Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਹੁਣ ਸਰਕਾਰੀ ਸਕੂਲਾਂ 'ਚ ਦਿੱਤੀ ਜਾਵੇਗੀ ਪੁਲਿਸ, ਸੁਰੱਖਿਆ ਬਲ ਸਬੰਧੀ ਸ਼ਰੀਰਿਕ ਸਿਖਲਾਈ, ਵਿਧਾਇਕ ਕੁਲਵੰਤ ਸਿੰਘ ਪੰਡੋਰੀ

ਵਿਧਾਇਕ ਪੰਡੋਰੀ ਨੇ ਕੀਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲਾ ਵਿਖੇ 2.5 ਲੱਖ ਰੁਪਏ ਦੀ ਲਾਗਤ ਨਾਲ ਬਣੇ ਵਿਸ਼ੇਸ਼ ਸਿਖਲਾਈ ਕੇਂਦਰ ਦਾ ਉਦਘਟਾਨ

Kulwant Singh Pandori, Mehal Kalan, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਠੀਕਰੀਵਾਲਾ (ਮਹਿਲ ਕਲਾਂ) , 14 Mar 2024

Last updated on: Mar 14, 2024, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ 'ਚ ਸਿੱਖਿਆ ਨੂੰ ਉੱਤਮ ਅਤੇ ਸਮੇਂ ਦਾ ਹਾਣੀ ਬਣਾਉਣ ਲਈ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ ਨਾ ਕੇਵਲ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਬਣਾਇਆ ਜਾ ਰਿਹਾ ਹੈ ਬਲਕਿ ਨਾਲ ਹੀ ਵਿਦਿਆਰਥੀਆਂ ਦੇ ਵਿਕਾਸ ਲਈ ਨਵੇਂ ਮੌਕੇ ਸਿਰਜੇ ਜਾ ਰਹੇ ਹਨ।

ਇਸ ਗੱਲ ਦਾ ਪ੍ਰਗਟਾਵਾ ਵਿਧਾਇਕ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲਾ ਵਿਖੇ ਬਣਾਏ ਗਏ ਨਵੇਂ ਸਿਖਲਾਈ ਕੇਂਦਰ ਦਾ ਉਦਘਟਾਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਉਨ੍ਹਾਂ ਨੂੰ ਪੁਲਿਸ ਅਤੇ ਹੋਰ ਸੁਰੱਖਿਆ ਬਲਾਂ 'ਚ ਭਰਤੀ ਸਬੰਧੀ ਸ਼ਰੀਰਿਕ ਸਿਖਲਾਈ ਇਸ ਕੇਂਦਰ ਵਿਖੇ ਦਿੱਤੀ ਜਾਵੇਗੀ।

ਇਹ ਕੇਂਦਰ 2.5 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ ਅਤੇ ਇਹ ਸੂਬੇ ਭਰ  ਵਿੱਚ ਆਪਣੇ ਕਿਸਮ ਦਾ ਪਹਿਲਾ ਸਿਖਲਾਈ ਕੇਂਦਰ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚ ਦਾਖਲ ਕਰਵਾਉਣ ਤਾਂ ਜੋ ਵਿਦਿਆਰਥੀ ਚੰਗੀਆਂ ਸਹੂਲਤਾਂ ਦਾ ਲਾਹਾ ਲੈ ਸਕਣ।

ਪਿੰਡ ਪੁੱਜ ਕੇ ਸਭ ਤੋਂ ਪਹਿਲਾਂ ਸ. ਪੰਡੋਰੀ ਨੇ ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲ ਜੀ ਨੂੰ ਨਿੱਘੀ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਉਨ੍ਹਾਂ ਨਾਲ ਉੱਪ ਮੰਡਲ ਮੈਜਿਸਟਰੇਟ ਮਹਿਲ ਕਲਾਂ ਸ. ਸਤਵੰਤ ਸਿੰਘ ਵੀ ਹਾਜ਼ਰ ਸਨ। ਵਿਧਾਇਕ ਸ. ਪੰਡੋਰੀ ਨੇ 91.95 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਿੰਕ ਸੜਕ ਦਾ ਵੀ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਹ ਸੜਕ ਬਣਨ ਨਾਲ ਪਿੰਡ ਵਾਸੀਆਂ ਦੀ ਆਵਾਜਾਈ ਸੌਖੀ ਹੋ ਜਾਵੇਗੀ।

ਪਿੰਡ ਵਜੀਦਕੇ ਕਲਾਂ ਵਿਖੇ ਉਨ੍ਹਾਂ 10 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਂਗਨਵਾੜੀ ਕੇਂਦਰ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਸ. ਬਿੰਦਰ ਸਿੰਘ ਵੀ ਮੌਜੂਦ ਸਨ।

 

Tags: Kulwant Singh Pandori , Mehal Kalan , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD