗ ਸਥਾਪਿਤ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਉਦਯੋਗਿਕ ਵਿਕਾਸ ਨੂੰ ਪ੍ਰਫੁਲਿਤ ਕਰਨ ਅਤੇ ਉਦਯੋਗਾਂ ਨੂੰ ਰਾਹਤ ਦੇਣ ਲਈ ਹੋਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਤਹਿਤ ਪੰਜਾਬ ਸਰਕਾਰ ਵੱਲੋਂ ਬਿਜ਼ਨੈਸ ਫਸਟ ਪੋਰਟਲ ਰਾਹੀਂ ਸਿੰਗਲ ਵਿੰਡੋ ਸਿਸਟਮ ਚਲਾਇਆ ਜਾ ਰਿਹਾ ਹੈ। ਇਸ ਪੋਰਟਲ ਰਾਹੀਂ ਉਦਯੋਗਿਕ ਇਕਾਈਆਂ ਰੈਗੂਲੇਟਰੀ ਕਲੀਅਰੈਂਸ ਅਤੇ ਹੋਰ ਸਰਵਿਸਜ਼ ਨਿਸ਼ਚਿਤ ਸਮੇਂ ਵਿਚ ਪ੍ਰਾਪਤ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਈਟ ਟੂ ਬਿਜਨੈਸ ਐਕਟ-2020 ਲਾਗੂ ਕੀਤਾ ਗਿਆ ਹੈ। ਉਨ੍ਹਾਂ ਇਸ ਐਕਟ ਦੀਆਂ ਵਿਸ਼ੇਸ਼ਤਾਵਾਂ ’ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਇਸ ਐਕਟ ਤਹਿਤ ਜੋ ਉਦਯੋਗਿਕ ਇਕਾਈਆਂ ਜ਼ਿਲ੍ਹੇ ਦੇ ਅਪਰੂਵਲ ਇੰਡਸਟਰੀਅਲ ਏਰੀਏ ਤੋਂ ਬਾਹਰ ਆਪਣੀ ਇਕਾਈ ਸਥਾਪਿਤ ਕਰੇਗੀ, ਉਸ ਨੂੰ 15 ਦਿਨਾਂ ਦੇ ਅੰਦਰ ਅਤੇ ਜੋ ਉਦਯੋਗਿਕ ਇਕਾਈਆਂ ਅਪਰੂਵਲ ਇੰਡਸਟਰੀ ਵਿਚ ਲੱਗੇਗੀ ਉਨ੍ਹਾਂ ਨੂੰ ਆਪਣਾ ਉਦਯੋਗ ਸਥਾਪਿਤ ਕਰਨ ਲਈ ਇਨ ਪ੍ਰਿੰਸੀਪਲ ਅਪਰੂਵਲ ਜਾਰੀ ਕਰ ਦਿੱਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਿੰਸੀਪਲ ਅਪਰੂਵਲ ਪਾਸ ਹੋਣ ਉਪਰੰਤ ਇਕਾਈ ਆਪਣਾ ਧੰਦਾ ਸ਼ੁਰੂ ਕਰ ਸਕਦੀ ਹੈ ਅਤੇ ਰੈਗੂਲਰ ਅਪਰੂਵਲ ਪ੍ਰਾਪਤ ਕਰਨ ਲਈ ਇਕਾਈ ਨੂੰ 3 ਤੋਂ 6 ਮਹੀਨੇ ਦਾ ਸਮਾਂ ਦਿੱਤਾ ਜਾਂਦਾ ਹੈ। ਇਨ੍ਹਾਂ ਪ੍ਰਿੰਸੀਪਲ ਅਪਰੂਵਲ ਲੈਣ ਲਈ ਇਕਾਈ ਨੂੰ ਪੰਜਾਬ ਬਿਜਨੈਸ ਫਸਟ ਪੋਰਟਲ ’ਤੇ ਅਪਲਾਈ ਕਰਨਾ ਹੁੰਦਾ ਹੈ। ਜ਼ਿਲ੍ਹਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਅਰੁਣ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇੰਡਸਟਰੀਅਲ ਐਂਡ ਬਿਜਨੈਸ ਡਿਵੈਲਪਮੈਂਟ ਪਾਲਿਸੀ-2022 ਨੂੰ ਪ੍ਰੋਤਸਾਹਨ ਮਿਲ ਰਿਹਾ ਹੈ ਅਤੇ ਇਸ ਤਹਿਤ ਜ਼ਿਲ੍ਹੇ ਵਿਚ ਸਾਲ 2023-24 ਦੌਰਾਨ ਹੁਣ ਤੱਕ ਇਨਵੈਸਟਮੈਂਟ ਕਰਨ ਲਈ ਆਨਲਾਈਨ ਪੋਰਟਲ ’ਤੇ 120 ਇਨਵੈਸਟਰਾਂ ਵੱਲੋਂ 1241 ਕਰੋੜ ਰੁਪਏ ਦੀ ਨਵੀਂ ਇਨਵੈਸਟਮੈਂਟ ਲਈ ਪ੍ਰਪੋਜ਼ਲ ਪ੍ਰਾਪਤ ਹੋਈ। 

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਨ ਯੋਜਨਾ (ਪੀ.ਐਮ.ਈ.ਜੀ.ਪੀ) ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਨੂੰ ਪ੍ਰਾਪਤ ਟੀਚੇ ਦੀ 150 ਫੀਸਦੀ ਤੋਂ ਵੀ ਵੱਧ ਦੀ ਪ੍ਰਾਪਤੀ ਕੀਤੀ ਗਈ ਹੈ, ਜਿਸ ਤਹਿਤ ਜ਼ਿਲ੍ਹੇ ਦੇ 106 ਬਿਨੈਕਾਰਾਂ ਵੱਲੋਂ ਆਪਣੇ ਕੰਮ ਸ਼ੁਰੂ ਕੀਤੇ ਗਏ ਹਨ। ਜ਼ਿਲ੍ਹਾ ਉਦਯੋਗ ਕੇਂਦਰ ਵੱਲੋਂ ਉਦਮੀਆਂ ਨੂੰ ਸੁਵਿਧਾ ਪ੍ਰਦਾਨ ਕਰਨ ਲਈ ਹੈਲਪ ਡੈਸਕ ਬਣਾਇਆ ਗਿਆ ਹੈ, ਜਿਥੇ ਉਦਯੋਗ ਸਥਾਪਿਤ ਕਰਨ ਲਈ ਸਾਰੀ ਜਾਣਕਾਰੀ ਦਿੱਤੀ ਜਾਂਦੀ ਹੈ। ਜ਼ਿਲ੍ਹਾ ਉਦਯੋਗ ਕੇਂਦਰ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਉਦਯੋਗਿਕ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਉਦਮੀਆਂ ਨੂੰ ਇਕ ਸਹਾਇਕ ਅਤੇ ਅਨੁਕੂਲ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ। 

 

Tags: Komal Mittal , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD