Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਦਿਲੀ ਮਹਾਂਪੰਚਾਇਤ ਲਈ ਕਿਸਾਨਾਂ ਦਾ ਜੱਥਾ ਰਵਾਨਾ

Farmer Protest,Protest,Agitation,Demonstration,Samyukta Kisan Morcha,Sanyukt Kisan Morcha,Farmers Protest,Farmer Protest 2024,Farmers Protest 2024,MSP,Minimum Support Prices,Shambhu Border,Khanauri Border Jagraon

Web Admin

Web Admin

5 Dariya News

ਜਗਰਾਓਂ , 13 Mar 2024

Last updated on: Mar 13, 2024, 00:00 IST

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤੇ ਅੱਜ ਜਗਰਾਂਓ ਰੇਲਵੇ ਸਟੇਸ਼ਨ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਵਰਕਰਾਂ ਦਾ ਜੱਥਾ ਦਿੱਲੀ ਮਹਾਂਪੰਚਾਇਤ ਲਈ ਰਵਾਨਾ ਹੋਇਆ। ਜ਼ਿਲ੍ਹਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ, ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ ਦੀ ਅਗਵਾਈ 'ਚ ਜਗਰਾਂਓ, ਸਿੱਧਵਾਂਬੇਟ, ਰਾਏਕੋਟ ਬਲਾਕਾਂ ਦੇ ਪਿੰਡਾ ਚੋਂ ਵੱਡੀ ਗਿਣਤੀ ਕਿਸਾਨ ਭਲਕੇ ਰਾਮਲੀਲਾ ਮੈਦਾਨ ਦਿੱਲੀ ਵਿਖੇ ਹੋ ਰਹੀ ਦਿੱਲੀ ਮਹਾਂਪੰਚਾਇਤ 'ਚ ਸ਼ਾਮਿਲ ਹੋਣ ਲਈ ਰਵਾਨਾ ਹੋਏ। ਸਥਾਨਕ ਰੇਲਵੇ ਸਟੇਸ਼ਨ ਤੋਂ ਰੇਲ ਤੋਂ ਸਵਾਰ ਹੋਣ ਤੋਂ ਪਹਿਲਾਂ ਕਿਸਾਨਾਂ ਨੇ ਮੋਦੀ ਹਕੂਮਤ ਵਲੋਂ ਲਾਗੂ ਕੀਤੇ ਗਏ ਨਾਗਰਿਕਤਾ ਸੋਧ ਕਨੂੰਨ ਨੂੰ ਘਟਗਿਣਤੀਆਂ ਵਿਰੋਧੀ ਕਨੂੰਨ ਕਰਾਰ ਦਿੰਦਿਆਂ ਇਸ ਨੂੰ ਰੱਦ ਕਰਨ ਦੀ ਨਾਰੇ ਲਗਾਉੰਦਿਆਂ ਜੋਰਦਾਰ ਮੰਗ ਕੀਤੀ।

ਇਸ ਸਮੇਂ ਅਪਣੇ ਸੰਬੋਧਨ ਚ ਰਛਪਾਲ ਸਿੰਘ ਡੱਲਾ ਬਲਾਕ ਸਕੱਤਰ, ਸਰਬਜੀਤ ਸਿੰਘ ਧੂੜਕੋਟ ਬਲਾਕ ਪ੍ਰਧਾਨ ਰਾਏਕੋਟ ਨੇ ਦੱਸਿਆ ਕਿ ਇਸ ਮਹਾਂਪੰਚਾਇਤ ਰਾਹੀਂ ਮੋਦੀ ਹਕੂਮਤ ਵਲੋਂ ਕਿਸਾਨਾਂ ਨੂੰ ਦਿੱਲੀ ਜਾਣ ਤੋ ਰੋਕਣ ਖਿਲਾਫ, ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਉਪਰ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਜਬਰ ਢਾਹੁਣ ਖਿਲਾਫ, ਦੇਸ਼ ਭਰ ਦੇ ਕਿਸਾਨਾਂ ਨੂੰ ਤੇਈ ਫਸਲਾਂ ਤੇ ਐਮ ਐਸ ਪੀ ਹਾਸਲ ਕਰਾਉਣ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਾਉਣ, ਨਵੀਂ ਖੇਤੀ ਨੀਤੀ ਬਨਵਾਉਣ ਤੇ ਲਾਗੂ ਕਰਵਾਉਣ, ਪੂਰਨ ਕਰਜਾ ਮੁਕਤੀ ਹਾਸਿਲ ਕਰਾਉਣ, ਕਿਸਾਨਾਂ ਲਈ ਨਵੀਂ ਪੈਨਸ਼ਨ ਸਕੀਮ ਲਾਗੂ ਕਰਵਾਉਣ, ਲਖੀਮਪੁਰ ਖੀਰੀ ਕਾਂਡ ਦੇ ਕਾਤਲਾਂ ਨੂੰ ਸਜਾਵਾਂ ਦਿਵਾਉਣ ਲਈ ਦੇਸ਼ ਭਰ ਦੇ ਕਿਸਾਨ ਮੋਦੀ ਸਰਕਾਰ ਨੂੰ ਲਲਕਾਰਨਗੇ। 

ਉਨਾਂ ਕਿਹਾ ਕਿ ਭਾਜਪਾ ਨੇ ਸਰਕਾਰੀ  ਖ਼ਜ਼ਾਨਾ ਲੁਟਾ ਕੇ ਦੇਸ਼ ਭਰ ਦੇ ਸੂਬਿਆਂ ਚ ਲੋਕਾਂ ਨੂੰ ਵੋਟਾਂ ਲਈ ਭਰਮਾਉਣ ਦਾ ਜੋ ਰੱਥ ਫੜਿਆ ਹੈ ਲੋਕ ਉਸ ਦੀ ਅਸਲੀਅਤ ਸਮਝ ਚੁੱਕੇ ਹਨ। ਉਨਾਂ ਸਵਾਲ ਕੀਤਾ ਕਿ ਬਿਜਲਈ ਮੀਡੀਏ ਰਾਹੀਂ ਮੋਦੀ ਵਲੋਂ ਗਰੰਟੀ ਗਰੰਟੀ ਦਾ ਪਾਇਆ ਜਾ ਰਿਹਾ ਚੀਕ ਚਿਹਾੜਾ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਣ ਹਟਾਉਣ ਦੀ ਸਾਜਿਸ਼ ਹੈ। ਉਨਾਂ ਮੋਦੀ ਦੇ ਫਾਸ਼ੀਵਾਦੀ ਹਮਲਿਆਂ ਨੂੰ ਕਿਰਤੀ ਵਰਗ ਲਈ ਇਕ ਗੰਭੀਰ ਚੁਣੋਤੀ ਕਰਾਰ ਦਿੱਤਾ।ਇਸ ਸਮੇਂ ਪਰਮਿੰਦਰ ਸਿੰਘ ਪਿੱਕਾ, ਕੁੰਡਾ ਸਿੰਘ ਕਾਉਂਕੇ, ਸੁਰਜੀਤ ਸਿੰਘ ਦਾਉਧਰ, ਕੁਲਵਿੰਦਰ ਸਿੰਘ ਬੱਸੂਵਾਲ ਆਦਿ ਆਗੂ ਹਾਜਰ ਸਨ।

 

Tags: Farmer Protest , Protest , Agitation , Demonstration , Samyukta Kisan Morcha , Sanyukt Kisan Morcha , Farmers Protest , Farmer Protest 2024 , Farmers Protest 2024 , MSP , Minimum Support Prices , Shambhu Border , Khanauri Border Jagraon

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD