Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਬਲਵੀਰ ਸਿੰਘ ਘੁੰਨਸ ਵਲੋ ਕਿਸਾਨਾਂ ਲਈ ਪੈਨਸ਼ਨ ਸਕੀਮ ਸ਼ੁਰੂ ਕਰਨ ਦੇ ਯਤਨਾ ਦੀ ਸ਼ਲਾਘਾ

ਪੈਨਸ਼ਨ ਦਾ ਘੇਰਾ ਵਧਾਏ ਜਾਣ ਦੀ ਮੰਗ

ਸੰਤ ਬਲਵੀਰ ਸਿੰਘ ਘੁੰਨਸ
ਸੰਤ ਬਲਵੀਰ ਸਿੰਘ ਘੁੰਨਸ

Web Admin

Web Admin

5 ਦਰਿਆ ਨਿਊਜ਼

ਚੰਡੀਗੜ੍ਹ , 11 May 2012

ਪੰਜਾਬ ਦੇ ਮੁੱਖ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ ਨੇ  ਪੰਜਾਬ ਦੇ ਕਿਸਾਨਾ ਲਈ 60 ਸਾਲ ਦੀ ਉਮਰ ਤੋ ਬਾਅਦ ਪੈਨਸ਼ਲ ਸਕੀਮ ਲਾਗੂ ਕਰਨ ਦੀ ਪ੍ਰਸਤਾਵਿਤ ਯੋਜਨਾ ਦੀ ਪ੍ਰਸੰਸ਼ਾ ਕਰਦੇ ਹੋਏ ਕਿਹਾ ਕਿ ਉਹ ਇਸ ਪੈਨਸ਼ਨ ਤਹਿਤ ਖੇਤ ਮਜਦੂਰਾਂ ਦਾ ਕੇਸ ਵੀ ਵਿਚਾਰ ਲਿਆ ਜਾਵੇ। ਅੱਜ ਇਥੇ ਜਾਰੀ ਇਕ ਬਿਆਨ ਵਿਚ ਉਨ੍ਹਾਂ ਕਿਹਾ ਕਿ ਭਵਿੱਖ ਵਿਚ ਹੋਂਦ ਵਿਚ ਲਿਆਂਦੀ ਜਾਣ ਵਾਲੀ ਇਹ ਸਕੀਮ ਪੰਜਾਬ ਦੇ ਕਿਸਾਨਾਂ ਲਈ ਸੰਜੀਵਨੀ ਬੂਟੀ ਸਾਬਤ ਹੋਵੇਗੀ ਅਤੇ ਉਹ ਖ਼ੁਦ ਚਾਹੁੰਦੇ ਹਨ ਕਿ ਇਸ ਦਾ ਲਾਭ ਖੇਤ ਮਜ਼ਦੂਰਾਂ ਨੂੰ ਵੀ ਮਿਲਣਾ ਚਾਹੀਦਾ ਹੈ। ਸੰਤ ਘੁੰਨਸ ਨੇ ਕਿਹਾ ਕਿ ਪੰਜਾਬ ਸਰਕਾਰ ਭਾਵੇਂ ਫਿਲਹਾਲ ਪੰਜਾਬ ਦੇ ਵਿਕਾਸ ਨੂੰ ਹੀ ਤਰਜੀਹ ਦੇ ਰਹੀ ਹੈ ਪਰ ਇਸ ਪੈਨਸ਼ਨ ਸਕੀਮ ਰਾਹੀਂ ਪੰਜਾਬ ਦਾ ਇਕ ਬੁਨਿਆਦੀ ਮਸਲਾ ਹੱਲ ਹੋਵੇਗਾ ਕਿਉਂਕਿ ਜਦੋਂ ਕਿਸਾਨ ਖੇਤੀ ਕਰਦਾ ਕਰਦਾ ਬੁਢਾਪੇ ਦੀ ਅਵੱਸਥਾ ਵਿਚ ਚਲਿਆ ਜਾਂਦਾ ਹੈ ਅਤੇ ਉਸਦੀ ਮਾਲਕੀ ਵਾਲੀ ਜਮੀਨ ਤੇ ਉਸ ਦੇ ਪੁੱਤਰ ਕਾਬਜ਼ ਹੋ ਜਾਂਦੇ ਹਨ ਤੇ ਉਹ ਆਪਣੇ ਆਪ ਨੂੰ ਨਿਆਸਰਾ ਮਹਿਸੂਸ ਕਰਨ ਲੱਗ ਪੈਂਦਾ ਹੈ। ਇਸੇ ਤਰ੍ਹਾਂ ਜਦੋਂ ਮਜ਼ਦੂਰ ਖੇਤਾਂ 'ਚ ਕੰਮ ਕਰਨ ਦੇ ਯੋਗ ਨਹੀਂ ਰਹਿੰਦਾ ਉਸਦਾ ਦਾ ਵੀ ਪਰਿਵਾਰ ਵਿਚ ਸਤਿਕਾਰ ਘਟ ਜਾਂਦਾ ਹੈ ਇਸ ਲਈ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਸਮੱਸਿਆਵਾਂ ਇਕੋ ਜਿਹੀਆਂ ਹਨ। ਸੰਤ ਘੁੰਨਸ ਨੇ ਕਿਹਾ ਕਿ ਉਕਤ ਯੋਜਨਾ ਲਾਗੂ ਹੋਣ ਦੀ ਸੂਰਤ ਵਿਚ ਇਸ ਨਾਲ ਸਬੰਧਤ ਵਿਅਕਤੀ ਖ਼ੁਸ਼ੀਆਂ ਭਰਿਆ ਬੁਢਾਪਾ ਬਤੀਤ ਕਰ ਸਕਣਗੇ। ਇਹ ਪੈਨਸ਼ਨ ਸਕੀਮ ਕਿਸ ਤਰ੍ਹਾਂ ਦੀ ਹੋਵੇਗੀ ਦੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਹ ਯੋਜਨਾ ਭਾਰਤ ਪੱਧਰ  'ਤੇ ਇਕ ਬੈਂਕ ਨਾਲ ਤਾਲਮੇਲ ਕਰਕੇ ਬਣਾਈ ਜਾ ਰਹੀ ਹੈ, ਜਿਸ ਤਹਿਤ 60 ਸਾਲ ਉਮਰ ਤੱਕ ਸਬੰਧਿਤ ਵਿਅਕਤੀ ਆਪਣੇ ਵਲੋਂ ਹਰ ਮਹੀਨੇ ਨਿਸ਼ਚਤ ਰਾਸ਼ੀ ਬੈਂਕ ਵਿਚ ਜਮ੍ਹਾਂ ਕਰਵਾਇਆ ਕਰੇਗਾ ਅਤੇ ਉਸ ਵਿਚ ਸਰਕਾਰ ਆਪਣੇ ਵਲੋਂ ਨਿਸ਼ਚਿਤ ਹਿੱਸਾ ਪਾਇਆ ਕਰੇਗੀ।  ਜਦੋਂ ਉਮਰ ਦੀ ਹੱਦ ਪੂਰੀ ਹੋ ਜਾਇਆ ਕਰੇਗੀ, ਉਸ ਪਿਛੋਂ ਜਮ੍ਹਾਂ ਹੋਈ ਰਾਸ਼ੀ ਦੇ ਅਧਾਰ 'ਤੇ ਸਬੰਧਿਤ ਵਿਅਕਤੀ ਆਪਣੇ ਨੇੜਲੇ ਕਿਸੇ ਵੀ ਬੈਂਕ ਤੋਂ ਹੋਰਾਂ ਮੁਲਾਜ਼ਮਾਂ ਵਾਂਗ ਹਰ ਮਹੀਨੇ ਪੈਨਸ਼ਨ ਲੈ ਸਕਿਆ ਕਰੇਗਾ। ਸੰਤ ਘੁੰਨਸ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਇਹ ਇਤਿਹਾਸਕ ਫੈਸਲਾ ਲੈਣ ਦਾ ਮਨ ਬਣਾਇਆ ਹੈ।

 

Tags: BALVIR SINGH GUNAS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD