Friday, 10 May 2024

 

 

ਖ਼ਾਸ ਖਬਰਾਂ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ

 

ਡਾ. ਬਲਬੀਰ ਸਿੰਘ ਨੇ ਸਰਕਾਰੀ ਰਜਿੰਦਰਾ ਹਸਪਤਾਲ 'ਚ 7.5 ਕਰੋੜ ਰੁਪਏ ਦੀ ਲਾਗਤ ਨਾਲ ਬਣੇ 4 ਅਲਟਰਾ ਮਾਡਰਨ ਆਪਰੇਸ਼ਨ ਥੀਏਟਰ ਮਰੀਜਾਂ ਨੂੰ ਸਮਰਪਿਤ ਕੀਤੇ

ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਰਾਜ ਲੋਕਾਂ ਨੂੰ ਪ੍ਰਦਾਨ ਕੀਤੀਆਂ ਬਿਹਤਰ ਸਿਹਤ ਸੇਵਾਵਾਂ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 14 Mar 2024

ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਕਰੀਬ 7.5 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਮਗਰੋਂ ਨਵੇਂ ਬਣਾਏ 4 ਅਲਟਰਾ ਮਾਡਰਨ, ਅਤਿਆਧੁਨਿਕ ਮੋਡੁਲਰ ਆਪਰੇਸ਼ਨ ਥੀਏਟਰਾਂ ਦਾ ਉਦਘਾਟਨ ਕਰਕੇ ਮਰੀਜਾਂ ਨੂੰ ਸਮਰਪਿਤ ਕੀਤੇ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸੂਬਾ ਨਿਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ।

ਉਨ੍ਹਾਂ ਦੱਸਿਆ ਕਿ ਰਾਜਿੰਦਰਾ ਹਸਪਤਾਲ ਨੂੰ ਸਰਕਾਰ ਵੱਲੋਂ ਲਗਾਤਾਰ ਅਪਗ੍ਰੇਡ ਕੀਤਾ ਜਾ ਰਿਹਾ ਹੈ ਤੇ ਇਸ ਦੀ ਕਾਇਆਂ ਕਲਪ ਕਰ ਦਿੱਤੀ ਗਈ ਹੈ।  ਇੱਥੇ 8 ਆਪਰੇਸ਼ਨ ਥੀਏਟਰਾਂ ਨੂੰ ਅਤਿਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 4 ਅੱਜ ਮਰੀਜਾਂ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਵੀਂ ਸ਼ੁਰੂਆਤ ਕਰਦਿਆਂ ਪੇਨ ਮੈਨੈਜਮੈਂਟ ਕਲੀਨਿਕ ਤਹਿਤ ਕੈਂਸਰ ਵਰਗੇ ਗੰਭੀਰ ਰੋਗਾਂ ਦੇ ਸ਼ਿਕਾਰ ਮਰੀਜਾਂ ਨੂੰ ਦਰਦ ਤੋਂ ਰਾਹਤ ਦਿਵਾਉਣ ਲਈ ਸੁਪਰ ਸਪੈਸ਼ਲਿਟੀ ਸਰਵਿਸਿਜ ਪੈਲੀਏਟਿਵ ਕੇਅਰ ਯੂਨਿਟ ਦੀ ਵੀ ਸ਼ੁਰੂਆਤ ਕੀਤੀ ਹੈ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਾਫ਼ ਸੁਥਰੇ ਵਾਤਾਵਰਣ ਵਿੱਚ ਮਰੀਜਾਂ ਦੇ ਆਪਰੇਸ਼ਨ ਹੋਣ ਸਫ਼ਲਤਾ ਦਰ ਵਧੇਗੀ ਤੇ ਮਰੀਜ ਸਿਹਤਮੰਦ ਹੋਕੇ ਆਪਣੇ ਘਰਾਂ ਨੂੰ ਜਾਣਗੇ। ਉਨ੍ਹਾਂ ਦੱਸਿਆ ਕਿ ਆਪਰੇਸ਼ਨ ਥੀਏਟਰਾਂ 'ਚ ਲੈਮੀਨਾਰ ਫਲੋ ਸਿਸਟਮ ਤੇ ਹੈਫ਼ਾ ਫਿਲਟਰ ਕਕਰੇ ਲਗਾਤਾਰ ਹਰ ਤਿੰਨ ਤੋਂ ਪੰਜ ਮਿੰਟ ਬਾਅਦ ਹਵਾ ਤਬਦੀਲ ਹੋਵੇਗੀ ਤੇ ਤਾਪਮਾਨ ਤੇ ਨਮੀਂ ਕੰਟਰੋਲ ਕਰਦੇ ਹਨ, ਇੱਥੇ ਮਰੀਜਾਂ ਨੂੰ ਕਿਸੇ ਵੀ ਲਾਗ ਦੀ ਬਿਮਾਰੀ ਦਾ ਕੋਈ ਖ਼ਤਰਾ ਨਹੀਂ ਹੋਵੇਗਾ। ਇੱਥੇ ਵਰਤੇ ਜਾਣ ਵਾਲੇ ਸਾਰੇ ਉਪਕਰਨ ਪ੍ਰੀਫੈਬਰੀਕੇਟ ਤੇ ਦੀਵਾਰ ਵਿੱਚ ਫਿਟ ਹੋਣ ਕਾਰਨ ਇਹ ਸਟੇਟ ਆਫ਼ ਦੀ ਆਰਟ ਆਪਰੇਸ਼ਨ ਥੀਏਟਰ ਮਰੀਜਾਂ ਦੇ ਲਈ ਵਰਦਾਨ ਸਾਬਤ ਹੋਣਗੇ।

ਸਿਹਤ ਮੰਤਰੀ ਨੇ ਦੱਸਿਆ ਕਿ ਬੈਕਟਰੀਆ, ਫੰਗਸ, ਵਾਇਰਸ ਤੋਂ ਰਹਿਤ ਹੋਣਗੇ ਚਾਰੇ ਅਲਟਰਾ ਮਾਡਰਨ ਮੌਡੁਲਰ ਆਪਰੇਸ਼ਨ ਥੀਏਟਰ ਜਿਸ ਕਰਕੇ ਇੱਥੇ ਇੱਕ ਮਰੀਜ ਤੋਂ ਦੂਜੇ ਮਰੀਜ ਨੂੰ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਇਨਫੈਕਸ਼ਨ ਦਾ ਵੀ ਕੋਈ ਖ਼ਤਰਾ ਨਹੀਂ ਰਹੇਗਾ। ਅਜਿਹੇ ਆਪਰੇਸ਼ਨ ਥੀਏਟਰ ਏਮਜ ਜਾਂ ਫਿਰ ਪੀਜੀਆਈ ਵਰਗੀਆਂ ਸੰਸਥਾਵਾਂ ਵਿੱਚ ਹਨ ਅਤੇ ਇਹ ਸੁਵਿਧਾਵਾਂ ਵੱਡੇ ਤੋਂ ਵੱਡੇ ਕਾਰਪੋਰੇਟ ਹਸਪਤਾਲਾਂ ਵਿੱਚ ਵੀ ਨਹੀਂ ਹਨ। ਇਨ੍ਹਾਂ ਥੀਏਟਰਾਂ ਵਿੱਚ ਸਿਮੁਲੇਟਰ ਤੇ ਰਿਕਾਰਡਿੰਗ ਸਿਸਮਟ ਵੀ ਹੈ, ਜੋਕਿ ਟਰਸ਼ਰੀ ਕੇਅਰ ਇੰਸਟੀਚਿਊਟ 'ਚ ਪੜ੍ਹਦੇ ਮੈਡੀਕਲ ਦੇ ਵਿਦਿਆਰਥੀਆਂ ਦੀ ਸਿਖਲਾਈ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ।

ਇਕ ਮੌਕੇ ਡੀ.ਆਰ.ਐਮ.ਈ. ਡਾ. ਅਵਨੀਸ਼ ਕੁਮਾਰ, ਕਰਨਲ ਜੇ.ਵੀ ਸਿੰਘ, ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ, ਮੈਡੀਕਲ ਸੁਪਰਡੈਂਟ ਡਾ. ਐਚ.ਐਸ ਰੇਖੀ, ਸਿਹਤ ਮੰਤਰੀ ਦੇ ਸਲਾਹਕਾਰ ਡਾ. ਸੁਧੀਰ ਵਰਮਾ, ਡਾ. ਭਗਵੰਤ ਸਿੰਘ, ਡਾ. ਆਰ.ਪੀ.ਐਸ. ਸਿਬੀਆ, ਲੋਕ ਨਿਰਮਾਣ ਦੇ ਕਾਰਜਕਾਰੀ ਇੰਜੀਨੀਅਰ ਪਿਯੂਸ਼ ਅਗਰਵਾਲ, ਡਾ. ਅਸ਼ਵਨੀ, ਡਾ. ਗਿਰੀਸ਼ ਸਾਹਨੀ, ਡਾ. ਰਾਜਾ ਪਰਮਜੀਤ ਸਿੰਘ, ਡਾ. ਦੀਪਾਲੀ, ਡਾ. ਕੁਲਦੀਪ ਸੰਧੂ ਵੀ ਮੌਜੂਦ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD