Thursday, 16 May 2024

 

 

ਖ਼ਾਸ ਖਬਰਾਂ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ

 

ਹੁਸ਼ਿਆਰਪੁਰ ਦੇ ਸੁੰਦਰੀਕਰਨ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਸ਼ਹੀਦ ਭਗਤ ਸਿੰਘ ਚੌਕ ਤੋਂ ਫੂਡ ਸਟਰੀਟ ਦੀ ਸੁੰਦਰਤਾ ਨੂੰ ਨਿਖਾਰਨ ਸਬੰਧੀ ਕਾਰਜ ਦੀ ਕਰਵਾਈ ਸ਼ੁਰੂਆਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 13 Mar 2024

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਨੇ ਸੁੰਦਰੀਕਰਨ ਨੂੰ ਲੈ ਕੇ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਸ਼ਹਿਰ ਦੇ ਹਰੇਕ ਹਲਕੇ ਦੇ ਸੁੰਦਰੀਕਰਨ ਨੂੰ ਲੈ ਕੇ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਹ ਅੱਜ ਸਦਰ ਥਾਣਾ ਚੌਕ ’ਤੇ ਸ਼ਹੀਦ ਭਗਤ ਸਿੰਘ ਚੌਕ ਤੋਂ ਫੂਡ ਸਟਰੀਟ ਦੀ ਸੁੰਦਰਤਾ ਨੂੰ ਨਿਖਾਰਨ ਸਬੰਧੀ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। 

ਉਨ੍ਹਾਂ ਕਿਹਾ ਕਿ ਸੈਂਚੁਰੀ ਪਲਾਈਵੁਡ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਇਸ ਪ੍ਰੋਜੈਕਟ ਨੂੰ ਮੁੰਕਮਲ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸੈਂਚੁਰੀ ਪਲਾਈਵੁਡ ਵਲੋਂ ਕਰੀਬ 50 ਲੱਖ ਰੁਪਏ ਦਾ ਸਹਿਯੋਗ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਹੁਸ਼ਿਆਰਪੁਰ ਸੈਂਟਰਲ ਕੋਅਪਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸੈਂਚੁਰੀ ਪਲਾਈਵੁਡ ਦੇ ਪਲਾਂਟ ਹੈਡ ਬੀ.ਐਸ ਸਭਰਵਾਲ, ਐਚ.ਆਰ ਹੈਡ ਬੀ.ਐਸ ਜਸਵਾਲ, ਜੀ.ਐਮ ਕਮਰਸ਼ਿਅਲ ਜਤਿੰਦਰ ਕੁਮਾਰ ਅਤੇ ਆਈ.ਟੀ ਹੈਡ ਮੁਦਿਤ ਵਾਸੂਦੇਵ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਰੋਡ ਦੇ ਸੁੰਦਰੀਕਰਨ ਵਿਚ ਸੜਕਾਂ ਕਿਨਾਰੇ ਖੂਸਸੁਰਤ ਸਟਰੀਟ ਲਾਈਟਾਂ ਤੋਂ ਇਲਾਵਾ ਸੈਰ ਕਰਨ ਵਾਲੇ ਲੋਕਾਂ ਲਈ ਵਿਸ਼ੇਸ਼ ਫੁੱਟਪਾਥ ਬਣਾਇਆ ਜਾਵੇਗਾ ਅਤੇ ਇਸ ਨੂੰ ਗਰੀਨ ਬੈਲਟ ਵਜੋਂ ਵੀ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਦੇ ਹੋਰ ਇਲਾਕਿਆਂ ਨੂੰ ਵੀ ਇਸ ਤਰ੍ਹਾਂ ਖੂਬਸੁਰਤ ਬਣਾਇਆ ਜਾਵੇਗਾ, ਤਾਂ ਜੋ ਲੋਕਾਂ ਨੂੰ ਇਕ ਬਿਹਤਰੀਨ ਮਾਹੌਲ ਦਿੱਤਾ ਜਾ ਸਕੇ। 

ਉਨ੍ਹਾਂ ਇਸ ਗੱਲ ’ਤੇ ਖੁਸ਼ੀ ਪ੍ਰਗਟ ਕੀਤੀ ਕਿ ਉਦਯੋਗਿਕ ਸੰਸਥਾਨ ਸ਼ਹਿਰ ਦੀ ਬਿਹਤਰੀਨ ਲਈ ਹਰ ਸੰਭਵ ਸਹਿਯੋਗ ਦੇ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਕ ਮਹੀਨਾ ਪਹਿਲਾਂ ਹੀ 70 ਲੱਖ ਰੁਪਏ ਦੀ ਲਾਗਤ ਨਾਲ ਡਿਜਾਇਨ ਕੀਤੀ ਗਈ ਹੁਸ਼ਿਆਰਪੁਰ ਫੂਡ ਸਟਰੀਟ ਦਾ ਉਦਘਾਟਨ ਕਰਕੇ ਹੁਸ਼ਿਆਰਪੁਰ ਵਾਸੀਆਂ ਲਈ ਨਵਾਂ ਤੋਹਫਾ ਦਿੱਤਾ ਗਿਆ ਹੈ, ਜਿਸ ਨਾਲ ਜਿਥੇ ਸ਼ਹਿਰ ਦੀ ਸੁੰਦਰਤਾ ਨੂੰ ਚਾਰ-ਚਾਂਦ ਲੱਗ ਗਏ ਹਨ, ਉਥੇ ਲੋਕਾਂ ਨੂੰ ਖਾਣ-ਪੀਣ ਲਈ ਸੁੰਦਰ ਅਤੇ ਸਾਫ਼-ਸੁਥਰਾ ਮਾਹੌਲ ਵੀ ਮਿਲਿਆ ਹੈ। 

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼ਹਿਰ ਵਿਚ ਬਾਕੀ ਡੰਪ ਵੀ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਹਟਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਰਾਣੇ ਸਿਵਲ ਸਰਜਨ ਦਫ਼ਤਰ ਦੇ ਸਾਹਮਣੇ ਬਣਾਏ ਗਏ ਇਸ ਫੂਡ ਸਟਰੀਟ ਦੇ ਸਾਹਮਣੇ ਕੂੜੇ ਦਾ ਡੰਪ ਹੋਇਆ ਕਰਦਾ ਸੀ, ਜਿਸ ਨੂੰ ਉਨ੍ਹਾਂ ਨੇ ਪਹਿਲ ਦੇ ਆਧਾਰ ’ਤੇ ਹਟਾਇਆ। ਉਨ੍ਹਾਂ ਕਿਹਾ ਕਿ ਜਲਦ ਹੀ ਹੁਸ਼ਿਆਰਪੁਰ ਨੂੰ ਡੰਪ ਫਰੀ ਕਰ ਦਿੱਤਾ ਜਾਵੇਗਾ। 

ਹੁਸ਼ਿਆਰਪੁਰ ਦੀ ਛੋਟੀ-ਵੱਡੀ ਜ਼ਰੂਰਤ ਨੂੰ ਪੰਜਾਬ ਸਰਕਾਰ ਪੂਰਾ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੁਸ਼ਿਆਰਪੁਰ ਸ਼ਹਿਰ ਦਾ ਨਜ਼ਾਰਾ ਪੂਰੀ ਤਰ੍ਹਾਂ ਨਾਲ ਬਦਲਿਆ ਹੋਇਆ ਨਜ਼ਰ ਆਵੇਗਾ। ਇਸ ਮੌਕੇ ਕੌਂਸਲਰ ਪ੍ਰਦੀਪ ਬਿੱਟੂ, ਮੁਖੀ ਰਾਮ, ਵਿਜੇ ਅਗਰਵਾਲ, ਆਗਿਆਪਾਲ ਸਾਹਨੀ, ਵਰਿੰਦਰ ਸ਼ਰਮਾ ਬਿੰਦੂ, ਵਰਿੰਦਰ ਵੈਦ, ਸੁਮੇਸ਼ ਸੋਨੀ, ਧੀਰਜ ਸ਼ਰਮਾ, ਰੋਹਿਤ ਰਾਧੇ, ਸੰਤੋਸ਼ ਸੈਣੀ, ਕਮਲੇਸ਼ ਵੀ ਮੌਜੂਦ ਸਨ।

होशियारपुर के सौंदर्यीकरण में नहीं छोड़ी जाएगी कोई कमी : ब्रम शंकर जिंपा

कैबिनेट मंत्री ने शहीद भगत सिंह चौक से फूड स्ट्रीट की सुंदरता को निखारने संबंधी कार्य की करवाई शुरुआत 

होशियारपुर

कैबिनेट मंत्री पंजाब ब्रम शंकर जिंपा ने कहा कि होशियारपुर के सौंदर्यीकरण को लेकर कोई कमी नहीं छोड़ी जाएगी और शहर के हरेक क्षेत्र के सौंदर्यीकरण को लेकर विशेष प्रयास किए जाएंगे। वे आज सदर थाना चौक पर शहीद भगत सिंह चौक से फूड स्ट्रीट की सुंदरता को निखारने संबंधी कार्य की शुरुआत करवाने दौरान पत्रकारों से बातचीत कर रहे थे। 

उन्होंने कहा कि सैंचुरी प्लाईवुड होशियारपुर के सहयोग से इस प्रोजैक्ट को संपन्न किया जा रहा है, जिसके अंतर्गत सैंचुरी प्लाईवुड की ओर से करीब 50 लाख रुपए का सहयोग किया गया है। इस दौरान उनके साथ मेयर सुरिंदर कुमार, होशियारपुर सेंट्रल कोऑपरेटिव बैंक के चेयरमैन विक्रम शर्मा, सीनियर डिप्टी मेयर प्रवीन सैनी, डिप्टी मेयर रंजीत चौधरी, सेंचुरी प्लाईवुड के प्लांट हैड बी.एस सभरवाल, एच. आर. हैड बी.एस जसवाल, जी.एम कमर्शियल जतिंदर कुमार व आई. टी हैड मुदित वासुदेव भी मौजूद थे।

कैबिनेट मंत्री ने कहा कि इस रोड के सौंदर्यीकरण में सड़के के किनारे खूबसूरत स्ट्रीट लाईटों के अलावा सैर करने वाले लोगों के लिए विशेष फुटपाथ बनाया जाएगा और इसे ग्रीन बैल्ट के तौर पर भी विकसित किया जाएगा। उन्होंने बताया कि आने वाले समय में शहर के अन्य इलाकों को भी इसी तरह खूबसूरत बनाया जाएगा ताकि लोगों को एक बेहतरीन माहौल दिया जा सके। उन्होंने इस बात पर खुशी प्रकट की कि औद्योगिक संस्थान शहर की बेहतरी के लिए हर संभव सहयोग दे रहे हैं।

कैबिनेट मंत्री ने कहा कि एक महीना पहले ही 70 लाख रुपए की लागत से डिजाइन की गई होशियारपुर फूड स्ट्रीट का उद्घाटन कर होशियारपुर वासियों के लिए एक नायाब तोहफा दिया गया है, जिससे जहां शहर की सुंदरता को चार चांद लग गए है वहीं लोगों को खाने पीने के लिए सुंदर व साफ सुथरा माहौल भी मिला है। 

उन्होंने कहा कि इसी तरह शहर में बाकी डंप भी शहरवासियों के सहयोग से हटाए जा रहे हैं। उन्होंने कहा कि कहा कि पुराने सिविल सर्जन कार्यालय के सामने बनाई गई इस फूड स्ट्रीट के सामने पहले कूड़े का डंप हुआ करता था, जिसे उन्होंने पहल के आधार पर उठवाया। उन्होंने कहा कि जल्द ही होशियारपुर को डंप फ्री कर दिया जाएगा। 

होशियारपुर की छोटी-बड़ी जरूरत को पंजाब सरकार पूरा कर रही है और आने वाले दिनों में होशियारपुर शहर का नजारा पूरी तरह से बदला हुआ नजर आएगा। इस मौके पर पार्षद प्रदीप बिटटू, मुखी राम, विजय अग्रवाल, आज्ञापाल साहनी, वरिंदर शर्मा बिंदू, वरिंदर वैद, सुमेश सोनी, धीरज शर्मा, रोहित राधे, संतोष सैनी, कमलेश भी मौजूद थे।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD