Tuesday, 07 May 2024

 

 

ਖ਼ਾਸ ਖਬਰਾਂ ਬਠਿੰਡਾ ਵਿੱਚ ਭਗਵੰਤ ਮਾਨ ਨੇ ਬਾਦਲਾਂ ਤੇ ਕੈਪਟਨ ਤੇ ਬੋਲਿਆ ਹਮਲਾ, ਲੋਕਾਂ ਨੂੰ ਸੁਹਿਰਦ ਆਗੂ ਗੁਰਮੀਤ ਖੁੱਡੀਆਂ ਨੂੰ ਵੋਟ ਪਾਉਣ ਦੀ ਕੀਤੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਨਾਮ 'ਚ ਮੀਤ ਹੇਅਰ ਲਈ ਕੀਤਾ ਚੋਣ ਪ੍ਰਚਾਰ, ਭਾਰੀ ਵੋਟਾਂ ਨਾਲ ਜਿਤਾਉਣ ਲਈ ਲੋਕਾਂ ਨੂੰ ਕੀਤੀ ਅਪੀਲ ਕੱਲ ਤੋਂ ਲੋਕ ਸਭਾ ਚੋਣਾਂ ਲਈ ਕਾਗਜ਼ ਭਰ ਸਕਣਗੇ ਉਮੀਦਵਾਰ-ਘਨਸ਼ਾਮ ਥੋਰੀ ਵਿਰੋਧੀ ਪਾਰਟੀਆਂ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਦੀ ਤਾਕਤ ਕਈ ਗੁਣਾ ਵਧੀ 99.65 ਫੀਸਦ ਤੋਂ ਵੱਧ ਕਣਕ ਦੀ ਖਰੀਦ, ਕਿਸਾਨਾਂ ਨੂੰ 1658 ਕਰੋੜ ਰੁਪਏ ਦਾ ਭੁਗਤਾਨ ਵੀ ਕੀਤਾ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਆਮ ਆਦਮੀ ਪਾਰਟੀ ਦੀ 2 ਸਾਲਾਂ ਦੀ ਕਾਰਗੁਜ਼ਾਰੀ ਤੋ ਪੰਜਾਬ ਦੇ ਲੋਕ ਬੇਹਦ ਖੁਸ਼ – ਲਾਲਜੀਤ ਸਿੰਘ ਭੁੱਲਰ ਪੰਜਾਬ ਵਿੱਚ 13 ਸੀਟਾਂ ਉੱਪਰ ਸ਼ਾਨਦਾਰ ਜਿੱਤ ਹਾਸਿਲ ਕਰੇਗੀ ਆਮ ਆਦਮੀ ਪਾਰਟੀ–ਮਨਜਿੰਦਰ ਸਿੰਘ ਲਾਲਪੁਰਾ ਅੰਮ੍ਰਿਤਸਰ ਨੂੰ ਬਣਾਇਆ ਜਾਵੇਗਾ ਸਪੈਸ਼ਲ ਇਕਾਨਮੀ ਜੋਨ -ਗੁਰਜੀਤ ਸਿੰਘ ਔਜਲਾ ਪੰਜਾਬ ਦੇ ਲੋਕਾਂ ਲਈ ਉਮੀਦ ਦੀ ਕਿਰਨ ਹੈ ਅਕਾਲੀ ਦਲ : ਐਨ.ਕੇ. ਸ਼ਰਮਾ ਕੋਈ ਨਾਗਰਿਕ ਵੋਟ ਪਾਉਣ ਤੋਂ ਨਾ ਰਹੇ ਵਾਂਝਾ, ਪ੍ਰਚਾਰ ਲਈ ਸਹਿਯੋਗ ਕਰਨ ਸਿਨੇਮਾ ਘਰਾਂ ਤੇ ਮਾਲਜ਼ ਦੇ ਪ੍ਰਬੰਧਕ-ਕੰਚਨ ਐਲਪੀਯੂ ਵੱਲੋਂ ਐਕਸਚੇਂਜ ਪ੍ਰੋਗਰਾਮ ਦੇ ਤਹਿਤ ਯੂਨਾਈਟਿਡ ਕਿੰਗਡਮ ਦੇ 15 ਵਿਦਿਆਰਥੀਆਂ ਦੀ ਮੇਜ਼ਬਾਨੀ ਪਰਿਵਾਰਕ ਕਾਮੇਡੀ ਦਾ ਨਵਾਂ ਰੰਗ ਅਤੇ ਪਿਓ-ਪੁੱਤ ਦੇ ਰਿਸ਼ਤੇ ਦੀ ਕਹਾਣੀ ਫ਼ਿਲਮ 'ਸ਼ਿੰਦਾ-ਸ਼ਿੰਦਾ ਨੋ ਪਾਪਾ' PEC ਨੇ ਜੋਇੰਟ ਰਿਸਰਚ ਅਤੇ ਅਕੈਡੇਮਿਕ੍ਸ ਦੀਆਂ ਗਤੀਵਿਧੀਆਂ ਲਈ ਯੂਨੀਵਰਸਿਟੀ ਆਫ਼ ਲੱਦਾਖ ਨਾਲ MoU ਕੀਤਾ ਸਾਈਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਸਟਾਫ਼ ਦੀ ਸਿਖਲਾਈ ਦਾ ਪਹਿਲਾ ਸੈਸ਼ਨ ਲਾਇਆ ਗਿਆ ਰਾਖੀ ਗੁਪਤਾ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਹੜੇ ਗਾਏ ਪੰਜਾਬੀ ਗੀਤ ‘ਮਾਹੀਆ‘ ਦਾ ਲੋਕ-ਅਰਪਣ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ - ਜਿਲ੍ਹਾ ਚੋਣ ਅਫ਼ਸਰ ਜੰਡਿਆਲਾ ਗੁਰੁ ਦੇ ਪਿੰਡ ਬੰਡਾਲਾ ਦੇ ਸੈਂਕੜੇ ਪਰਿਵਾਰ ਮੰਤਰੀ ਹਰਭਜਨ ਸਿੰਘ ਈ ਟੀ ਓ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਚ ਸ਼ਾਮਲ ਲੋਕ ਸਭਾ ਚੋਣਾਂ ਸਬੰਧੀ ਜ਼ਿਲ੍ਹੇ ਭਰ ਵਿਚ ਪੋਲਿੰਗ ਅਮਲੇ ਦੀ ਹੋਈ ਪਹਿਲੀ ਰਿਹਰਸਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮਾਂ ਦਾ ਨਿਰੀਖਣ ਆਮ ਆਦਮੀ ਪਾਰਟੀ ਸੰਵਿਧਾਨ ਤੇ ਸੰਵਿਧਾਨਕ ਸੰਸਥਾਵਾਂ ਨੂੰ ਬਚਾਉਣ ਦੀ ਲੜਾਈ ਲੜ ਰਹੀ ਹੈ: ਮੀਤ ਹੇਅਰ ਸੱਥਾਂ ਤੋਂ ਸੰਸਦ ਤੱਕ ਸੰਗਰੂਰ ਦੀ ਹਰ ਮੰਗ ਉਠਾਵਾਗਾਂ: ਮੀਤ ਹੇਅਰ

 

ਅਨਮੋਲ ਗਗਨ ਮਾਨ ਨੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਦੀ ਮੌਜੂਦਗੀ ‘ਚ ਕਿਲ੍ਹਾ ਮੁਬਾਰਕ ਵਿਖੇ ਸਰਦ ਖਾਨਾ ਦੀ ਪੁਨਰ ਸੁਰਜੀਤੀ ਦੇ ਕੰਮ ਦਾ ਰੱਖਿਆ ਨੀਂਹ ਪੱਥਰ

8 ਕਰੋੜ ਰੁਪਏ ਨਾਲ ਸਰਦ ਖਾਨਾ ਦੇ 1300 ਵਰਗ ਮੀਟਰ ਖੇਤਰ ਦੀ ਹੋਵੇਗੀ ਸਾਂਭ ਸੰਭਾਲ ਤੇ ਬਹਾਲੀ : ਅਨਮੋਲ ਗਗਨ ਮਾਨ

Dr. Balbir Singh, Anmol Gagan Mann, Anmol Gagan Maan, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 14 Mar 2024

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਕਿਲ੍ਹਾ ਮੁਬਾਰਕ ਵਿਖੇ ਸਰਦ ਖਾਨਾ ਦੀ ਸਾਂਭ ਸੰਭਾਲ ਤੇ ਪੁਨਰ ਸੁਰਜੀਤੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਅਤੇ ਦਰਬਾਰ ਹਾਲ ਦੀ ਲਾਈਟਿੰਗ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਸਿਹਤ ਮੰਤਰੀ ਡਾ ਬਲਬੀਰ ਸਿੰਘ ਤੇ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਵੀ ਮੌਜੂਦ ਸਨ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸਰਦ ਖਾਨਾ ਦੀ ਪੁਨਰ ਸੁਰਜੀਤੀ 'ਤੇ 8 ਕਰੋੜ 15 ਲੱਖ ਰੁਪਏ ਦਾ ਖਰਚ ਆਵੇਗਾ, ਜਿਸ ਵਿੱਚ 1300 ਵਰਗ ਮੀਟਰ ਦੇ ਖੇਤਰ ਦੀ ਰੀਸਟੋਰੇਸ਼ਨ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਕਰੀਬ 8 ਕਰੋੜ ਰੁਪਏ ਨਾਲ ਕਿਲ੍ਹਾ ਮੁਬਾਰਕ ਦੀ ਲਾਈਟਿੰਗ ਕੀਤੀ ਗਈ ਹੈ, ਜਿਸ ਵਿੱਚ ਦਰਬਾਰ ਹਾਲ, ਕਿਲ੍ਹੇ ਦਾ ਮੁੱਖ ਗੇਟ, ਕਿਲ੍ਹਾ ਅੰਦਰੂਨ ਤੇ ਰਨਬਾਸ ਦੇ ਸਾਹਮਣੇ ਦੇ ਹਿੱਸੇ ਦੀ ਲਾਈਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਰਾਤਨ ਇਮਾਰਤ ਦੀ ਫਸਾਡ ਲਾਈਟਿੰਗ ਦਾ ਮਕਸਦ ਦੁਨੀਆਂ ਭਰ ਤੋਂ ਆਉਣ ਵਾਲੇ ਸੈਲਾਨੀਆਂ ਲਈ ਇਸ ਨੂੰ ਆਕਰਸ਼ਣ ਦਾ ਕੇਂਦਰ ਬਣਾਉਣਾ ਹੈ।

ਸੈਰ ਸਪਾਟਾ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਸੈਰ ਸਪਾਟਾ ਸਨਅਤ ਪ੍ਰਤੀ ਉਦਾਸੀਨਤਾ ਭਰੀ ਨੀਤੀ ਕਾਰਨ ਇਸ ਖੇਤਰ ਵਿੱਚ ਕੰਮ ਨਹੀਂ ਹੋਇਆ, ਜਿਸ ਕਾਰਨ ਜਿਥੇ ਸੂਬੇ ਨੂੰ ਇਸ ਸਨਅਤ ਤੋਂ ਹੋਣ ਵਾਲੀ ਆਮਦਨ ਦਾ ਨੁਕਸਾਨ ਹੋਇਆ ਹੈ, ਉਥੇ ਹੀ ਅਸੀਂ ਆਪਣੀਆਂ ਵਿਰਾਸਤੀ ਇਮਾਰਤਾਂ ਦੀ ਸੰਭਾਲ ਵੀ ਨਹੀਂ ਕਰ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਅੰਦਰ ਸੈਰ ਸਪਾਟਾ ਸਨਅਤ ਨੂੰ ਵਿਕਸਤ ਕਰਨ ਲਈ ਪਹਿਲੇ ਦਿਨ ਤੋਂ ਹੀ ਕੰਮ ਕੀਤਾ ਗਿਆ ਹੈ ਤੇ ਪਹਿਲੀ ਵਾਰ ਸੂਬੇ ਅੰਦਰ ਟੂਰਿਜ਼ਮ ਸਮਿੱਟ ਵੀ ਕਰਵਾਈ ਗਈ। 

ਉਨ੍ਹਾਂ ਕਿਹਾ ਕਿ ਵਿੱਤੀ ਵਰ੍ਹੇ 2024-25 ਦੇ ਬਜਟ ਵਿੱਚ 166 ਕਰੋੜ ਰੁਪਏ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਲਈ ਰੱਖੇ ਗਏ ਹਨ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅਨਮੋਲ ਗਗਨ ਮਾਨ ਵਲੋੰ ਪਟਿਆਲਾ ਦੇ ਕਿਲਾ ਮੁਬਾਰਕ ਵਿਖੇ ਨਵੇਂ ਪ੍ਰਾਜੈਕਟ ਦੀ ਸ਼ੁਰੂਆਤ ਲਈ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਸੈਰ ਸਪਾਟਾ ਸਨਅਤ ਨੂੰ ਵਧਾਵਾ ਦੇਣ ਲਈ ਬਹੁਤ ਸੰਭਾਵਨਾਵਾਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਸੂਬਾ ਸਰਕਾਰ ਸਾਡੀ ਅਮੀਰ ਵਿਰਾਸਤ ਨੂੰ ਸੰਭਾਲਣ ਤੇ ਪ੍ਰਚਾਰਨ ਦੇ ਖੇਤਰ ਵੱਲ ਲਗਾਤਾਰ ਕੰਮ ਕਰ ਰਹੀ ਹੈ।

ਸਰਦ ਖਾਨਾ ਉਸ ਸਮੇਂ ਏਅਰ ਕੰਡੀਸ਼ਨਰ ਚੈਂਬਰ ਵਜੋਂ ਕੰਮ ਕਰਦਾ ਸੀ। ਪਾਣੀ ਨੂੰ ਨਾਲ ਲੱਗਦੇ ਖੂਹ ਤੋਂ ਵੱਡੀਆਂ ਪੁੱਲੀਆਂ ਰਾਹੀ ਖਿੱਚਿਆ ਜਾਂਦਾ ਸੀ। ਇਸ ਅੰਦਰ ਇਕ ਡੂੰਘਾ ਖੂਹ ਸੁਰੰਗ ਵਜੋਂ ਕੰਮ ਕਰਦਾ ਹੈ ਜੋ ਕਿ ਜ਼ਮੀਨੀ ਮੰਜ਼ਿਲ ਦੇ ਕਮਰਿਆਂ ਅਤੇ ਬੇਸਮੈਂਟਾਂ ਵਿੱਚ ਠੰਡੀ ਹਵਾ ਲਿਆਉਦਾ ਹੈ।

ਸਮਾਰੋਹ ਦੌਰਾਨ ਡਾਇਰੈਕਟਰ ਨੀਰੂ ਕਟਿਆਲ, ਕਰਨਲ ਜੇਵੀ, ਵਧੀਕ ਡਾਇਰੈਕਟਰ ਰਾਕੇਸ਼ ਕੁਮਾਰ, ਜੁਆਇੰਟ ਡਾਇਰੈਕਟਰ ਦਮਪ੍ਰੀਤ ਸਿੰਘ ਵਾਲੀਆ, ਐਸ.ਈ ਭੁਪਿੰਦਰ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਸਨ।

 

Tags: Dr. Balbir Singh , Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD