Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਹਜ਼ਾਰਾਂ ਕਿਸਾਨ ਰੇਲਵੇ ਸਟੇਸ਼ਨ ਧੂਰੀ ਤੋਂ ਦਿੱਲੀ ਲਈ ਰਵਾਨਾ

Farmer Protest,Protest,Agitation,Demonstration,Samyukta Kisan Morcha,Sanyukt Kisan Morcha,Farmers Protest,Farmer Protest 2024,Farmers Protest 2024,MSP,Minimum Support Prices,Shambhu Border,Khanauri Border

Web Admin

Web Admin

5 Dariya News

ਧੂਰੀ , 13 Mar 2024

Last updated on: Mar 13, 2024, 00:00 IST

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਵਿਖੇ 14 ਮਾਰਚ ਨੂੰ ਕੀਤੀ ਜਾ ਰਹੀ ਮਹਾਂ ਪੰਚਾਇਤ ਵਿੱਚ ਸ਼ਾਮਿਲ ਹੋਣ ਲਈ ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਰੇਲਵੇ ਸਟੇਸ਼ਨ ਧੂਰੀ ਤੋਂ ਦਿੱਲੀ ਲਈ ਰਵਾਨਾ ਹੋਏ। ਕਿਸਾਨਾਂ ਦੀ ਅਗਵਾਈ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ,ਬੀਕੇਯੂ ਡਕੌਂਦਾ ਧਨੇਰ ਦੇ ਜਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾਂ ਬੀਕੇਯੂ ਰਾਜੇਵਾਲ ਦੇ ਬਲਾਕ ਆਗੂ ਗੁਰਜੀਤ ਸਿੰਘ ਭੜੀ, ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਆਗੂ ਸ਼ਮਸ਼ੇਰ ਸਿੰਘ ਈਸਾਪੁਰ ਕਰ ਰਹੇ ਸਨ। 

ਆਗੂਆਂ ਨੇ ਦੱਸਿਆ ਕਿ ਪਿਛਲੇ ਅੰਦੋਲਨ ਦੀਆਂ ਬਾਕੀ ਮੰਗਾਂ ਜਿਨ੍ਹਾਂ ਵਿੱਚ ਸਾਰੀਆਂ ਫਸਲਾਂ ਤੇ ਐਮਐਸਪੀ ਦੀ ਗਰੰਟੀ, ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ, ਕਿਸਾਨਾਂ ਮਜ਼ਦੂਰਾਂ ਲਈ 10 ਹਜਾਰ ਪ੍ਰਤੀ ਮਹੀਨਾ ਪੈਨਸ਼ਨ ,ਫਸਲਾਂ ਦੀ ਬੀਮਾ ਯੋਜਨਾ ਲਾਗੂ ਕਰਨ ਅਤੇ ਇਸੇ ਤਰ੍ਹਾਂ ਲਖੀਮਪੁਰ ਖੀਰੀ ਕਾਂਡ ਦਾ ਇਨਸਾਫ ਅਤੇ ਦਰਜ ਹੋਏ ਸਾਰੇ ਮੁਕੱਦਮੇ ਰੱਦ ਕਰਨ ਸਮੇਤ ਇਨ੍ਹਾਂ ਮੰਗਾਂ ਨੂੰ ਲੈ ਕੇ ਕੱਲ ਨੂੰ ਦਿੱਲੀ ਦੇ ਰਾਮਰੀਲਾ ਗਰਾਊਂਡ ਵਿੱਚ ਸੰਯੁਕਤ ਮੋਰਚੇ ਦੀ ਅਗਵਾਈ ਹੇਠ ਕੀਤੀ ਜਾ ਰਹੀ ਕਿਸਾਨ ਮਜ਼ਦੂਰ ਮਹਾਂ ਪੰਚਾਇਤ  ਵਿੱਚ ਪੂਰੇ ਦੇਸ਼ ਵਿੱਚੋਂ ਲੱਖਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਸ਼ਾਮਿਲ ਹੋਣਗੇ। 

ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ, ਮਿਹਰ ਸਿੰਘ ਈਸਾਪੁਰ ਲੰਡਾ, ਹਰਦਮ ਸਿੰਘ ਰਾਜੋਮਾਜਰਾ, ਕਰਮਜੀਤ ਸਿੰਘ ਸਤੀਪੁਰਾ, ਮੱਖਣ ਸਿੰਘ ਦੁੱਗਾਂ ਸਮੇਤ ਵੱਡੀ ਗਿਣਤੀ ਆਗੂ ਹਾਜ਼ਰ ਸਨ।

 

Tags: Farmer Protest , Protest , Agitation , Demonstration , Samyukta Kisan Morcha , Sanyukt Kisan Morcha , Farmers Protest , Farmer Protest 2024 , Farmers Protest 2024 , MSP , Minimum Support Prices , Shambhu Border , Khanauri Border

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD