Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਅਧਿਕਾਰੀਆਂ ਨੂੰ ਕਣਕ ਦੇ ਸਮੁੱਚੇ ਖਰੀਦ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼

ਸਾਰੀਆਂ ਮੰਡੀਆਂ ’ਚ ਸਾਫ਼ ਸਫਾਈ, ਪੀਣ ਵਾਲਾ ਸਾਫ਼ ਪਾਣੀ, ਛਾਂਦਾਰ ਜਗ੍ਹਾ ਦੀ ਉਪਲਬਧਤਾ ਦੀ ਵੀ ਕੀਤੀ ਹਦਾਇਤ

Jitendra Jorwal, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 14 Mar 2024

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਣਕ ਦੇ ਖਰੀਦ ਪ੍ਰਬੰਧਾਂ ਲਈ ਸਰਕਾਰੀ ਪੱਧਰ ’ਤੇ ਕੀਤੀਆਂ ਜਾਣ ਵਾਲੀਆਂ ਸਾਰੀਆਂ ਤਿਆਰੀਆਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਣਕ ਦੇ ਸਮੁੱਚੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਇਸ ਸੀਜ਼ਨ ਨਾਲ ਸਬੰਧਤ ਹਰ ਵਰਗ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਨਾ ਪੇਸ਼ ਆਉਣ ਦਿੱਤੀ ਜਾਵੇ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਛੋਟੀਆਂ ਤੇ ਵੱਡੀਆਂ ਅਨਾਜ ਮੰਡੀਆਂ ਦੀ ਸਮੇਂ ਸਿਰ ਸਾਫ਼ ਸਫਾਈ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਲੋੜ ਅਨੁਸਾਰ ਬਾਰਦਾਨੇ ਦੀ ਉਪਲਬਧਤਾ, ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ, ਪਖਾਨਿਆਂ, ਸ਼ੈਡ ਜਾਂ ਆਰਜ਼ੀ ਟੈਂਟ, ਸੀਵਰੇਜ ਲਾਈਨਾਂ ਦੀ ਸਫਾਈ, ਨਿਰਵਿਘਨ ਆਵਾਜਾਈ ਲਈ ਮੰਡੀਆਂ ਨਾਲ ਜੁੜਦੀਆਂ ਸੜਕਾਂ ਦੀ ਮੁਰੰਮਤ, ਕਣਕ ਦੀ ਆਮਦ ਤੋਂ ਬਾਅਦ ਸਮੇਂ ਸਿਰ ਲਿਫਟਿੰਗ, ਸਟੋਰੇਜ ਵਿਵਸਥਾ, ਅਦਾਇਗੀ ਸਮੇਤ ਹੋਰ ਪ੍ਰਬੰਧਾਂ ਵਿੱਚ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। 

ਡਿਪਟੀ ਕਮਿਸ਼ਨਰ ਨੇ ਸਮੂਹ ਉਪ ਮੰਡਲ ਮੈਜਿਸਟਰੇਟ ਨੂੰ ਮੰਡੀਆਂ ਦਾ ਅਗੇਤਾ ਦੌਰਾ ਕਰਦੇ ਹੋਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਵਿੱਚ ਸਮੂਹ ਅਧਿਕਾਰੀ ਪੂਰੀ ਜਿੰਮੇਵਾਰੀ ਤੇ ਤਨਦੇਹੀ ਨਾਲ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਮੰਡੀਆਂ ਵਿੱਚ ਕਿਸੇ ਨੂੰ ਵੀ ਕੋਈ ਮੁਸ਼ਕਿਲ ਪੇਸ਼ ਨਹੀਂ ਆਵੇਗੀ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ ਲਹਿਰਾ ਤੇ ਮੂਨਕ ਸੂਬਾ ਸਿੰਘ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਡੀ.ਐਫ.ਐਸ.ਸੀ ਮੇਜਰ ਗੁਰਪ੍ਰੀਤ ਸਿੰਘ ਕੰਗ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ ਤੇ ਸਮੂਹ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

 

Tags: Jitendra Jorwal , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD