Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕੈਬਨਿਟ ਮੰਤਰੀ ਜਿੰਪਾ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪ ਦਾ ਲਿਆ ਜਾਇਜ਼ਾ

ਕਿਹਾ, ਪੰਜਾਬ ਸਰਕਾਰ ਹਰ ਇਕ ਆਦਮੀ ਦੀ ਸਮੱਸਿਆ ਦੇ ਨਿਪਟਾਰੇ ਲਈ ਵਚਨਬੱਧ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਹੁਸ਼ਿਆਰਪੁਰ , 13 Mar 2024

Last updated on: Mar 13, 2024, 00:00 IST

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹੁਸ਼ਿਆਰਪੁਰ ਦੇ ਪਿੰਡ ਡੱਲੇਵਾਲ ਦੇ ਕਮਿਊਨਿਟੀ ਸੈਂਟਰ ਵਿਚ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਇਕ ਆਦਮੀ ਦੀ ਸਮੱਸਿਆ ਦੇ ਨਿਪਟਾਰੇ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਪੂਰੇ ਸੂਬੇ ਵਿਚ ਲਗਾਏ ਜਾ ਰਹੇ ਇਹ ਕੈਂਪ ਹੀ ਦੱਸਦੇ ਹਨ ਕਿ ਸਰਕਾਰ ਆਮ ਆਦਮੀ ਪ੍ਰਤੀ ਕਿੰਨੀ ਗੰਭੀਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਨੂੰ ਧਿਆਨ ਵਿਚ ਰੱਖਦੇ ਹੋਏ ਹੀ ਯੋਜਨਾਵਾਂ ਤਿਆਰ ਕਰ ਰਹੀ ਹੈ, ਤਾਂ ਜੋ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚੇ।ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਡੱਲੇਵਾਲ ਵਿਚ ਲੱਗੇ ਕੈਂਪ ਦਾ ਉਨ੍ਹਾਂ ਨੇ ਜਾਇਜ਼ਾ ਲਿਆ, ਜਿਥੇ ਲੋਕਾਂ ਵਿਚ ਕੈਂਪਾਂ ਪ੍ਰਤੀ ਕਾਫੀ ਉਤਸ਼ਾਹ ਹੈ ਅਤੇ ਉਹ ਵਧ ਚੜ੍ਹ ਕੇ ਇਨ੍ਹਾਂ ਕੈਂਪਾਂ ਵਿਚ ਆ ਕੇ ਆਪਣੀ ਸਮੱਸਿਆਵਾਂ ਦਾ ਹੱਲ ਕਰਵਾ ਰਹੇ ਹਨ। 

ਉਨ੍ਹਾਂ ਕਿਹਾ ਕਿ ਸਾਰੇ ਕੈਂਪਾਂ ਵਿਚ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਬੜੇ ਹੀ ਧਿਆਨ ਨਾਲ ਸੁਣ ਕੇ ਉਨ੍ਹਾਂ ਦਾ ਯੋਗ ਹੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਉਦੇਸ਼ ਨਾਲ 6 ਫਰਵਰੀ ਤੋਂ ਰੋਜ਼ਾਨਾ ਇਹ ਕੈਂਪ ਸ਼ੁਰੂ ਕੀਤੇ ਗਏ ਹਨ। 

ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇਕ ਛੱਤ ਹੇਠਾਂ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਕੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਹੁਸ਼ਿਆਰਪੁਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਕੈਂਪ ਵੱਖ-ਵੱਖ ਸਥਾਨਾਂ ’ਤੇ ਰੋਜ਼ਾਨਾ ਲੱਗਣਗੇ ਅਤੇ ਲੋਕ ਵੱਧ ਤੋਂ ਵੱਧ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ। 

ਇਸ ਮੌਕੇ ਅਸ਼ੋਕ ਪਹਿਲਵਾਨ, ਰਾਜਨ ਸੈਣੀ, ਪ੍ਰੀਤਪਾਲ ਯਗਦੱਤ, ਹਰਵਿੰਦਰ ਕੁਮਾਰ, ਸਰਪੰਚ ਅਜੀਤ ਰਾਮ, ਚਰਨਜੀਤ, ਕ੍ਰਿਸ਼ਨਾ ਦੇਵੀ, ਸੁਭਾਸ਼ ਚੰਦ, ਰਵੀ ਕੁਮਾਰ, ਦਲਜੀਤ ਸਿੰਘ, ਅਵਤਾਰ ਸਿੰਘ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ, ਪਰਜੀਤ ਸਿੰਘ, ਹਰਮੇਸ਼ ਚੰਦਰ, ਰਾਜ ਜੀ ਦਾਸ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

                                      

कैबिनेट मंत्री जिंपा ने ‘आप दी सरकार आप दे दुआर’ के अंतर्गत लगाए गए कैंप का लिया जायजा

कहा, पंजाब सरकार हर एक आदमी की समस्या के निपटारे के लिए वचनबद्ध

होशियारपुर

कैबिनेट मंत्री ब्रम शंकर जिंपा ने आज होशियारपुर के गांव डल्लेवाल के कम्यूनिटी सैंटर में ‘आप दी सरकार आप दे दुआर’ के अंतर्गत लगाए गए कैंप का जायजा लेते हुए कहा कि मुख्य मंत्री भगवंत सिंह मान के नेतृत्व वाली पंजाब सरकार प्रदेश के हर एक आदमी की समस्या के निपटारे के लिए वचनबद्ध है। उन्होंने कहा कि पूरे प्रदेश में लगाए जा रहे यह कैंप ही बताते हैं कि सरकार आम आदमी के प्रति कितनी चिंतित है। उन्होंने कहा कि पंजाब सरकार आम आदमी को ध्यान में रखते हुए ही योजनाएं तैयार कर रही है ताकि जमीनी स्तर पर लोगों को सरकारी योजनाओं का लाभ पहुंचे।

कैबिनेट मंत्री ने कहा कि गांव डल्लेवाल में लगे कैंप का उन्होंने जायजा लिया, जहां लोगों में कैंपों के प्रति काफी उत्साह है और वे बढ़ चढ़ कर इन कैंपों में आकर अपनी समस्याओं का समाधान करवा रहे हैं। उन्होंने कहा कि सभी कैंपों में विभागों के अधिकारी व कर्मचारी तैनात है और लोगों की समस्याओं को बड़े ही ध्यान से सुनकर उनका योग्य हल कर रहे हैं। 

उन्होंने कहा कि पंजाब सरकार की ओर से लोगों की समस्याओं का मौके पर निपटारा करने के उद्देश्य से 6 फरवरी से रोजाना यह कैंप शुरु किए गया हैं। उन्होंने कहा कि इन कैंपों का मुख्य उद्देश्य लोगों को उनके घरों के नजदीक व एक छत के नीते पंजाब सरकार की ओर से जारी जन कल्याण स्कीमों का लाभ पहुंचाना व नागरिकों की मुश्किलों को सुनकर जल्द निपटारे को यकीनी बनाना है। 

उन्होंने होशियारपुर वासियों को अपील करते हुए कहा कि यह कैंप अलग-अलग स्थानों पर रोजाना लगेंगे और लोग ज्यादा से ज्यादा इन कैंपों का लाभ उठाएं। इस मौके पर अशोक पहलवान, राजन सैनी, प्रीतपाल, यज्ञदत्त, हरविंदर कुमार, ,सरपंच अजीत राम, चरनजीत, कृष्णा देवी, सुभाष चंद, रवि कुमार, दलजीत सिंह, अवतार सिंह, जसवीर सिंह, गुरप्रीत सिंह, परजीत सिंह, हरमेश चंद्र, राम जी दास के अलावा अन्य गणमान्य भी मौजूद थे।   

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD