Saturday, 11 May 2024

 

 

ਖ਼ਾਸ ਖਬਰਾਂ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼

 

ਚੇਤਨ ਸਿੰਘ ਜੌੜਾਮਾਜਰਾ ਨੇ ਨਮਾਦਾਂ ਰਜਵਾਹਾ ਸਿਸਟਮ ਦਾ ਕੀਤਾ ਉਦਘਾਟਨ

18 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਉਸਾਰੇ ਗਏ ਰਜਵਾਹੇ ਦਾ 80 ਪਿੰਡਾਂ ਨੂੰ ਹੋਇਆ ਲਾਭ : ਜਲ ਸਰੋਤ ਮੰਤਰੀ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸਮਾਣਾ , 14 Mar 2024

ਜਲ ਸਰੋਤ ਵਿਭਾਗ ਦੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ 18 ਕਰੋੜ ਰੁਪਏ ਦੀ ਲਾਗਤ ਨਾਲ 51 ਕਿਲੋਮੀਟਰ ਲੰਮੇ ਨਮਾਦਾਂ ਰਜਵਾਹਾ ਸਿਸਟਮ ਦੀ ਹੋਈ ਮੁੜ ਉਸਾਰੀ ਦਾ ਉਦਘਾਟਨ ਕਰਕੇ ਇਲਾਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ। ਇਸ ਰਜਵਾਹੇ ਦੀ ਮੁੜ ਉਸਾਰੀ ਨਾਲ ਸਮਾਣਾ, ਸ਼ੁਤਰਾਣਾ ਤੇ ਸੰਗਰੂਰ ਦੇ ਕਰੀਬ 80 ਪਿੰਡਾਂ ਨੂੰ ਲਾਭ ਹੋਇਆ ਹੈ।

ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਬਾਰੇ ਵਿਭਾਗ ਵੀ ਹਨ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਲਗਾਤਾਰ ਦੋ ਸਾਲਾਂ ਤੋਂ ਖੇਤਾਂ ਤੱਕ ਪਾਣੀ ਪਹੁੰਚਾਉਣ ਲਈ ਕੱਸੀਆਂ, ਸੂਇਆ ਤੇ ਨਾਲਿਆਂ ਦੀ ਮੁਰੰਮਤ ਅਤੇ ਸਫ਼ਾਈ ਦਾ ਕੰਮ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਨਮਾਦਾਂ ਰਜਵਾਹਾ ਸਿਸਟਮ ਦੀ 51 ਕਿਲੋਮੀਟਰ ਦੀ ਮੁੜ ਉਸਾਰੀ ਕਰਨ 'ਤੇ ਕੁੱਲ 18.11 ਕਰੋੜ ਰੁਪਏ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਸ ਸੂਏ ਵਿਚੋਂ 5 ਮਾਈਨਰ ਨਿਕਲਦੇ ਹਨ, ਜਿਨ੍ਹਾਂ ਵਿਚੋ ਦੋ ਤਿਆਰ ਹੋ ਗਏ ਹਨ ਅਤੇ ਤਿੰਨ ਦਾ ਕੰਮ ਆਉਣ ਵਾਲੇ ਦਿਨਾਂ 'ਚ ਮੁਕੰਮਲ ਹੋ ਜਾਵੇਗਾ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਵਿਖੇ ਸਵਾ ਦੋ ਕਿਲੋਮੀਟਰ ਸੜਕ ਦੇ ਨਿਰਮਾਣ ਦੀ ਸ਼ੁਰੂਆਤ ਕਰਵਾਈ। 

ਉਨ੍ਹਾਂ ਕਿਹਾ ਕਿ ਇਸ ਸੜ੍ਹਕ ਦੇ ਬਣਨ ਨਾਲ ਵਾਰਡ ਨੰ: 2 ਤੇ 3, ਨਵਾਂ ਨੂਰਪੁਰਾ, ਵੜੈਚਾ, ਫਤਿਹਮਾਜਰੀ, ਸਦਰਪੁਰ ਪਿੰਡਾਂ ਨੂੰ ਲਾਭ ਹੋਵੇਗਾ ਅਤੇ ਸਰਕਾਰੀ ਹਸਪਤਾਲ ਵਿੱਚ ਆਉਣ ਵਾਲੇ ਮਰੀਜ਼ਾਂ ਤੇ ਐਬੂਲੈਂਸਾਂ ਨੂੰ ਵੀ ਸ਼ਹਿਰ ਦੀ ਟਰੈਫ਼ਿਕ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਵਿਕਾਸ ਦੇ ਸ਼ੁਰੂ ਕੀਤੇ ਗਏ ਕੰਮਾਂ ਨੂੰ ਰਿਕਾਰਡ ਸਮੇਂ ਵਿੱਚ ਪੂਰਾ ਕੀਤਾ ਜਾ ਰਿਹਾ ਹੈ।

ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਬਲਕਾਰ ਸਿੰਘ ਗੱਜੂਮਾਜਰਾ, ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਸੁਰਜੀਤ ਸਿੰਘ ਫ਼ੌਜੀ, ਸੋਨੂੰ ਥਿੰਦ, ਐਕਸੀਅਨ ਨਵਰੀਤ ਸਿੰਘ ਘੁੰਮਣ, ਐਸ.ਈ. ਸੁਰਜੀਤ ਸਿੰਘ, ਐਸ.ਡੀ.ਓ ਅੰਮ੍ਰਿਤਪਾਲ ਕੁੰਜ ਤੇ ਹੈਰੀ ਗੋਇਲ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD