Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਵਿਧਾਇਕ ਸ਼ੈਰੀ ਕਲਸੀ ਨੇ ਉਮਰਪੁਰਾ ਚੌਕ, ਕਾਦੀਆਂ ਚੂੰਗੀ , ਕਾਹਨੂੰਨਵਾਨ ਚੂੰਗੀ, ਨਹਿਰੂ ਗੇਟ , ਹੰਸਲੀ ਪੁੱਲ ਹਾਥੀ ਗੇਟ ਵਿਖੇ ਹਾਈ ਮਾਸਟ ਪੋਲ ਲਗਵਾਉਣ ਦਾ ਕੰਮ ਸ਼ੁਰੂ ਕਰਵਾਇਆ

ਕਿਹਾ- ਮੇਰਾ ਸੁਪਨਾ , ਸ਼ਹਿਰ ਸੁੰਦਰ ਹੋਵੇ ਆਪਣਾ

Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਟਾਲਾ , 14 Mar 2024

ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਵਿਖੇ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਜਿਸਦੇ ਚੱਲਦਿਆਂ ਉਨ੍ਹਾਂ ਵਲੋਂ  ਉਮਰਪੁਰਾ ਚੌਕ, ਕਾਦੀਆਂ ਚੂੰਗੀ , ਕਾਹਨੂੰਨਵਾਨ ਚੂੰਗੀ, ਨਹਿਰੂ ਗੇਟ, ਹੰਸਲੀ ਪੁੱਲ ਅਤੇ ਹਾਥੀ ਗੇਟ ਆਦਿ ਵਿਖੇ ਹਾਈ ਮਾਸਟ ਪੋਲ ਲਗਵਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੇਰਾ ਸੁਪਨਾ ਹੈ ਕਿ ਬਟਾਲਾ ਸ਼ਹਿਰ ਨੂੰ ਬਹੁਤ ਖੂਬਸੂਰਤ ਬਣਾਇਆ ਜਾਵੇ, ਜਿਸ ਲਈ ਉਹ ਦਿਨ ਰਾਤ ਕੰਮ ਕਰ ਰਹੇ ਹਨ। ਉਨਾਂ ਅੱਗੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਵਿੱਚ ਜਿਥੇ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਓਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗਾਂ ਵਲੋਂ ਹੱਲ ਕਰਵਾਈਆਂ ਜਾ ਰਹੀਆਂ ਹਨ। 

ਉਨਾਂ ਕਿਹਾ ਕਿ ਲੋਕਾਂ ਵਲੋਂ ਦਿੱਤੇ ਪਿਆਰ ਸਦਕਾ ਹੁਣ ਤੱਕ ਬਟਾਲਾ ਹਲਕੇ ਅੰਦਰ ਰਿਕਾਰਡ ਵਿਕਾਸ ਕਰਵਾਏ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਸ਼ਹਿਰ ਦੀਆਂ ਸਾਰੀਆਂ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਜਾ ਰਿਹਾ ਹੈ। 

ਸ਼ਹਿਰ ਦੀ ਲਾਇਬ੍ਰੇਰੀ ਦੀ ਇਮਾਰਤ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਸ਼ਹਿਰ ਵਿੱਚ ਨਵੇਂ ਪਾਰਕਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਬੀਤੇ ਦਿਨੀ  ਬਟਾਲਾ-ਗੁਰਦਾਸਪੁਰ ਬਾਈਪਾਸ ਨੇੜੇ ਉਸਮਾਨਪੁਰ ਸਿਟੀ ਵਿਖੇ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਨੂੰ ਸਮਰਪਿਤ ਯਾਦਗਾਰੀ ਪਾਰਕ ਉਸਾਰਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਜਾ ਰਿਹਾ ਹੈ। 

ਸ਼ਹਿਰ ਅੰਦਰ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਯਤਨ ਕੀਤੇ ਗਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ। ਇਸ ਮੌਕੇ ਸ਼ਹਿਰ ਵਾਸੀਆਂ ਨੇ ਗੱਲ ਕਰਦਿਆਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਸ਼ਾਨਦਾਰ ਉਪਰਾਲੇ ਕੀਤੇ ਗਏ ਹਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜੋ ਸ਼ਲਾਘਾਯੋਗ ਹੈ।

 

Tags: Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD