Tuesday, 21 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਮੀਤ ਖੁੱਡੀਆਂ ਲਈ ਕੀਤਾ ਪ੍ਰਚਾਰ ਅਸੀਂ ਤੋੜਨ ਦੀ ਬਜਾਏ ਜੋੜਨ ਦੀ ਰਾਜਨੀਤੀ ਕਰਦੇ ਆ: ਮੀਤ ਹੇਅਰ ਕੀ ਕਲੀਨ-ਸ਼ੇਵ ਮੁੱਖ ਮੰਤਰੀ ਸਿੱਖ ਕਦਰਾਂ-ਕੀਮਤਾਂ ਨੂੰ ਕਾਇਮ ਰੱਖ ਸਕਦਾ - ਅਕਾਲੀ ਦਲ ਨੇ ਭਗਵੰਤ ਮਾਨ 'ਤੇ ਖੜ੍ਹੇ ਕੀਤੇ ਵੱਡੇ ਸੁਆਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਣਾਈ ਕਿੱਕਲੀ-2, ਕਿੱਕਲੀ ਕਲੀਰ ਦੀ ਬੁਰੀ ਹਾਲਤ ਸੁਖਬੀਰ ਦੀ ਅਕਾਲੀ ਦਲ ਸੱਤਾ ਵਿਚ ਆਇਆ ਤਾਂ ਰਾਜਸਥਾਨ ਤੇ ਹਰਿਆਣਾ ਨਾਲ ਕੀਤੇ ਪਾਣੀਆਂ ਦੇ ਸਮਝੌਤੇ ਰੱਦ ਕਰੇਗਾ : ਸੁਖਬੀਰ ਸਿੰਘ ਬਾਦਲ ਰਾਜਾ ਵੜਿੰਗ ਨੇ ਲੁਧਿਆਣਾ 'ਚ ਬੀਜੇਪੀ ਤੇ 'ਆਪ' ਨੂੰ ਨਿਸ਼ਾਨਾ 'ਤੇ ਲਿਆ; ਪੰਜਾਬ ਦੇ ਅਸਲ ਹੱਲ ਦਾ ਵਾਅਦਾ ਕੀਤਾ ਚੋਣ ਖਰਚਾ ਨਿਗਰਾਨ ਅਤੇ ਰਿਟਰਨਿੰਗ ਅਫ਼ਸਰ ਦੀ ਹਾਜ਼ਰੀ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖ਼ਰਚ ਰਜਿਸਟਰਾਂ ਦਾ ਹੋਇਆ ਪਹਿਲਾ ਮਿਲਾਨ ਐਲਨ ਚੰਡੀਗੜ੍ਹ ਦੇ ਵਿਦਿਆਰਥੀਆਂ ਨੇ ਜੂਨੀਅਰ ਸਾਇੰਸ ਓਲੰਪੀਆਡ 2024 ਵਿੱਚ ਇਤਿਹਾਸ ਰਚਿਆ ਗੁਰਜੀਤ ਔਜਲਾ ਨੇ ਕਸਬਾ ਅਟਾਰੀ ਵਿੱਚ ਡੋਰ-ਟੂ-ਡੋਰ ਕੀਤੀ ਕੰਪੇਅਨ ਆਪ ਸਰਕਾਰ ਨੇ ਮੁਲਾਜ਼ਮਾਂ ਦਾ ਜਨਵਰੀ 16 ਤੋਂ ਜੂਨ 2021 ਤੱਕ ਦਾ ਤਨਖਾਹ ਕਮਿਸ਼ਨ ਦਾ ਬਕਾਇਆ ਅਤੇ 12% ਡੀ.ਏ. ਦੱਬਿਆ- ਗੁਰਜੀਤ ਔਜਲਾ ਡੀ.ਸੀ. ਆਸ਼ਿਕਾ ਜੈਨ ਵੱਲੋਂ ਅਧਿਕਾਰੀਆਂ ਨੂੰ ਭੰਗ ਦੇ ਪੌਦਿਆਂ 'ਤੇ ਨਜ਼ਰ ਰੱਖਣ ਦੀ ਹਦਾਇਤ ਮੋਹਾਲੀ ਪੁਲਿਸ ਵੱਲੋਂ ਵਹੀਕਲਾਂ ਦੇ ਜਾਅਲੀ ਰਜਿਸਟ੍ਰੇਸ਼ਨ ਸਰਟੀਫੀਕੇਟ (RC) ਤਿਆਰ ਕਰਨ ਵਾਲੇ ਗਿਰੋਹ ਦੇ 04 ਮੈਂਬਰ ਗ੍ਰਿਫਤਾਰ ਪੋਲਿੰਗ ਸਟਾਫ਼ ਅਤੇ ਵੋਟਰਾਂ ਨੂੰ ਪੋਲਿੰਗ ਵਾਲੇ ਦਿਨ ਲੂੰ ਤੋਂ ਬਚਾਉਣ ਲਈ ਓ.ਆਰ.ਐਸ. ਪੈਕਟ, ਮਿੱਠਾ ਅਤੇ ਠੰਡਾ ਪੀਣ ਵਾਲਾ ਪਾਣੀ, ਕੂਲਰ ਅਤੇ ਪੱਖਿਆਂ ਤੋਂ ਇਲਾਵਾ ਛਾਂ ਅਤੇ ਟੈਂਟ ਮੋਹਾਲੀ ਪ੍ਰਸ਼ਾਸਨ ਦੇ ਹਥਿਆਰ ਹੋਣਗੇ ਕੰਗ ਤੇ ਸਿੰਗਲਾ ਦੱਸਣ ਰਾਹੁਲ ਤੇ ਕੇਜਰੀਵਾਲ ਦੋਸਤ ਹਨ ਜਾਂ ਦੁਸ਼ਮਣ : ਡਾ. ਸੁਭਾਸ਼ ਸ਼ਰਮਾ ਭਾਜਪਾ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਦੀ ਟੀਮ ਨੇ ਚੁਣਾਵ ਪ੍ਰਚਾਰ ਚ ਝੋਕੀ ਤਾਕਤ ਸੁਨੀਲ ਜਾਖੜ ਵੱਲੋਂ ਯਾਦਵਿੰਦਰ ਬੁੱਟਰ ਸੂਬਾ ਬੁਲਾਰਾ ਨਿਯੁਕਤ ਪੰਜਾਬੀ ਯੂਨੀਵਰਸਿਟੀ ਵਿਖੇ 'ਚੋਣ ਉਤਸਵ'- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਵੋਟ ਦੇ ਅਧਿਕਾਰ ਨੂੰ ਹਰ ਹਾਲਤ ਵਿੱਚ ਵਰਤਣ ਦੀ ਅਪੀਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਆਤਮ ਨਗਰ ਅਤੇ ਲੁਧਿਆਣਾ ਦੱਖਣੀ ਦੇ 9 ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦਾ ਨਿਰੀਖਣ ਖਰਚਾ ਨਿਗਰਾਨ ਨੇ ਕੀਤਾ ਫਾਜ਼ਲਕਾ ਜ਼ਿਲੇ ਦਾ ਦੌਰਾ, ਕਿਹਾ ਉਮੀਦਵਾਰਾਂ ਦੇ ਹਰ ਖਰਚ ਤੇ ਹੈ ਚੋਣ ਕਮਿਸ਼ਨ ਦੀ ਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਨੇ ਕੀਤਾ ਗਿਣਤੀ ਕੇਂਦਰਾਂ ਦਾ ਦੌਰਾ ‘ਆਪ’ ਨੇ ਬਠਿੰਡਾ 'ਚ ਸ਼੍ਰੋਮਣੀ ਅਕਾਲੀ ਦਲ ਅਤੇ ਫ਼ਿਰੋਜ਼ਪੁਰ 'ਚ 'ਭਾਜਪਾ ਨੂੰ ਦਿੱਤਾ ਵੱਡਾ ਝਟਕਾ

 

ਵਿਧਾਇਕ ਕੁਲਜੀਤ ਸਿੰਘ ਨੇ ਸ੍ਰੀ ਆਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ, ਜਵਾਲਾ ਜੀ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਬੱਸ ਨੂੰ ਕੀਤਾ ਰਵਾਨਾ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਡੇਰਾਬਸੀ , 13 Mar 2024

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਡੇਰਾਬੱਸੀ ਵਿਖੇ ਰਾਮ ਮੰਦਿਰ ਨੇੜਿਓਂ ਸ੍ਰੀ ਆਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ, ਜਵਾਲਾ ਜੀ, ਮਾਤਾ ਨੈਣਾ ਦੇਵੀ ਵਿਖੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕੀਤਾ। 

ਇਸ ਮੌਕੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਸਨੀਕ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਤਹਿਤ ਹਜ਼ਾਰਾਂ ਹੀ ਸ਼ਰਧਾਲੂ ਪੰਜਾਬ ਅਤੇ ਪੰਜਾਬ ਤੋਂ ਬਾਹਰ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ। 

ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਾਣ ਵਾਲੇ ਸ਼ਰਧਾਲੂਆਂ ਨੂੰ ਪੰਜਾਬ ਸਰਕਾਰ ਦੀ ਤਰਫੋਂ ਯਾਤਰਾ 'ਤੇ ਜਾਣ ਦੇ ਲਈ ਲੋੜੀਂਦਾ ਸਮਾਨ ਕਿੱਟ ਦੇ ਰੂਪ ਵਿੱਚ ਦਿੱਤਾ ਜਾਂਦਾ ਹੈ, ਤਾਂ ਕਿ ਰਾਹ ਵਿੱਚ ਵੀ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ। ਹਲਕਾ ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਲਾਭ ਅੱਜ ਬਜ਼ੁਰਗ ਵੱਡੇ ਪੱਧਰ 'ਤੇ ਉਠਾ ਰਹੇ ਹਨ ਅਤੇ ਜਿਹੜੇ ਕਿਸੇ ਕਾਰਨ ਇਹਨਾਂ ਧਾਰਮਿਕ ਸਥਾਨਾਂ ਦੀ ਯਾਤਰਾ 'ਤੇ ਨਹੀਂ ਜਾ ਸਕਦੇ ਸਨ, ਉਹ ਵੀ ਸੰਗਤ ਦੇ ਰੂਪ ਵਿੱਚ ਇਕੱਠੇ ਹੋ ਕੇ ਆਪਣੀ ਧਾਰਮਿਕ ਆਸਥਾ ਨੂੰ ਕਾਇਮ ਰੱਖਣ ਦੇ ਲਈ ਯਾਤਰਾ 'ਤੇ ਖੁਸ਼ੀ- ਖੁਸ਼ੀ ਜਾ ਰਹੇ ਹਨ। 

ਸ. ਕੁਲਜੀਤ ਸਿੰਘ ਨੇ ਕਿਹਾ ਕਿ ਇਸ ਯਾਤਰਾ ਦੇ ਨਾਲ ਨੌਜਵਾਨ ਪੀੜੀ ਨੂੰ ਆਪਣੇ ਧਾਰਮਿਕ ਵਿਰਸੇ ਨਾਲ ਜੋੜੇ ਜਾਣ ਦਾ ਉਪਰਾਲਾ ਵੀ ਕੀਤਾ ਗਿਆ ਹੈ। ਮੁੱਖ ਮੰਤਰੀ ਤੀਰਥ ਯੋਜਨਾ ਦੇ ਚਲਦਿਆਂ ਲੋਕਾਂ ਵੱਲੋਂ ਸਾਕਾਰਤਮਕ ਹੁੰਗਾਰਾ ਮਿਲ ਰਿਹਾ ਹੈ। ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣਗੇ।

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD