Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋ ਸਿਵਲ ਹਸਪਤਾਲ ਵਿੱਚ ਡੀ-ਸਿਲਟਿੰਗ ਆਫ ਸੀਵਰ ਅਤੇ ਸੀਵਰ ਲਾਈਨਾਂ ਦੀ ਮੁਰੰਮਤ ਦੇ ਪ੍ਰੋਜੈਕਟ ਦੀ ਸ਼ੁਰੂਆਤ

Narinder Kaur Bharaj, Sangrur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸੰਗਰੂਰ , 13 Mar 2024

ਸੰਗਰੂਰ ਸ਼ਹਿਰ ਦੇ ਸਿਵਲ ਹਸਪਤਾਲ ਵਿੱਚ ਸੀਵਰੇਜ ਦੀ ਸਮੱਸਿਆ ਦੇ ਸਥਾਈ ਹੱਲ ਲਈ ਅੱਜ ਐਮ.ਐਲ.ਏ ਸੰਗਰੂਰ ਨਰਿੰਦਰ ਕੌਰ ਭਰਾਜ ਨੇ 8.41 ਲੱਖ ਰੁਪਏ ਦੇ ਡੀ-ਸਿਲਟਿੰਗ ਆਫ ਸੀਵਰ ਅਤੇ ਸੀਵਰ ਲਾਈਨਾਂ ਦੀ ਮੁਰੰਮਤ ਦੇ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਅਸੀਂ ਵਿਕਾਸ ਕਾਰਜਾਂ ਦੀ ਲੜੀ ਨੂੰ ਲਗਾਤਾਰ ਜਾਰੀ ਰੱਖ ਰਹੇ ਹਾਂ ਅਤੇ ਸਾਡਾ ਮਕਸਦ ਸਿਰਫ਼ ਲੋਕ ਸੇਵਾ ਹੈ।

ਉਹਨਾ ਕਿਹਾ ਕਿ ਸਿਵਲ ਹਸਪਤਾਲ ਦੇ ਨਾਲ ਹੀ ਹੋਮੀ ਭਾਬਾ ਕੈਂਸਰ ਹਸਪਤਾਲ ਹੈ ਅਤੇ ਰੋਜ਼ਾਨਾ ਵੱਡੀ ਗਿਣਤੀ ਮਰੀਜਾਂ ਤੇ ਹੋਰ ਲੋੜਵੰਦਾਂ ਦੇ ਆਉਣ ਕਾਰਨ ਏਥੇ ਸੀਵਰੇਜ ਸਿਸਟਮ ਵਿਚ ਸੁਧਾਰ ਕਰਨਾ ਸਮੇਂ ਦੀ ਲੋੜ ਬਣ ਗਿਆ ਸੀ। ਉਨ੍ਹਾਂ ਕਿਹਾ ਕਿ ਸੀਵਰੇਜ ਅਕਸਰ ਓਵਰ ਫਲੋ ਹੋ ਜਾਂਦਾ ਸੀ ਜਿਸ ਕਾਰਨ ਇਨ੍ਹਾਂ ਦੋਵਾਂ ਹਸਪਤਾਲਾਂ ਵਿੱਚ ਸਮੱਸਿਆ ਪੈਦਾ ਹੋ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਜਗ੍ਹਾ ਉੱਤੇ ਸੀਵਰ ਦੀ ਲਾਈਨ ਬਹੁਤ ਪੁਰਾਣੀ ਪਈ ਹੋਈ ਹੈ ਅਤੇ ਸੀਵਰ ਦੀ ਨਿਯਮਤ ਤੌਰ ਉੱਤੇ ਸਫਾਈ ਨਾ ਹੋਣ ਕਾਰਨ ਇਹ ਸਮੱਸਿਆ ਗੰਭੀਰ ਰੂਪ ਧਾਰਨ ਕਰ ਰਹੀ ਸੀ। 

ਉਨ੍ਹਾਂ ਕਿਹਾ ਕਿ ਇਸ ਸੀਵਰ ਲਾਈਨ ਦੀ ਡੀ ਸਿਲਟਿੰਗ ਤੇ ਮੁਰੰਮਤ ਅੱਜ ਤੋਂ ਆਰੰਭ ਹੋ ਗਈ ਹੈ ਜੋ ਕਿ ਇਕ ਮਹੀਨੇ ਅੰਦਰ ਮੁੰਕਮਲ ਹੋ ਜਾਵੇਗੀ। ਵਿਧਾਇਕ ਨੇ ਇਹ ਵੀ ਦਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਸਿਵਲ ਹਸਪਤਾਲ ਸੰਗਰੂਰ ਨੂੰ ਅਪਗਰੇਡ ਕੀਤਾ ਜਾਵੇਗਾ ਅਤੇ ਇਸ ਦੌਰਾਨ ਏਥੇ ਨਵੀਂ ਸੀਵਰ ਲਾਈਨ ਪਾਈ ਜਾਵੇਗੀ। ਇਸ ਮੌਕੇ ਸਿਵਲ ਸਰਜਨ ਡਾਕਟਰ ਕਿਰਪਾਲ ਸਿੰਘ ਸਮੇਤ ਹੋਰ ਅਧਿਕਾਰੀ ਤੇ ਪਾਰਟੀ ਵਰਕਰ ਹਾਜ਼ਰ ਸਨ।

 

Tags: Narinder Kaur Bharaj , Sangrur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD