Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਦੌਰਾਨ 13 ਸੀਟਾਂ ਤੇ ਵੱਡੀ ਜਿੱਤ ਪ੍ਰਾਪਤ ਕਰੇਗੀ- ਬਲਜਿੰਦਰ ਕੌਰ

ਕਿਸਾਨੀ ਸੰਘਰਸ਼ ਦੌਰਾਨ ਆਮ ਆਦਮੀ ਪਾਰਟੀ ਨੇ ਹਮੇਸ਼ਾ ਸਾਥ ਦਿੱਤਾ

Prof Baljinder Kaur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 14 Mar 2024

Last updated on: Mar 14, 2024, 00:00 IST

ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਦੀਆਂ 13 ਸੀਟਾਂ ਤੇ ਵੱਡੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ ਅਤੇ ਸੰਸਦ ਵਿੱਚ ਆਪਣਾ ਪੂਰਾ ਦਬਦਬਾ ਬਣਾਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੀ ਚੀਫ ਵਿਪ ਸ੍ਰੀਮਤੀ ਬਲਜਿੰਦਰ ਕੌਰ ਨੇ ਬਚੱਤ ਭਵਨ ਫਤਹਿਗੜ੍ਹ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। 

ਉਹਨਾਂ ਦੱਸਿਆ ਕਿ ਉਹ ਅੱਜ ਨਵੇਂ ਸਾਲ ਦੀ ਆਮਦ ਮੌਕੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਸਨ ਤਾਂ ਜੋ ਪ੍ਰਮਾਤਮਾ ਦਾ ਓਟ ਆਸਰਾ ਲਿਆ ਜਾ ਸਕੇ। ਸ੍ਰੀਮਤੀ ਬਲਜਿੰਦਰ ਕੌਰ ਨੇ ਪੱਤਰਕਾਰਾਂ ਵੱਲੋਂ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੈਂਟਰ ਸਰਕਾਰ ਵਿਰੁੱਧ ਸੰਘਰਸ਼ ਬਾਰੇ ਪੁੱਛਣ ਤੇ ਜਵਾਬ ਦਿੰਦਿਆ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾਂ ਵੀ ਕਿਸਾਨਾਂ ਦਾ ਪੂਰਾ ਸਾਥ ਦਿੱਤਾ ਹੈ ਅਤੇ ਹੁਣ ਵੀ ਆਮ ਆਦਮੀ ਪਾਰਟੀ ਅਤੇ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਪੂਰੀ ਹਮਦਰਦੀ ਨਾਲ ਕਿਸਾਨਾਂ ਦੇ ਨਾਲ ਖੜ੍ਹੇ ਹਨ। 

ਉਹਨਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਕਿਸਾਨਾਂ ਵੱਲੋਂ ਦਿੱਲੀ ਵਿਖੇ ਲਗਾਏ ਗਏ ਲੰਮੇ ਸਮੇਂ ਧਰਨੇ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਜੀ ਨੇ ਸਰਕਾਰ ਵੱਲੋਂ ਕਿਸਾਨਾਂ ਨੂੰ ਪੂਰਾ ਸਹਿਯੋਗ ਦਿੱਤਾ। ਆਮ ਆਦਮੀ ਪਾਰਟੀ ਦੀ ਚੀਫ ਵਿਪ ਨੇ ਪੱਤਰਕਾਰਾਂ ਵੱਲੋਂ ਅਕਾਲੀ ਭਾਜਪਾ ਗਠਜੋੜ ਬਾਰੇ ਕੀਤੇ ਸਵਾਲ ਬਾਰੇ ਕਿਹਾ ਕਿ ਲੋਕਾਂ ਨੇ ਇਸ ਗਠਜੋੜ ਨੂੰ ਪਹਿਲਾਂ ਵੀ ਅਜਮਾਇਆਂ ਹੋਇਆ ਹੈ ਇਸ ਲਈ ਇਸ ਗਠਜੋੜ ਦਾ ਚੋਣਾਂ ਤੇ ਕੋਈ ਬਹੁਤਾ ਅਸਰ ਨਹੀਂ ਹੋਣ ਵਾਲਾ ਕਿਉਂਕਿ ਪਿਛਲੇ ਲੰਮੇ ਸਮੇਂ ਦੌਰਾਨ ਪੰਜਾਬ ਅੰਦਰ ਅਕਾਲੀ ਭਾਜਪਾ ਗਠਜੋੜ ਦੀ ਸਰਕਾਰ ਦੌਰਾਨ ਲੋਕਾਂ ਦੀ ਭਲਾਈ ਲਈ ਕੋਈ ਖਾਸ  ਕੰਮ ਨਹੀਂ ਕੀਤੇ ਗਏ। ਇਸ ਮੌਕੇ ਮਾਰਕਿਟ ਕਮੇਟੀ ਸਰਹਿੰਦ ਦੇ ਚੇਅਰਮੈਨ ਸ.ਗੁਰਵਿੰਦਰ ਸਿੰਘ ਢਿੱਲੋਂ, ਬਲਾਕ ਪ੍ਰਧਾਨ ਸ.ਬਲਵੀਰ ਸਿੰਘ ਸੋਢੀ, ਸ੍ਰੀ ਨਿਰਮਲ ਸਿੰਘ ਅਤੇ ਸ੍ਰੀ ਮੇਜਰ ਸਿੰਘ ਟਿਵਾਣਾ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।  

 

Tags: Prof Baljinder Kaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD