Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨ ਮਹਾਂਪੰਚਾਇਤ ਦੇ ਵਿੱਚ ਸ਼ਾਮਿਲ ਹੋਣ ਲਈ ਹਜ਼ਾਰਾਂ ਕਿਸਾਨ ਦਿੱਲੀ ਰਵਾਨਾ

Farmer Protest,Protest,Agitation,Demonstration,Samyukta Kisan Morcha,Sanyukt Kisan Morcha,Farmers Protest,Farmer Protest 2024,Farmers Protest 2024,MSP,Minimum Support Prices,Shambhu Border,Khanauri Border

Web Admin

Web Admin

5 Dariya News

ਭਵਾਨੀਗੜ੍ਹ , 13 Mar 2024

Last updated on: Mar 13, 2024, 00:00 IST

ਅੱਜ 13 ਮਾਰਚ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਵੱਲੋਂ ਵੱਡਾ ਕਾਫਲਾ ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਆਲ ਦੀ ਅਗਵਾਈ ਹੇਠ ਪਿੰਡ ਮਹਿਲਾਂ ਚੌਂਕ ਵਿਖੇ ਇਕੱਠੇ ਹੋ ਕੇ ਦਿੱਲੀ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਹੋਣ ਵਾਲੀ ਕਿਸਾਨ ਮਹਾਂਪੰਚਾਇਤ ਦੇ ਵਿੱਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਚੌਂਕ ਅਤੇ ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਘਰਾਚੋਂ ਨੇ ਕਿਹਾ ਕਿ ਜੋ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਪੂਰੇ ਭਾਰਤ ਦੇ ਵਿੱਚੋਂ ਵੱਡੀ ਪੱਧਰ ਤੇ ਕਿਸਾਨ ਮਜ਼ਦੂਰ ਤੇ ਔਰਤਾਂ ਦਿੱਲੀ ਰਾਮਲੀਲਾ ਮੈਦਾਨ ਦੇ ਵਿੱਚ ਕਿਸਾਨ ਮਹਾ ਪੰਚਾਇਤ ਕਰ ਰਹੇ ਹਨ ਅਤੇ 14 ਮਾਰਚ ਨੂੰ ਉਸ ਵਿੱਚ ਸ਼ਾਮਿਲ ਹੋਣ ਲਈ ਅੱਜ ਸੰਗਰੂਰ ਜ਼ਿਲ੍ਹੇ ਦੇ ਬਲਾਕ ਭਵਾਨੀਗੜ੍ਹ ਵਿੱਚੋਂ ਸਾਰੇ ਪਿੰਡ ਇਕਾਈਆਂ ਦੇ ਕਾਫਲੇ ਪਿੰਡ ਮਹਿਲਾਂ ਚੌਂਕ ਦੀ ਅਨਾਜ ਮੰਡੀ ਵਿੱਚ ਇਕੱਠੇ ਹੋ ਕੇ ਜਾਬਤੇ ਨਾਲ ਅਤੇ ਰਾਸ਼ਨ ਪਾਣੀ ਤੇ ਲੰਗਰ ਦਾ ਪ੍ਰਬੰਧ ਤੇ ਸੌਣ ਲਈ ਕਪੜਿਆ ਦਾ ਪ੍ਰਬੰਧ ਪੂਰਾ ਨਾਲ ਲੈ ਕੇ ਰਵਾਨਾ ਹੋ ਰਹੇ ਹਨ। 

ਆਗੂਆਂ ਨੇ ਕਿਹਾ ਕਿ ਜੋ ਕੇਂਦਰ ਸਰਕਾਰ ਨਾਲ ਰਹਿੰਦੀਆਂ ਮੰਗਾਂ ਨੇ ਚਾਹੇ ਸਾਰੀਆਂ ਫਸਲਾਂ 'ਤੇ ਐਮਐਸਪੀ ਦੀ ਮੰਗ ਹੋਵੇ, ਚਾਹੇ ਸਮੁੱਚੇ ਕਿਸਾਨਾਂ ਮਜ਼ਦੂਰਾਂ ਦਾ ਕਰਜ਼ਾ ਖਤਮ ਕਰਾਉਣ ਦੀ ਮੰਗ ਹੋਵੇ ਜਾਂ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਇਨਸਾਫ ਦਵਾਉਣ ਦੀ ਮੰਗ ਹੋਵੇ ਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਤੇ ਮੰਗ ਸਮੇਤ ਹੋਰ ਬਹੁਤ ਸਾਰੀਆਂ ਮੰਗਾਂ ਜੋ ਦਿੱਲੀ ਅੰਦੋਲਨ ਦੌਰਾਨ ਪੈਦਾ ਹੋਈਆਂ ਸੀ ਉਹ ਮੰਗਾਂ ਮਨਵਾਉਣ ਲਈ ਪੜਾ ਦਰ ਪੜਾਅ ਜੋ ਕਿਸਾਨ ਮੋਰਚੇ ਵੱਲੋਂ ਲੜਾਈ ਜਾਰੀ ਹੈ। ਉਸ ਦੇ ਸੰਬੰਧ ਵਿੱਚ ਕੱਲ੍ਹ ਨੂੰ ਜੋ ਮਹਾਂਪੰਚਾਇਤ ਹੋਣੀ ਹੈ, ਉਸ ਲਈ ਵੱਡੀ ਗਿਣਤੀ ਵਿੱਚ ਪੂਰੇ ਪੰਜਾਬ ਦੇ ਵਿੱਚੋਂ ਵੀ ਕਾਫਲੇ ਜਾ ਰਹੇ ਹਨ।

ਇਸ ਮੌਕੇ ਬਲਾਕ ਆਗੂ ਜਸਬੀਰ ਸਿੰਘ ਗੱਗੜਪੁਰ, ਕਰਮ ਚੰਦ ਪੰਨਵਾਂ, ਗੁਰਚੇਤ ਸਿੰਘ ਭੱਟੀਵਾਲ, ਕੁਲਦੀਪ ਸਿੰਘ ਬਖੋਪੀਰ, ਅਮਨਦੀਪ ਸਿੰਘ ਮਹਿਲਾਂ ਚੌਂਕ, ਬਲਵਿੰਦਰ ਸਿੰਘ ਘਨੌੜ ਸਮੇਤ ਸਾਰੀਆਂ ਪਿੰਡ ਇਕਾਈਆਂ ਦੇ ਪ੍ਰਧਾਨ ਸਕੱਤਰ ਸਾਮਲ ਸਨ

 

Tags: Farmer Protest , Protest , Agitation , Demonstration , Samyukta Kisan Morcha , Sanyukt Kisan Morcha , Farmers Protest , Farmer Protest 2024 , Farmers Protest 2024 , MSP , Minimum Support Prices , Shambhu Border , Khanauri Border

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD