Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਪੰਜਾਬ ਸਰਕਾਰ ਦੀਆਂ ਲੋਕ ਨੀਤੀਆਂ ਅਤੇ ਲੋਕਾਂ ਦੇ ਸਹਿਯੋਗ ਸਦਕਾ ਸੂਬਾ ਮੁੜ ਵਿਕਾਸ ਦੀਆਂ ਬੁਲੰਦੀਆਂ ਤੇ : ਲਖਵੀਰ ਸਿੰਘ ਰਾਏ

ਵਿਧਾਇਕ ਰਾਏ ਨੇ 01 ਕਰੋੜ ਤੋਂ ਵੱਧ ਲਾਗਤ ਨਾਲ ਵੱਖ-ਵੱਖ ਪਿੰਡਾਂ ਵਿੱਚ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 13 Mar 2024

ਪੰਜਾਬ ਸਰਕਾਰ ਆਪਣੀਆਂ ਨੇਕ ਨੀਤੀਆਂ ਕਾਰਨ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵੱਲ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਖੇੜਾਂ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ 01 ਕਰੋੜ ਤੋਂ ਵੱਧ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡਾਂ ਨਾਲ ਜੋੜ੍ਹਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। 

ਉਹਨਾਂ ਕਿਹਾ ਕਿ ਕੇਂਦਰ ਵੱਲੋਂ  ਦੇ 85 ਹਜ਼ਾਰ ਕਰੋੜ ਰੁਪਏ ਰੋਕੇ ਜਾਣ ਉਪਰੰਤ ਪੰਜਾਬ ਸਰਕਾਰ ਬੇਮਿਸ਼ਾਲ ਵਿਕਾਸ ਕਰ ਰਹੀ ਹੈ। ਸ੍ਰੀ ਰਾਏ ਨੇ ਦੱਸਿਆ ਕਿ ਖੇੜਾ ਬਲਾਕ ਦੇ ਪਿੰਡ ਹਿੰਦੂਪੁਰ ਵਿਖੇ 43 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਤਿਆਰ ਕੀਤਾ ਗਿਆ ਹੈ ਜਿਸ ਵਿੱਚ ਨੌਜਵਾਨਾਂ ਦੇ ਖੇਡਣ ਲਈ ਸਾਰੀਆਂ ਖੇਡਾਂ ਦਾ ਸਮਾਨ ਮੁਹੱਇਆ ਕਰਵਾਇਆ ਜਾਵੇਗਾ ਅਤੇ ਛੋਟੇ ਬੱਚਿਆਂ ਲਈ ਖੇਡਣ ਲਈ ਝੂਲੇ ਆਦਿ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬਜ਼ੁਰਗਾਂ ਦੇ ਬੈਠਣ ਲਈ ਸੱਥ ਤਿਆਰ ਕੀਤੀ ਗਈ ਹੈ ਅਤੇ ਗਰਾਊਂਡ ਵਿੱਚ ਸੈਰ ਕਰਨ ਲਈ ਵਧੀਆ ਟਰੈਕ ਤਿਆਰ ਕੀਤਾ ਜਾਵੇਗਾ।

ਸ੍ਰੀ ਰਾਏ ਨੇ ਦੱਸਿਆ ਕਿ ਰਜਿੰਦਰਗੜ੍ਹ ਵਿਖੇ ਕਰੀਬ 40 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਸੈਂਟਰ ਤਿਆਰ ਕੀਤਾ ਗਿਆ ਹੈ ਜਿੱਥੇ ਆਰਥਿਕ ਪੱਖੋਂ ਗਰੀਬ ਬੱਚਿਆਂ ਦਾ ਪੈਲਿਸ ਵਿੱਚ ਵਿਆਹ ਕਰਵਾਉਣ ਦਾ ਸੁਪਨਾ ਵੀ ਪੂਰਾ ਹੋਵੇਗਾ। ਕਿਉਂਕਿ ਪੈਲਿਸਾਂ ਦੀ ਕਿਰਾਏ ਇੰਨੇ ਜ਼ਿਆਦਾ ਹੋ ਗਏ ਹਨ ਕਿ ਹਰੇਕ ਵਿਅਕਤੀ ਦਾ ਪੈਲਿਸ ਵਿੱਚ ਵਿਆਹ ਕਰਨਾ ਮੁਸ਼ਕਿਲ ਹੋ ਗਿਆ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਆਧੁਨਿਕ ਸਹੂਲਤਾਂ ਵਾਲੇ ਕਮਿਊਨਿਟੀ ਸੈਂਟਰ ਉਸਾਰੇ ਜਾ ਰਹੇ ਹਨ ਉਹਨਾਂ ਹੋਰ ਦੱਸਿਆ ਕਿ ਪਿੰਡ ਝਾਂਮਪੁਰ ਵਿਖੇ 07 ਲੱਖ ਰੁਪਏ ਦੀ ਲਾਗਤ ਨਾਲ ਆਂਗਨਵਾੜੀ ਦਾ ਕੰਮ ਕੀਤਾ ਗਿਆ ਹੈ। 

ਇਸ ਤੋਂ ਇਲਾਵਾ 10 ਲੱਖ ਰੁਪਏ ਨਾਲ ਭਗੜਾਨਾ ਵਿਖੇ ਪਾਰਕ ਤਿਆਰ ਕੀਤਾ ਗਿਆ ਹੈ ਜਿਸ ਨਾਲ ਜਿੱਥੇ ਲੋਕਾਂ ਨੂੰ ਸੈਰ ਕਰਨ ਦੀ ਸਹੂਲਤ ਪ੍ਰਾਪਤ ਹੋਵੇਗੀ ਉੱਥੇ ਹੀ ਪਿੰਡ ਦਾ ਵਾਤਾਵਰਨ ਵੀ ਸ਼ੁੱਧ ਹੋਵੇਗਾ। ਸ੍ਰੀ ਰਾਏ ਨੇ ਦੱਸਿਆ ਕਿ ਪਿੰਡ ਚੁੰਨੀ ਮਾਜਰਾ ਵਿਖੇ 05 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਮਨਰੇਗਾ ਅਧੀਨ ਨਾਲੇ ਦੀ ਉਸਾਰੀ ਕਰਵਾਈ ਗਈ ਹੈ ਜਿਸ ਨਾਲ ਗਲੀਆਂ ਵਿੱਚ ਗੰਦੇ ਪਾਣੀ ਖੜ੍ਹਨ ਦੀ ਸਮੱਸਿਆ ਦੂਰ ਹੋਵੇਗੀ।

ਵਿਧਾਇਕ ਨੇ ਦੱਸਿਆ ਕਿ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵੱਲੋਂ 850 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਹਨਾਂ ਵਿੱਚ ਹੁਣ ਤੱਕ 01 ਕਰੋੜ ਮਰੀਜ਼ ਮੁਫ਼ਤ ਇਲਾਜ਼ ਕਰਵਾ ਚੁੱਕੇ ਹਨ ਅਤੇ 30 ਲੱਖ ਲੋਕ ਸਰਕਾਰੀ ਲੈਬੋਟਰੀਆਂ ਤੋਂ ਵੱਖ-ਵੱਖ ਤਰ੍ਹਾਂ ਦੇ ਟੈਸਟ ਕਰਵਾ ਚੁੱਕੇ ਹਨ। ਉਹਨਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ ਬਿਜਲੀ ਦੀਆਂ 300 ਯੂਨਿਟਾਂ ਮੁਫਤ ਕਰਨ ਨਾਲ 71 ਹਜ਼ਾਰ ਘਰਾਂ ਦਾ ਜ਼ੀਰੋ ਬਿਜਲੀ ਬਿਲ ਆਉਣ ਲੱਗਿਆ ਹੈ। 

ਉਹਨਾਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਸ ਤਰ੍ਹਾਂ ਤੁਸੀ ਆਮ ਆਦਮੀ ਪਾਰਟੀ ਨੂੰ ਵੱਡੇ ਬਹੁਮਤ ਲਈ ਜਿੱਤਾਇਆ ਹੈ ਉਸੇ ਤਰ੍ਹਾਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿੱਤਾ ਕੇ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਨੂੰ ਹੋਰ ਮਜ਼ਬੂਤ ਕਰੋਗੇ ਤਾਂ ਜੋ ਕੇਂਦਰ ਤੋਂ ਵਧੇਰੇ ਫੰਡ ਲਿਆਂਦੇ ਜਾ ਸਕਣ ਅਤੇ ਪੰਜਾਬ ਦਾ ਵਧੇਰੇ ਵਿਕਾਸ ਕਰਵਾਇਆ ਜਾ ਸਕੇ। 

ਇਸ ਮੌਕੇ ਬੀ.ਡੀ.ਪੀ.ਓ.ਖੇੜਾ ਸ੍ਰੀ ਚੰਦ ਸਿੰਘ, ਪੰਚਾਇਤ ਅਫ਼ਸਰ ਸ੍ਰੀ ਭਗਵਾਨ ਸਿੰਘ,ਸ੍ਰੀ ਬਲਵੀਰ ਸਿੰਘ ਚੀਮਾ, ਸ੍ਰੀ ਅਮਰਜੀਤ ਸਿੰਘ ਟਿੰਬਰਪੁਰ, ਸ੍ਰੀ ਸੁਖਵੀਰ ਸਿੰਘ, ਸ੍ਰੀ ਮਾਨਵ ਟਿਵਾਣਾ, ਸ੍ਰੀ ਹਰਮੇਸ਼ ਸਿੰਘ ਪੁੰਨੀਆਂ, ਸ੍ਰੀ ਅਮਨਦੀਪ ਸਿੰਘ ਡੰਗੇੜੀਆਂ, ਸ੍ਰੀ ਗਗਨ ਸਿੰਘ, ਸ੍ਰੀ ਹਰਿੰਦਰ ਸਿੰਘ,  ਸ੍ਰੀ ਗੁਰਪ੍ਰੀਤ ਸਿੰਘ ਨੰਡਿਆਲੀ, ਸ੍ਰੀ ਗਗਨਦੀਪ ਸਿੰਘ ਝਾਂਮਪੁਰ ਅਤੇ ਮਨਜੀਤ ਸਿੰਘ ਸਾਧੂਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

          

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD