Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ 3 ਕਰੋੜ 25 ਲੱਖ ਰੁਪਏ ਤੋਂ ਵੱਧ ਕੰਮਾਂ ਦੇ ਕੀਤੇ ਉਦਘਾਟਨ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 13 Mar 2024

Last updated on: Mar 13, 2024, 00:00 IST

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਹਲਕਾ ਜੰਡਿਆਲਾ ਗੁਰੂ ਦੇ 15 ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਦੀ ਸ਼ੁਰੂਆਤ ਕਰਦਿਆਂ ਦੱਸਿਆ ਕਿ ਇਨਾਂ ਪਿੰਡਾਂ ਵਿੱਚ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਤੋਂ ਇਲਾਵਾ ਗਲੀਆਂ ਨਾਲੀਆਂ ਅਤੇ ਲਿੰਕ ਸੜ੍ਹਕਾਂ ਬਣਾਈਆਂ ਜਾਣਗੀਆਂ। ਆਪਣੇ ਇਸ ਤੁਫਾਨੀ ਦੌਰੇ ਦੌਰਾਨ ਉਨਾਂ ਨੇ ਸਵੇਰ ਤੋਂ ਹੀ ਵੱਖ-ਵੱਖ 15 ਪਿੰਡਾਂ ਵਿੱਚ ਜਾ ਕੇ ਨੀਂਹ ਪੱਥਰ ਰੱਖਣੇ ਸ਼ੁਰੂ ਕੀਤੇ।

ਇਸ ਮੌਕੇ ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪਿੰਡ ਮੁੱਛਲ ਵਿਖੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਲਈ 8 ਲੱਖ ਰੁਪਏ ਪਿੰਡ ਰਸੂਲਪੁਰਾ ਵਿਖੇ, 7.50 ਲੱਖ ਰੁਪਏ ਪਿੰਡ ਦਸ਼ਮੇਸ਼ ਨਗਰ ਵਿਖੇ, 25 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ, ਨਾਲੀਆਂ ਅਤੇ ਸੀਵਰੇਜ, ਪਿੰਡ ਕੁਹਾਲਾ ਵਿਖੇ 13 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਪਿੰਡ ਤਰਸਿੱਕਾ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ, ਪਿੰਡ ਮਹਿਸਮਪੁਰ ਖੁਰਦ ਵਿਖੇ 8 ਲੱਖ ਰੁਪਏ ਦੀ ਲਾਗਤ ਨਾਲ, ਪਿੰਡ ਉਦੋਨੰਗਲ ਵਿਖੇ 8.50 ਲੱਖ ਰੁਪਏ ਦੀ ਲਾਗਤ ਨਾਲ, ਪਿੰਡ ਦਬੁਰਜੀ ਵਿਖੇ 5 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮ ਕਰਵਾਏ ਜਾਣਗੇ। 

ਉਨਾਂ ਦੱਸਿਆ ਕਿ ਇਸੇ ਤਰ੍ਹਾਂ ਹੀ ਪਿੰਡ ਸਰਜਾ ਤੋਂ ਜੋਧਾ ਨਗਰੀ ਵਿਖੇ ਨਵੀਂ ਲਿੰਕ ਸੜਕ ਜਿਸ ਤੇ 29.45 ਲੱਖ ਰੁਪਏ ਦੀ ਲਾਗਤ ਨਾਲ ਅਤੇ ਪਿੰਡ ਕੋਟਲਾ ਬਥੂਨਗੜ੍ਹ ਤੋਂ ਗੁਰਦੁਆਰਾ ਬਾਬਾ ਭਾਣਾ ਸਾਹਿਬ ਵਿਖੇ ਨਵੀਂ ਲਿੰਕ ਸੜਕ ਬਣਾਉਣ ਤੇ 59 ਲੱਖ ਰੁਪਏ, ਪਿੰਡ ਰਾਣਾ ਕਾਲਾ ਡੇਰੇ ਸੁਖਵਿੰਦਰ ਸਿੰਘ ਮਾਨ ਦੇ ਘਰ ਤੱਕ ਨਵੀਂ ਲਿੰਕ ਸੜਕ ਬਣਾਉਣ ਤੇ 31 ਲੱਖ ਰੁਪਏ, ਪਿੰਡ ਰਾਣਾ ਕਾਲਾ ਤੋਂ ਡੇਰੇ ਮਹਿੰਦਰ ਸਿੰਘ ਦੇ ਘਰ ਤੱਕ ਨਵੀਆਂ ਇੰਟਰਲਾਕਿੰਗ ਟਾਈਲਾਂ ਲਗਾਉਣ ਤੇ 65.93 ਲੱਖ ਰੁਪਏ, ਪਿੰਡ ਨਾਰਾਇਣਗੜ੍ਹ ਤੋਂ ਰਾਣਾ ਕਾਲਾ ਤੱਕ ਨਵੀਂ ਲਿੰਕ ਸੜਕ ਬਣਾਉਣ ਤੇ 15.50 ਲੱਖ ਰੁਪਏ ਖਰਚ ਆਉਣਗੇ। 

ਉਨਾਂ ਦੱਸਿਆ ਕਿ ਇਸੇ ਤਰ੍ਹਾਂ ਪਿੰਡ ਕੋਟਲਾ ਬਥੂਨਗੜ੍ਹ ਵਿਖੇ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਦੇ ਕੰਮਾਂ ਲਈ 7 ਲੱਖ ਰੁਪਏ ਅਤੇ ਪਿੰਡ ਰਾਣਾ ਕਾਲਾ ਵਿਖੇ ਫਿਰਨੀ ਦੀ ਸਪੈਸ਼ਲ ਰਿਪੇਅਰ ਲਈ 29 ਲੱਖ ਰੁਪਏ ਖਰਚ ਕੀਤੇ ਜਾਣਗੇ। ਸ: ਈ.ਟੀ.ਓ. ਨੇ ਦੱਸਿਆ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਇਸੇ ਤਹਿਤ ਦੋ ਸਾਲ ਦੇ ਸ਼ਾਸ਼ਨ ਵਿੱਚ ਸਾਡੀ ਸਰਕਾਰ ਨੇ ਸਿਹਤ ਤੇ ਸਿੱਖਿਆ ਦੇ ਨਾਲ ਨਾਲ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਹਨ। ਉਨਾਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਆਪਣੇ 2 ਸਾਲ ਦੇ ਸ਼ਾਸ਼ਨ ਵਿੱਚ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਹੈ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD