Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਜ਼ਿਲ੍ਹਾ ਬਰਨਾਲਾ ਨੂੰ ਮਾਨ ਸਰਕਾਰ ਨੇ ਦਿੱਤੇ ਵਿਕਾਸ ਕਾਰਜਾਂ ਦੇ ਗੱਫੇ : ਮੀਤ ਹੇਅਰ

ਹੰਡਿਆਇਆ ਵਿਖੇ 10. 81 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ, 68 ਲੱਖ ਦੀ ਲਾਗਤ ਨਾਲ ਬਣਾਏ ਜਾਣਗੇ ਦੋ ਖੇਡ ਮੈਦਾਨ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਹੰਡਿਆਇਆ/ਸਹਿਣਾ /ਧਨੌਲਾ , 13 Mar 2024

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਬਰਨਾਲਾ 'ਚ ਵੱਖ ਵੱਖ ਵਿਕਾਸ ਪ੍ਰੋਜੈਕਟ ਲੋਕਾਂ ਦੀ ਮੰਗ ਅਨੁਸਾਰ ਚਲਾਏ ਜਾ ਰਹੇ ਹਨ। ਪਿਛਲੇ ਕਈ ਦਹਾਕਿਆਂ ਤੋਂ ਜਿੱਥੇ ਜ਼ਿਲ੍ਹਾ ਬਰਨਾਲਾ ਨੂੰ ਅਣਗੌਲਿਆ ਗਿਆ ਸੀ, ਉੱਥੇ ਹੁਣ ਜ਼ਿਲ੍ਹੇ 'ਚ ਵਿਕਾਸ ਕਾਰਜਾਂ ਦੀ ਝੜੀ ਲੱਗੀ ਹੈ। ਇਸ ਗੱਲ ਦਾ ਪ੍ਰਗਟਾਵਾ ਖੇਡ ਅਤੇ ਯੁਵਾ ਮਾਮਲੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਜੋਧਪੁਰ ਵਿਖੇ ਵਿਕਾਸ ਕੰਮਾਂ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਟੈਕਸ ਉਗਰਾਹੀ 16 ਫ਼ੀਸਦੀ ਵਧੀ ਹੈ ਜਿਹੜੀ ਕਿ ਪਿਛਲੇ ਸਾਲਾਂ  'ਚ ਸਿਰਫ 6 ਫ਼ੀਸਦੀ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਸਾਰਾ ਪੈਸਾ ਲੋਕ ਭਲਾਈ 'ਚ ਲਗਾ ਰਹੀ ਹੈ ਜਿਸ ਨਾਲ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਅਤੇ ਹੋਰ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ।ਉਨ੍ਹਾਂ ਅੱਜ ਜੋਧਪੁਰ ਵਿਖੇ 74 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਖੇਡ ਸਟੇਡੀਅਮ ਅਤੇ 64 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਥਾਪਰ ਮਾਡਲ ਉੱਤੇ ਅਧਾਰਿਤ ਛੱਪੜ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ।

ਵਧੇਰੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਿੰਡਾਂ 'ਚ ਖੇਡਾਂ ਨੂੰ ਹੁਲਾਰਾ ਦੇਣ ਲਈ ਸਟੇਡੀਅਮ ਉਸਾਰੇ ਜਾ ਰਹੇ ਹਨ ਜਿੱਥੇ ਵਧੀਆ ਬੁਨਿਆਦੀ ਢਾਂਚੇ ਬਣਾਏ ਜਾ ਰਹੇ ਹਨ। ਇਸ ਕੜੀ ਤਹਿਤ ਜੋਧਪੁਰ ਵਿਖੇ 2.5 ਏਕੜ 'ਚ ਖੇਡ ਮੈਦਾਨ ਬਣਾਇਆ ਜਾ ਰਿਹਾ ਹੈ। ਇਸ ਵਿੱਚ 200 ਮੀਟਰ ਸਿੰਡਰ ਟ੍ਰੈਕ, ਓਪਨ ਜਿਮ, ਵਾਲੀਬਾਲ ਮੈਦਾਨ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਪਖਾਨੇ ਆਦਿ ਉਸਾਰੇ ਜਾਣਗੇ।

ਇਸੇ ਦੇ ਨਾਲ ਲੱਗਦੇ 4.5 ਏਕੜ ਰਕਬੇ 'ਚ 65 ਲੱਖ ਦੀ ਲਾਗਤ ਨਾਲ ਛੱਪੜ ਦੀ ਉਸਾਰੀ ਥਾਪਰ ਮਾਡਲ ਤਰਜ਼ ਉੱਤੇ ਕੀਤੀ ਜਾ ਰਹੀ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਬਦਬੂਦਾਰ ਛੱਪੜ ਤੋਂ ਨਿਜਾਤ ਮਿਲ ਸਕੇ। ਇਸ ਤੋਂ ਪਹਿਲਾਂ ਸ. ਮੀਤ ਹੇਅਰ ਨੇ ਹੰਡਿਆਇਆ ਵਿਖੇ 10.81 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ ਜਿਸ ਨਾਲ ਹੰਡਿਆਇਆ ਵਾਸੀਆਂ ਨੂੰ ਗੰਦੇ ਪਾਣੀ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਹੰਡਿਆਇਆ 'ਚ 33 ਲੱਖ ਰੁਪਏ ਗੁਰੂ ਤੇਗ ਬਹਾਦਰ ਸਟੇਡੀਅਮ ਲਈ ਅਤੇ 35 ਲੱਖ ਰੁਪਏ ਬੀੜ ਵਿਖੇ ਕ੍ਰਿਕਟ ਸਟੇਡੀਅਮ ਲਈ ਦਿੱਤੇ। ਨਾਲ ਹੀ ਉਨ੍ਹਾਂ ਚਾਰ ਕਲੱਬਾਂ ਨੂੰ 50-50 ਹਜ਼ਾਰ ਦੇ ਚੈੱਕ ਵੰਡੇ।

ਪਿੰਡ ਕੋਠੇ ਰਜਿੰਦਰਪੁਰਾ ਵਿਖੇ ਉਨ੍ਹਾਂ 70 ਲੱਖ ਰੁਪਏ ਦੀ ਲਾਗਤ ਨਾਲ ਜ਼ਮੀਨਦੋਜ਼ ਪਾਇਪ ਲਾਈਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਜਿਸ ਦੀ ਮਦਦ ਨਾਲ 850 ਏਕੜ ਤੋਂ ਵੱਧ ਪਿੰਡ ਦੇ ਰਕਬੇ ਦੀ ਸਿੰਜਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਦੀ ਸੜਕ 2.75 ਕਰੋੜ ਦੀ ਲਾਗਤ ਨਾਲ 9 ਤੋਂ 18 ਫੁੱਟ ਚੌੜੀ ਕੀਤੀ ਜਾਵੇਗੀ ਜਿਸ ਨਾਲ ਟ੍ਰੈਫਿਕ ਦੀ ਸਮੱਸਿਆ ਦਾ ਹੱਲ ਹੋਵੇਗਾ।

ਪਿੰਡ ਹਰੀਗੜ੍ਹ ਵਿਖੇ ਉਨ੍ਹਾਂ 58.53 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜ਼ਮੀਨਦੋਜ਼ ਪਾਇਪ ਲਾਈਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਜਿਸ ਨਾਲ 798 ਏਕੜ ਰਕਬੇ ਨੂੰ ਸਿੰਜਾਈ ਲਈ ਪਾਣੀ ਨਹਿਰ ਤੋਂ ਖੇਤਾਂ ਤੱਕ ਪੁੱਜਦਾ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾਬੰਦੀ ਬੋਰਡ ਗੁਰਦੀਪ ਸਿੰਘ ਬਾਠ, ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਓ. ਐੱਸ. ਡੀ. ਹਸਨਪ੍ਰੀਤ ਭਾਰਦਵਾਜ, ਰੋਹਿਤ ਓਸ਼ੋ, ਰੁਪਿੰਦਰ ਸਿੰਘ ਬੰਟੀ, ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ ਅਤੇ ਹੋਰ ਲੋਕ ਵੀ ਹਾਜ਼ਰ ਸਨ।

Mann Led Punjab Govt Has Bestowed Number Of Funds For Development In District Barnala : Meet Hayer

Foundation Stone Of Stp Handiaya Worth Rs 10.81 Crores Laid, Two Sports Grounds To Come Up At Cost Of Rs 68 Lakhs

Barnala 

Under stewardship of Chief Minister Punjab Mr Bhagwant Singh Mann, various development projects are being run in Barnala district as per the demand of the people. Barnala was neglected for the last several decades but now there is a flurry of development works in the district.

The Minister of Sports and Youth Affairs Mr Gurmeet Singh Meet Hayer said while talking to media after laying foundation stone of developmental worlds to be done in Jodhpur village. He said that due to the efforts of Chief Minister Mr Bhagwant Singh Mann, the tax collection has increased by 16 percent, which was only 6 percent in previous years. 

He said that the government is investing all this money in public welfare, with which people are being given 600 units of free electricity and other facilities. Today he laid the foundation stone of a sports stadium at Jodhpur to be built at cost of Rs 74 lakh and a pond renovation based on the Thapar model to be constructed worth Rs 64 lakh. 

Giving more information, he said that stadiums are being built to boost sports in villages where good infrastructure is being created. Under this, a playground is being built in 2.5 acres at Jodhpur, which shall include 200 meters cinder track, open gym, volleyball ground, drinking water supply, toilets etc. 

In addition to this, a pond is being constructed on the Thapar model at cost of Rs 65 lakhs in an area of 4.5 acres, so that the villagers can get rid of the foul smell emitting pond water. Earlier Meet Hayer laid the foundation stone of the sewage treatment plant to be constructed at cost of Rs 10.81 crores at Handiaya, which will relieve the people of Handiaya from the problem of dirty water. 

He said that Rs 33 lakh were given for the Guru Tegh Bahadur Stadium in Handiaya and 35 lakh rupees for the cricket stadium at Bir. He also distributed cheque's of Rs 50,000 each to the four youth clubs. At village Kothe Rajinderpura, he laid the foundation stone of the underground pipe line project worth Rs 70 lakh, with which more than 850 acres of village area will be irrigated. 

He said that on demand of the villagers, the village road will be widened from 9 to 18 feet at a cost of Rs 2.75 crores, which will solve the traffic problem of area.At village Harigarh, he laid the foundation stone of the underground pipe line project worth Rs 58.53 lakh, with which water will be brought from the canal to the fields for irrigating 798 acres of land.

On this occasion, Chairman District Planning Board Gurdeep Singh Bath, Chairman Urban Improvement Trust Ram Tirth Manna, O. S. D. Hasanpreet Bhardwaj, Rohit Osho, Rupinder Singh Bunty, District Sports Officer Umeshwari Sharma and others were present.

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD