Tuesday, 14 May 2024

 

 

ਖ਼ਾਸ ਖਬਰਾਂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ

 

ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਤੇ ਰਮਦਾਸ ਵਿੱਚ 2.63 ਕਰੋੜ ਰੁਪਏ ਨਾਲ ਪਾਣੀ ਸਪਲਾਈ ਦੀਆਂ ਸਕੀਮਾਂ ਦਾ ਰੱਖਿਆ ਨੀਂਹ ਪੱਥਰ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 14 Mar 2024

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਵਿਧਾਨਸਭਾ ਹਲਕੇ ਵਿੱਚ ਲੋਕਾਂ ਨੂੰ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕਸਬਾ ਅਜਨਾਲਾ ਅਤੇ ਰਮਦਾਸ ਵਿੱਚ ਅਮਰੂਤ ਸਕੀਮ ਦੇ ਪਹਿਲੇ ਪੜਾਅ ਅਧੀਨ 2.63 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਪਾਣੀ ਸਪਲਾਈ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ।

ਉਨਾਂ ਇਸ ਮੌਕੇ ਦੱਸਿਆ ਕਿ ਰਮਦਾਸ ਸ਼ਹਿਰ ਵਿੱਚ ਵੱਖ ਵੱਖ ਸਾਈਜ ਦੀਆਂ 3.60 ਕਿਲੋਮੀਟਰ ਲੰਬੀਆਂ ਪਾਣੀ ਦੀਆਂ ਪਾਇਪਾਂ ਇਸ ਸਕੀਮ ਅਧੀਨ ਪਾਈਆਂ ਜਾਣਗੀਆਂ। ਜਿਸ ਨਾਲ 350 ਘਰਾਂ ਨੂੰ ਪਾਣੀ ਦੀ ਸਪਲਾਈ ਮਿਲੇਗੀ। ਉਨਾਂ ਦੱਸਿਆ ਕਿ ਇਸ ਕੰਮ `ਤੇ 1 ਕਰੋੜ 14 ਲੱਖ ਰੁਪਏ ਦਾ ਖਰਚਾ ਆਵੇਗਾ ਅਤੇ ਇਨ੍ਹੀ ਲਾਗਤ ਨਾਲ ਵਾਰਡ ਨੰਬਰ 2, 3, 6 ਅਤੇ ਮੁੱਖ ਬਾਜਾਰ ਮਾਝੀ ਗੇਟ ਟਿਊਬਵੈਲ ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਡ ਤੱਕ ਪਾਣੀ ਦੀਆਂ ਪਾਇਪਾਂ ਵਿਛਾਈਆਂ ਜਾਣਗੀਆਂ। 

ਉਨਾਂ ਕਿਹਾ ਕਿ ਹਲਕੇ ਦਾ ਧਰਤੀ ਹੇਠਲਾ ਪਾਣੀ ਪੀਣ ਯੋਗ ਲਈ ਸਿਹਤਮੰਦ ਨਾ ਹੋਣ ਕਾਰਨ ਇਸ ਸਕੀਮ ਅਧੀਨ ਘਰਾਂ ਤੱਕ ਪਾਣੀ ਪਹੁੰਚਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸੇ ਤਰ੍ਹਾਂ ਅਜਨਾਲ ਸ਼ਹਿਰ ਦੇ ਵਿੱਚ 4.20 ਕਿਲੋਮੀਟਰ ਲੰਬੀਆਂ ਪਾਈਪਾਂ ਵਿਛਾ ਕੇ 474 ਘਰਾਂ ਨੂੰ ਪਾਣੀ ਦੇ ਕੁਨੈਕਸ਼ਨ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਇਸ ਕੰਮ `ਤੇ 1.49 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਸਕੀਮ ਅਧੀਨ ਵਾਰਡ ਨੰਬਰ 1, 14, 15, ਅਤੇ ਚੋਗਾਵਾਂ ਮੁੱਖ ਰੋਡ ਵਿਖੇ ਪਾਣੀ ਦੀਆਂ ਪਾਈਪਾਂ ਵਿਛਾਈਆਂ ਜਾਣੀਆਂ ਹਨ। 

ਉਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕੰਮ ਨੂੰ ਬਿਨਾਂ ਕਿਸੇ ਦੇਰੀ ਦੇ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਲੋਕਾਂ ਨੂੰ ਸ਼ੁੱਧ ਪਾਣੀ ਪੀਣ ਲਈ ਮਿਲ ਸਕੇ।ਉਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਨੂੰ ਤੰਦਰੁਸਤ ਅਤੇ ਖੁਸ਼ਹਾਲ ਬਣਾਉਣ ਲਈ ਉਪਰਾਲੇ ਕਰ ਰਹੀ ਹੈ। ਮਨੁੱਖੀ ਸਿਹਤ ਲਈ ਸਾਫ਼ ਸੁਥਰਾ ਪਾਣੀ ਪਹਿਲੀ ਲੋੜ ਹੈ ਅਤੇ ਮੇਰੀ ਕੋਸਿ਼ਸ਼ ਹੈ ਕਿ ਹਲਕੇ ਦੇ ਸਾਰੇ ਘਰਾਂ ਵਿੱਚ ਆਉਣ ਵਾਲੇ ਦਿਨਾਂ ਤੱਕ ਪਾਣੀ ਪੁਜਦਾ ਕਰ ਦਿੱਤਾ ਜਾਵੇ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD