Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਗਾ ਪੁਲਿਸ ਵੱਲੋ 3 ਪਿਸਤੋਲਾਂ ਤੇ 5 ਜਿੰਦਾ ਰੋਂਦ ਸਮੇਤ 1 ਕਾਬੂ

ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ-ਐਸ.ਐਸ.ਪੀ.

Crime News Punjab, Punjab Police, Police, Crime News, Moga Police, Moga

Web Admin

Web Admin

5 Dariya News

ਮੋਗਾ , 14 Mar 2024

Last updated on: Mar 14, 2024, 00:00 IST

ਪੰਜਾਬ ਸਰਕਾਰ ਅਤੇ ਡੀ.ਜੀ.ਪੀ ਪੰਜਾਬ ਵੱਲੋ ਨਸ਼ਿਆਂ ਅਤੇ ਨਸ਼ਾ ਤਸਕਰਾਂ ਖਿਲਾਫ਼ ਚਲਾਈ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਸ.ਪੀ.(ਆਈ) ਸ੍ਰੀ ਬਾਲ ਕ੍ਰਿਸ਼ਨ ਸਿੰਗਲਾ ਅਤੇ ਉਪ ਕਪਤਾਨ ਪੁਲਿਸ (ਡੀ) ਸ੍ਰੀ ਹਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋ 2 ਦੇਸੀ ਪਿਸਟਲ 32 ਬੋਰ ਸਮੇਤ 4 ਜਿੰਦਾ ਰੋਂਦ, 32 ਬੋਰ ਅਤੇ 1 ਦੇਸੀ ਕੱਟਾ 315 ਬੋਰ ਸਮੇਤ 1 ਰੋਂਦ ਜਿੰਦਾ 315 ਬੋਰ ਬਰਾਮਦ ਕੀਤੇ ਗਏ।

ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਵਿਵੇਕ ਸ਼ੀਲ ਸੋਨੀ ਨੇ ਦੱਸਿਆ ਕਿ 13 ਮਾਰਚ ਨੂੰ ਇੰਸਪੈਕਟਰ ਦਲਜੀਤ ਸਿੰਘ ਇੰਚਾਰਜ ਸੀ.ਆਈ.ਏ ਸਟਾਫ਼ ਮੋਗਾ ਜਦੋਂ ਸਮੇਤ ਪੁਲਿਸ ਪਾਰਟੀ, ਸਮਾਜ ਵਿਰੋਧੀ ਅਨਸਰਾਂ ਦੀ ਤਲਾਸ਼ ਲਈ ਚੜਿੱਕ ਰੋਡ ਜੀ.ਟੀ ਰੋਡ ਮੋਗਾ-ਬਾਘਾਪੁਰਾਣਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਦਵਿੰਦਰਪਾਲ ਸਿੰਘ ਉਰਫ਼ ਗੋਪੀ ਲਹੋਰੀਆ ਪੁੱਤਰ ਸੁਖਮੰਦਰ ਸਿੰਘ ਵਾਸੀ ਲਹੌਰੀਆ ਦਾ ਮੁਹੱਲਾ ਮੋਗਾ ਜੋ ਵਿਦੇਸ਼ ਕੈਨੇਡਾ ਹੈ, ਨੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਪੁੱਤਰ ਚਰਨਜੀਤ ਸਿੰਘ ਵਾਸੀ ਲਹੌਰੀਆ ਦਾ ਮੁਹੱਲਾ ਬੁੱਕਣ ਵਾਲਾ ਰੋਡ ਮੋਗਾ ਨੂੰ ਵਾਰਦਾਤਾਂ ਕਰਵਾਉਣ ਲਈ ਨਜਾਇਜ਼ ਅਸਲੇ/ਐਮੂਨੀਸ਼ਨ ਮੁਹੱਈਆ ਕਰਵਾਏ ਹਨ। ਗੁਰਪ੍ਰੀਤ ਸਿੰਘ ਉਰਫ ਗੋਪੀ ਇਸ ਸਮੇਂ ਦਵਿੰਦਰਪਾਲ ਸਿੰਘ ਉਰਫ ਗੋਪੀ ਲਹੋਰੀਆ ਵੱਲੋਂ ਮੁਹੱਈਆ ਕਰਵਾਏ ਨਜਾਇਜ਼ ਅਸਲੇ/ਐਮੂਨੀਸ਼ਨ ਨੂੰ ਲੈ ਕੇ ਚੁੰਗੀ ਨੰਬਰ 3 ਮੋਗਾ ਤੋਂ ਥੋੜਾ ਅੱਗੇ ਗੇਟ ਪੀਰ ਬਾਬਾ ਮੱਲਣ ਸ਼ਾਹ ਜੀ ਜੀ.ਟੀ ਰੋਡ ਮੋਗਾ-ਬਾਘਾਪੁਰਾਣਾ ਪਾਸ ਖੜ੍ਹਾ ਕਿਸੇ ਦੀ ਉਡੀਕ ਕਰ ਰਿਹਾ ਹੈ, ਜੇਕਰ ਹੁਣੇ ਹੀ ਰੇਡ ਕੀਤਾ ਜਾਵੇ ਤਾਂ ਗੁਰਪ੍ਰੀਤ ਸਿੰਘ ਉਰਫ ਗੋਪੀ ਸਮੇਤ ਨਜਾਇਜ਼ ਅਸਲਿਆਂ ਸਮੇਤ ਕਾਬੂ ਕੀਤਾ ਜਾ ਸਕਦਾ ਹੈ। 

ਇਸ ਇਤਲਾਹ ਤੇ ਤੇ ਗੁਰਜੀਤ ਸਿੰਘ ਨੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਮੁੱਖਬਰ ਵੱਲੋ ਦੱਸੀ ਜਗ੍ਹਾ ਉੱਪਰ ਰੇਡ ਕਰਕੇ ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਉਕਤ ਨੂੰ ਕਾਬੂ ਕਰਕੇ ਉਸ ਪਾਸੋਂ 2 ਦੇਸੀ ਪਿਸਟਲ 32 ਬੋਰ ਸਮੇਤ 4 ਜਿੰਦਾ ਰੋਂਦ 32 ਬੋਰ ਅਤੇ 1 ਦੇਸੀ ਕੱਟਾ 315 ਬੋਰ ਸਮੇਤ 1 ਰੋਂਦ ਜਿੰਦਾ 315 ਬੋਰ ਬਰਾਮਦ ਕੀਤੇ। ਐਸ.ਐਸ.ਪੀ. ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ਼ ਅਸਲਾ ਐਕਟ ਅਧੀਨ ਥਾਣਾ ਸਿਟੀ ਸਾਊਥ ਮੋਗਾ ਵਿੱਚ ਕੇਸ ਦਰਜ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਦੋਸ਼ੀ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨੇ ਆਪਣੀ ਪੁੱਛ ਗਿੱਛ ਦੋਰਾਨ ਮੰਨਿਆ ਹੈ ਕਿ ਇਹ ਅਸਲੇ ਉਸ ਨੂੰ ਦਵਿੰਦਰਪਾਲ ਸਿੰਘ ਉਰਫ਼ ਗੋਪੀ ਲਹੋਰੀਆ ਪੁੱਤਰ ਸੁਖਮੰਦਰ ਸਿੰਘ ਵਾਸੀ ਲਹੌਰੀਆ ਦਾ ਮੁਹੱਲਾ ਮੋਗਾ ਹਾਲ ਵਿਦੇਸ਼ ਕੈਨੇਡਾ ਨੇ ਮੁਹੱਈਆ ਕਰਵਾਏ ਹਨ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਹਨਾਂ ਵੱਲੋਂ ਇਸ ਅਸਲੇ/ਐਮੂਨੇਸ਼ਨ ਨਾਲ ਕਿਹੜੀਆਂ ਵਾਰਦਾਤਾਂ ਨੂੰ ਅੰਜਾਮ ਦੇਣਾ ਸੀ।

 

Tags: Crime News Punjab , Punjab Police , Police , Crime News , Moga Police , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD