Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਵਿਧਾਇਕ ਸ਼ੈਰੀ ਕਲਸੀ ਨੇ ਗ੍ਰਾਮ ਪੰਚਾਇਤ ਕ੍ਰਿਸ਼ਚਨ ਪੱਤੀ ਠੀਕਰੀਵਾਲ ਵਿਖੇ ਗਲੀਆਂ ਤੇ ਸੀਵਰੇਜ਼, ਪਿੰਡ ਠੀਕਰੀਵਾਲ ਗੁਰਾਇਆ ਅਤੇ ਠੀਕਰੀਵਾਲ ਸਰਾਂ ਵਿਖੇ ਗਲੀਆਂ ਦੇ ਵਿਕਾਸ ਕੰਮ ਕਰਵਾਏ ਸ਼ੁਰੂ

Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਟਾਲਾ , 15 Mar 2024

ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਹਲਕੇ ਦੇ ਪਿੰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਗ੍ਰਾਮ ਪੰਚਾਇਤ ਕ੍ਰਿਸ਼ਚਨ ਪੱਤੀ ਠੀਕਰੀਵਾਲ ਵਿਖੇ ਗਲੀਆਂ ਤੇ ਸੀਵਰੇਜ਼, ਪਿੰਡ ਠੀਕਰੀਵਾਲ ਗੁਰਾਇਆ ਅਤੇ ਠੀਕਰੀਵਾਲ ਸਰਾਂ ਵਿਖੇ ਗਲੀਆਂ ਦੇ ਵਿਕਾਸ ਕੰਮ ਸ਼ੁਰੂ ਕਰਵਾਏ ਗਏ ਅਤੇ ਪਿੰਡ ਵਾਸੀਆਂ ਨੂੰ ਕਿਹਾ ਕਿ ਪਿੰਡਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਉਹ ਵਚਨਬੱਧ ਹਨ। ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਪਿੰਡਾਂ ਦੇ ਵਿਕਾਸ ਨੂੰ ਅਣਗੋਲਿਆਂ ਕਰਕੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਖੜੋਤ ਆ ਗਈ ਸਨ ਪਰ ਹੁਣ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਬਿਨਾਂ ਭੇਦਭਾਵ ਦੇ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਕੀਤੇ ਵਿਕਾਸ ਕਾਰਜ ਨਜ਼ਰ ਵੀ ਆ ਰਹੇ ਹਨ।

ਉਨਾਂ ਅੱਗੇ ਕਿਹਾ ਕਿ ਹਲਕਾ ਬਟਾਲਾ ਵਿੱਚ ਵਿਕਾਸ ਕਾਰਜਾਂ ਨੂੰ ਲੈ  ਕੇ ਉਹ ਦਿਨ ਰਾਤ ਮਿਹਨਤ ਕਰ ਰਹੇ ਹਨ ਅਤੇ ਉਨਾਂ ਦਾ ਸੁੁਪਨਾ ਹੈ ਕਿ ਹਲਕਾ ਦਾ ਸਰਬਪੱਖੀ ਵਿਕਾਸ ਕੀਤਾ ਜਾਵੇ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕੀਤੀਆਂ ਜਾਣ। ਉਨਾਂ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਵਚਨਬੱਧ ਹਨ। ਇਸ ਮੌਕੇ ਪਿੰਡ ਵਾਸੀਆਂ ਨੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ’ਤੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਹਲਕੇ ਦੇ ਵਿਕਾਸ ਲਈ ਬਹੁਤ ਸਰਗਰਮ ਹਨ ਅਤੇ ਵਿਧਾਇਕ ਸ਼ੈਰੀ ਕਲਸੀ ਦੀ ਵਿਕਾਸ ਕਾਰਜ ਦੀ ਕਾਰਜਸ਼ੈਲੀ ਦੀ ਭਰਵੀਂ ਸਰਹਾਨਾ ਕਰਦੇ ਹਨ।

 

Tags: Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD