Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਰੋਪੜ 'ਚ ਵੇਸਟ ਮੈਨੇਜਮੈਂਟ ਲਈ 50 ਲੱਖ ਦੀ ਲਾਗਤ ਨਾਲ ਬਣਨ ਵਾਲੇ ਐਮ.ਆਰ.ਐਫ. ਦਾ ਵਿਧਾਇਕ ਦਿਨੇਸ਼ ਚੱਢਾ ਨੇ ਰੱਖਿਆ ਨੀਂਹ ਪੱਥਰ

Dinesh Chadha, AAP, Aam Aadmi Party, Aam Aadmi Party Punjab, AAP Punjab, Ropar, Rupnagar

Web Admin

Web Admin

5 Dariya News

ਰੂਪਨਗਰ , 14 Mar 2024

Last updated on: Mar 14, 2024, 00:00 IST

ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਰੋਪੜ ਸ਼ਹਿਰ ਵਿੱਚ ਵੇਸਟ ਮੈਨੇਜਮੈਂਟ ਦੇ ਪ੍ਰਬੰਧਨ ਲਈ 50 ਲੱਖ ਦੀ ਲਾਗਤ ਨਾਲ਼ ਬਣਨ ਵਾਲੇ ਐਮ.ਆਰ.ਐਫ. (ਮਟਿਰੀਅਲ ਰਿਕਵਰੀ ਫੈਸਿਲਟੀ) ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਨੀਂਹ ਪੱਥਰ ਐਡਵੋਕੇਟ ਦਿਨੇਸ਼ ਚੱਢਾ ਨੇ ਦੱਸਿਆ ਕਿ ਪਿਛਲੇ ਦਹਾਕਿਆਂ ਵਿੱਚ ਰੋਪੜ ਸ਼ਹਿਰ ਵਿੱਚ ਕੂੜੇ ਦੀ ਬਹੁਤ ਵੱਡੀ ਸਮੱਸਿਆ ਬਣ ਚੁੱਕੀ ਸੀ, ਸੜਕਾਂ ਤੇ ਆਲੇ-ਦੁਆਲੇ ਕੂੜੇ ਦੇ ਢੇਰ ਲੱਗੇ ਦਿਖਾਈ ਦਿੰਦੇ ਸਨ, ਉਸ ਦਾ ਕਾਰਨ ਇਹ ਹੈ ਕਿ ਵੇਸਟ ਮੈਨੇਜਮੈਂਟ ਲਈ ਜਿਸ ਬੁਨਿਆਦੀ ਢਾਂਚੇ ਦੀ ਲੋੜ ਸੀ, ਉਹ ਹੁਣ ਤੱਕ ਨਹੀਂ ਬਣ ਸਕਿਆ ਸੀ।

ਵਿਧਾਇਕ ਚੱਢਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰੋਪੜ ਸ਼ਹਿਰ ਦੀ ਵੇਸਟ ਮੈਨੇਜਮੈਂਟ ਲਈ 2 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ, ਜਿਸਦੇ ਨਾਲ ਕੂੜੇ ਨੂੰ ਇਕੱਠਾ ਕਰਨ ਲਈ ਆਟੋ ਅਤੇ ਹੋਰ ਮਸ਼ੀਨਰੀ ਖਰੀਦੀ ਗਈ। ਉਨ੍ਹਾਂ ਦੱਸਿਆ ਕਿ ਹੈਰਾਨੀ ਦੀ ਗੱਲ ਇਹ ਕਿ ਜਿਸ ਚੀਜ ਦੀ ਸਭ ਤੋਂ ਵੱਧ ਲੋੜ ਸੀ, ਉਹ ਹੁਣ ਤੱਕ ਉਪਲੱਬਧ ਨਹੀਂ ਸੀ। ਉਨ੍ਹਾਂ ਦੱਸਿਆ ਕਿ ਐਮ.ਆਰ.ਐਫ. ਉਪਲੱਬਧ ਨਾ ਹੋਣ ਕਾਰਨ ਗਿੱਲਾ, ਸੁੱਕਾ ਕੂੜਾ ਅਤੇ ਲਿਫਾਫੇ ਇਕੱਠੇ ਹੋਣ ਕਰਕੇ ਡੰਪ ਬਣ ਜਾਂਦੇ ਸਨ।

ਉਨ੍ਹਾਂ ਦੱਸਿਆ ਕਿ ਐਮ.ਆਰ.ਐਫ. (ਮਟਿਰੀਅਲ ਰਿਕਵਰੀ ਫੈਸਿਲਟੀ), ਜਿੱਥੇ ਕਿ ਗਿੱਲੇ, ਸੁੱਕੇ ਕੂੜੇ ਅਤੇ ਲਿਫਾਫਿਆਂ ਨੂੰ ਅਲੱਗ-ਅਲੱਗ ਕੀਤਾ ਜਾਵੇਗਾ। ਜਿਸ ਨਾਲ ਰੂਪਨਗਰ ਸ਼ਹਿਰ ਦੀ ਸਾਫ-ਸਫਾਈ ਦੀ ਵਿਵਸਥਾ ਵਿਚ ਸੁਧਾਰ ਇੱਕ ਵੱਡਾ ਸੁਧਾਰ ਹੋਵੇਗਾ।  ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਅਨੇਕਾਂ ਵਿਕਾਸ ਕਾਰਜ ਕਰਵਾ ਕੇ ਲੋਕਾਂ ਨੂੰ ਸਹੂਲਤ ਦੇ ਰਹੀ ਹੈ, ਉੱਥੇ ਹੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਫ਼ਾਈ ਵਿਵਸਥਾ ਸਬੰਧੀ ਲਗਾਤਾਰ ਯਤਨਸ਼ੀਲ ਹੈ।

ਹਲਕਾ ਵਿਧਾਇਕ ਨੇ ਦੱਸਿਆ ਕਿ ਸ਼ਹਿਰ ਦੇ ਵਿਕਾਸ ਲਈ ਵੱਡੇ ਪੱਧਰ ਉਤੇ ਕਦਮ ਚੁੱਕੇ ਗਏ ਹਨ ਜਿਸ ਵਿਚ ਫਾਇਰ ਬ੍ਰਗੇਡ ਲਈ ਆਧੁਨਿਕ ਮਸ਼ੀਨਰੀ ਉਪਲਬਧ ਕਰਵਾਉਣਾ, ਗਿਆਨੀ ਜੈਲ ਸਿੰਘ ਨਗਰ ਤੇ ਗਾਂਧੀ ਸਕੂਲ ਦੇ ਨੇੜਲੇ ਇਲਾਕਿਆਂ ਵਿਚ ਲੰਬੇ ਸਮੇਂ ਤੋਂ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ, ਪੀਣ ਵਾਲੇ ਪਾਣੀ ਦੇ ਟਿਊਬਵੈੱਲ, ਬਾਈਪਾਸ ਦੇ ਚੌਂਕਾਂ ਦੀ ਸੁੰਦਰੀਕਰਨ ਦਾ ਕੰਮ, ਰੋਪੜ ਬਾਈਪਾਸ ਉਤੇ ਡਰੇਨ ਦਾ ਨਿਰਮਾਣ, ਰੋਪੜ ਦੇ ਆਧੁਨਿਕ ਬੱਸ ਸਟੈਂਡ ਦੇ ਲਈ ਗ੍ਰਾਂਟਾਂ, ਮੁਹੱਲਾ ਕਲੀਨਿਕਾਂ ਦੀ ਸ਼ੁਰੂਆਤ, ਸਾਲਾਂ ਤੋਂ ਬੰਦ ਪਏ ਸਵੀਮਿੰਗ ਪੁਲ ਦੀ ਸ਼ੁਰੂਆਤ, ਰੋਇੰਗ ਅਕੈਡਮੀ ਨੂੰ ਮੁੜ ਬਹਾਲ, ਸਰਕਾਰੀ ਹਸਪਤਾਲ ਦੇ ਨਵੀਨੀਕਰਨ, ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੇ ਨਿਸ਼ਾਨੀ ਵਜੋਂ ਜ਼ਮੀਨ ਦੀ ਨਿਸ਼ਾਨ ਦੇਹੀ ਕਰਵਾ ਕੇ ਬਾਹਰ ਤੋਂ ਰਾਹ ਕੱਢਣਾ, ਡਰਾਇਵਿੰਗ ਸਕੂਲ, ਫਾਰਮੇਸੀ ਕਾਲਜ ਦੀ ਸ਼ੁਰੂਆਤ, ਪੋਲੀਟੈਕਨੀਕਲ ਸਰਕਾਰੀ ਕਾਲਜ ਕਈ ਸਾਲਾਂ ਬਾਅਦ ਮੁੜ ਸ਼ੁਰੂਆਤ ਅਤੇ ਸਰਕਾਰੀ ਕਾਲਜ ਰੋਪੜ ਨੂੰ 1.65 ਕਰੋੜ ਰੁਪਏ ਦੀ ਗ੍ਰਾਂਟ ਸ਼ਾਮਿਲ ਹਨ।

 

Tags: Dinesh Chadha , AAP , Aam Aadmi Party , Aam Aadmi Party Punjab , AAP Punjab , Ropar , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD