Thursday, 16 May 2024

 

 

ਖ਼ਾਸ ਖਬਰਾਂ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ

 

ਸੂਬੇ ’ਚ ਹੁਣ ਤੱਕ 1 ਕਰੋੜ ਤੋਂ ਵੱਧ ਲੋਕਾਂ ਨੇ ਆਮ ਆਦਮੀ ਕਲੀਨਿਕ ’ਚ ਕਰਵਾਇਆ ਇਲਾਜ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਆਮ ਆਦਮੀ ਕਲੀਨਿਕ ਪਿੱਪਲਾਂਵਾਲਾ ਨੂੰ ਕੀਤਾ ਲੋਕਾਂ ਨੂੰ ਸਮਰਪਿਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 14 Mar 2024

ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਿਹਤ ਸੇਵਾ ਦੇ ਖੇਤਰ ਵਿਚ ਆਮ ਆਦਮੀ ਕਲੀਨਿਕ ਵਰਦਾਨ ਸਾਬਤ ਹੋ ਰਹੇ ਹਨ, ਜਿਸ ਨੂੰ ਦੇਖਦਿਆਂ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਵੱਧ ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਉਹ ਅੱਜ ਆਮ ਆਦਮੀ ਕਲੀਨਿਕ ਪਿੱਪਲਾਂਵਾਲਾ ਨੂੰ ਲੋਕ ਅਰਪਣ ਕਰਨ ਦੌਰਾਨ ਸੰਬੋਧਨ ਕਰ ਰਹੇ ਸਨ। 

ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਵਿਚ ਹੁਣ ਤੱਕ 73 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ, ਜਦਕਿ ਹੁਸ਼ਿਆਰਪੁਰ ਵਿਚ 13 ਆਮ ਆਦਮੀ ਕਲੀਨਿਕ ਲੋਕਾਂ ਦੀ ਸੇਵਾ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਦੀ ਅੱਜ ਦੁਨੀਆ ਭਰ ਵਿਚ ਚਰਚਾ ਹੋ ਰਹੀ ਹੈ ਕਿਉਂਕਿ ਸਿਹਤ ਸੇਵਾ ਖੇਤਰ ਦੇ ਸੁਧਾਰ ਵਿਚ ਇਹ ਸਰਕਾਰ ਦੀ ਬਹਤ ਵੱਡੀ ਉਪਲਬੱਧੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਉਮੀਦ ’ਤੇ ਖਰਾ ਉਤਰਦੇ ਹੋਏ ਸੂਬੇ ਦੀ ਤਰੱਕੀ ਲਈ ਕਾਰਜ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿਚ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਆਮ ਆਦਮੀ ਕਲੀਨਿਕ ਵਿਚ ਬਿਹਤਰੀਨ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਵਿਚ ਮਰੀਜ਼ਾਂ ਨੂੰ ਜਿਥੇ ਕਰੀਬ 83 ਤਰ੍ਹਾਂ ਦੀਆਂ ਮੁਫ਼ਤ ਦਵਾਈਆਂ ਮਿਲ ਰਹੀਆਂ ਹਨ ਉਥੇ ਉਨ੍ਹਾਂ ਦੇ 40 ਤਰ੍ਹਾਂ ਦੇ ਟੈਸਟ ਵੀ ਬਿਲਕੁਲ ਮੁਫ਼ਤ ਕੀਤਾ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਜ਼ਿਲ੍ਹੇ ਵਿਚ ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ, ਤਾਂ ਜੋ ਵੱਧ ਤੋਂ ਵੱਧ ਖੇਤਰਾਂ ਵਿਚ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਬੁਨਿਆਦੀ ਸਿਹਤ ਸੇਵਾਵਾਂ ਦਿੱਤੀਆਂ ਜਾ ਸਕਣ। 

ਇਸ ਮੌਕੇ ਐਸ.ਐਮ.ਓ ਡਾ. ਸਵਾਤੀ ਸ਼ੀਮਾਰ, ਕਰਨਲ (ਸੇਵਾਮੁਕਤ) ਮਨਦੀਪ ਗਰੇਵਾਲ, ਹਰਮਿੰਦਰ ਸਿੰਘ ਗੋਪੀ, ਡਾ. ਬਰੂਟਾ, ਬੱਬੂ, ਕੌਂਸਲਰ ਜਸਵੰਤ ਰਾਏ, ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਸਤਵੰਤ ਸਿੰਘ ਸਿਆਣ, ਪ੍ਰੋ. ਬਹਾਦਰ ਸਿੰਘ ਸੁਨੇਤ, ਨਵਜੋਤ ਕੌਰ, ਸੰਦੀਪ ਕੌਰ, ਕਮਲਜੀਤ ਕੌਰ, ਮਨਜੋਤ ਕੌਰ, ਕਮਲੇਸ਼, ਸ਼ਸ਼ੀ ਬਾਲਾ, ਬੀਨਾ, ਬਲਜੀਤ ਕੌਰ, ਕਰਮਜੀਤ ਕੌਰ, ਕਿਰਨ, ਰਚਨਾ ਕੌਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

प्रदेश में अब तक 1 करोड़ से ज्यादा लोगों ने आम आदमी क्लीनिक में करवाया इलाजः ब्रम शंकर जिंपा

कैबिनेट मंत्री ने आम आदमी क्लीनिक पिपलांवाला को किया जनता को समर्पित

होशियारपुर

कैबिनेट मंत्री ब्रम शंकर जिंपा ने कहा कि स्वास्थ्य सेवा के क्षेत्र में आम आदमी क्लीनिक वरदान साबित हो रहे हैं, जिसको देखते हुए प्रदेश के सभी जिलों में ज्यादा से ज्यादा आम आदमी क्लीनिक खोले जा रहे हैं। वे आज आम आदमी क्लीनिक पिपलांवाला को जनता को समर्पित करने के दौरान संबोधित कर रहे थे। 

इस दौरान उनके साथ मेयर सुरिंदर कुमार, सीनियर डिप्टी मेयर प्रवीन सैनी, डिप्टी मेयर रंजीत चौधरी व सिविल सर्जन डा. बलविंदर कुमार डुमाणा भी मौजूद थे। कैबिनेट मंत्री ने कहा कि जिले में अब तक 73 आम आदमी क्लीनिक खोले जा चुके हैं जबकि होशियारपुर में 13 आम आदमी क्लीनिक लोगों की सेवा कर रहे हैं। 

उन्होंने कहा कि पंजाब सरकार की ओर से खोले गए आम आदमी क्लीनिकों की आज दुनिया भर में चर्चा हो रही है क्योंकि स्वास्थ्य सेवा क्षेत्र के सुधार में यह सरकार की बहुत बड़ी उपलब्धि है। उहोंने कहा कि मुख्य मंत्री भगवंत मान के नेतृत्व वाली पंजाब सरकार लोगों की हर उम्मीद पर खरा उतरते हुए प्रदेश की तरक्की के लिए कार्य कर रही है। 

उन्होंने कहा कि पंजाब सरकार की ओर से पूरे प्रदेश में आम लोगों को उनके घरों के नजदीक आम आदमी क्लीनिक में बेहतरीन स्वास्थ्य सुविधाएं मुहैया करवाई जा रही है। ब्रम शंकर जिंपा ने कहा कि आम आदमी क्लीनिक में मरीजों को जहां करीब 83 तरह की नि:शुल्क दवाईयां मिल रही है वहीं उनके 40 तरह के टैस्ट भी बिल्कुल नि:शुल्क किए जा रहे हैं। उन्होंने कहा कि आने वाले समय में जिले में और आदमी क्लीनिक खोले जाएंगे ताकि ज्यादा से ज्यादा क्षेत्रों में आम आदमी क्लीनिकों के माध्यम से लोगों को बुनियादी स्वास्थ्य सेवाएं दी जा सके। 

इस मौके पर एस.एम.ओ डा. स्वाति शीमार, कर्नल (रिटा.) मंदीप ग्रेवाल, हरमिंदर सिंह गोपी, डा. बरुटा, बब्बू, पार्षद जसवंत राय, आम आदमी पार्टी के प्रदेश संयुक्त सचिव सतवंत सिंह सियाण, प्रो. बहादुर सिंह सुनेत, नवजोत कौर, मंदीप कौर, कमलजीत कौर, मंजोत कौर, कमलेश, शशी बाला, बीना, बलजीत कौर, कर्मजीत कौर, किरन, रचना कौर के अलावा गणमान्य भी मौजूद थे।  

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD