Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਸ਼ਹਿਰ ਨੂੰ ਸਾਫ-ਸੁਥਰਾ ਰੱਖਣਾ ਹਰੇਕ ਸ਼ਹਿਰ ਵਾਸੀ ਦੀ ਨੈਤਿਕ ਜ਼ਿੰਮੇਵਾਰੀ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਨਗਰ ਨਿਗਮ ਵੱਲੋਂ ਖਰੀਦੇ ਗਏ ਟਿੱਪਰ, ਆਟੋ, ਟਰੈਕਟਰ-ਟਰਾਲੀਆਂ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 15 Mar 2024

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਨਗਰ ਨਿਗਮ ਹੁਸ਼ਿਆਰਪੁਰ ਵੱਲੋਂ ਸ਼ਹਿਰ ਦੀ ਸਾਫ-ਸਫਾਈ ਦੇ ਮੱਦੇਨਜ਼ਰ ਕਰੀਬ 55 ਲੱਖ ਰੁਪਏ ਦੀ ਲਾਗਤ ਨਾਲ ਖਰੀਦੇ ਗਏ ਟਿੱਪਰ, ਆਟੋ, ਟਰੈਕਟਰ ਅਤੇ 2 ਟਰਾਲੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਇਸ ਦੀ ਨੁਹਾਰ ਬਦਲਣ ਵਿਚ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੂਹ ਕੌਂਸਲਰਾਂ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਹੁਸ਼ਿਆਰਪੁਰ ਨੂੰ ਸਵੱਛ ਅਤੇ ਸੁੰਦਰ ਸ਼ਹਿਰਾਂ ਦੀ ਕਤਾਰ ਵਿਚ ਖੜ੍ਹਾ ਕੀਤਾ ਜਾਵੇਗਾ ਅਤੇ ਉਨ੍ਹਾਂ ਦਾ ਟੀਚਾ ਹੈ ਕਿ ਆਉਣ ਵਾਲੇ ਡੇਢ ਸਾਲ ਵਿਚ ਹੁਸ਼ਿਆਰਪੁਰ ਦੇਸ਼ ਦੇ ਸਾਫ-ਸੁਥਰੇ ਸ਼ਹਿਰਾਂ ਦੀ ਸ਼੍ਰੇਣੀ ਵਿਚ ਆਪਣਾ ਵਿਸ਼ੇਸ਼ ਸਥਾਨ ਬਣਾਏਗਾ। 

ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਸੰਯੁਕਤ ਕਮਿਸ਼ਨਰ ਸੰਦੀਪ ਤਿਵਾੜੀ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਵਿਚ ਨਗਰ ਨਿਗਮ ਹੁਸ਼ਿਆਰਪੁਰ ਦੀ ਪੂਰੀ ਟੀਮ ਦਿਨ-ਰਾਤ ਮਿਹਨਤ ਕਰ ਰਹੀ ਹੇ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਸ਼ਹਿਰ ਨੂੰ ਸਾਫ-ਸੁਥਰਾ ਰੱਖਣ ਵਿਚ ਨਗਰ ਨਿਗਮ ਦਾ ਪੂਰਾ ਸਹਿਯੋਗ ਦੇਈਏ। 

ਉਨ੍ਹਾਂ ਸ਼ਹਿਰ ਵਾਸੀਆਂ ਨੂੰ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਰੱਖਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੇ ਖਾਲੀ ਸਥਾਨਾਂ ਨੂੰ ਗ੍ਰੀਨ ਬੈਲਟ ਦੇ ਤੌਰ ’ਤੇ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਹੁਸ਼ਿਆਰਪੁਰ ਵਾਸੀਆਂ ਨੂੰ 100 ਫੀਸਦੀ ਬੁਨਿਆਦੀ ਸੁਵਿਧਾਵਾਂ ਦੇਣ ਲਈ ਬਿਹਤਰੀਨ ਕੰਮ ਕਰ ਰਿਹਾ ਹੈ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਕ ਮਹੀਨਾ ਪਹਿਲਾਂ ਹੀ 70 ਲੱਖ ਰੁਪਏ ਦੀ ਲਾਗਤ ਨਾਲ ਡਿਜ਼ਾਇਨ ਕੀਤੀ ਗਈ ਹੁਸ਼ਿਆਰਪੁਰ ਫੂਡ ਸਟਰੀਟ ਦਾ ਉਦਘਾਟਨ ਕਰਕੇ ਹੁਸ਼ਿਆਰਪੁਰ ਵਾਸੀਆਂ ਦੇ ਲਈ ਇਕ ਨਵਾਂ ਤੋਹਫਾ ਦਿੱਤਾ ਗਿਆ ਹੈ, ਜਿਸ ਨਾਲ ਸ਼ਹਿਰ ਦੀ ਸੁੰਦਰਤਾ ਨੂੰ ਚਾਰ ਚੰਦ ਲੱਗ ਗਏ ਹਨ ਉਥੇ ਲੋਕਾਂ ਨੂੰ ਖਾਣ ਪੀਣ ਦੇ ਲਈ ਸੁੰਦਰ ਅਤੇ ਸਾਫ-ਸੁਥਰਾ ਮਾਹੌਲ ਵੀ ਮਿਲਿਆ ਹੈ। 

ਉਨ੍ਹਾਂ ਕਿਹਾ ਕਿ ਇਸੇ ਤਰਜ਼ ’ਤੇ ਜ਼ਿਲ੍ਹਾ ਪ੍ਰੀਸ਼ਦ ਤੋਂ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਾਲੀ ਦਾ ਵੀ ਸੁੰਦਰੀਕਰਨ ਕੀਤਾ ਗਿਆ ਹੈ ਅਤੇ ਹੁਣ ਭਗਤ ਸਿੰਘ ਚੌਂਕ ਤੋਂ ਫੂਡ ਸਟਰੀਟ ਤੱਕ ਦੇ ਰੋਡ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ਼ਹਿਰ ਵਿਚ ਬਾਕੀ ਡੰਪ ਵੀ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਹਟਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੀ ਛੋਟੀ-ਵੱਡੀ ਜ਼ਰੂਰਤ ਨੂੰ ਪੰਜਾਬ ਸਰਕਾਰ ਪੂਰਾ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੁਸ਼ਿਆਰਪੁਰ ਸ਼ਹਿਰ ਦਾ ਨਜ਼ਾਰਾ ਪੂਰੀ ਤਰ੍ਹਾਂ ਨਾਲ ਬਦਲਿਆਂ ਹੋਇਆ ਨਜ਼ਰ ਆਵੇਗਾ। ਇਸ ਮੌਕੇ ਐਕਸੀਅਨ ਹਰਪ੍ਰੀਤ ਸਿੰਘ, ਐਕਸੀਅਨ ਕੁਲਦੀਪ ਸਿੰਘ, ਕੌਂਸਲਰ ਪ੍ਰਦੀਪ ਬਿੱਟੂ, ਸੁਮੇਸ਼ ਸੈਣੀ, ਵਰਿੰਦਰ ਵੈਦ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

शहर को साफ-सुथरा रखना हर शहर वासी की नैतिक जिम्मेदारी

कैबिनेट मंत्री ने नगर निगम की ओर से खरीदे गए नए टिप्पर, आटो, ट्रैक्टर-ट्रालियों को हरी झंडी दिखाकर रवाना किया

होशियारपुर

कैबिनेट मंत्री पंजाब ब्रम शंकर जिंपा ने नगर निगम होशियारपुर की ओर से शहर की साफ-सफाई के मद्देनजर करीब 55 लाख रुपए की लागत से खरीदे गए नए टिप्पर, आटो, ट्रैक्टर व 2 ट्रालियों को हरी झंडी दिखा रवाना करते हुए कहा कि होशियारपुर शहर को खूबसूरत बनाने व इसकी नुहार बदलने में कोई कमी नहीं छोड़ी जाएगी। उन्होंने कहा कि समूह पार्षदों व शहर वासियों के सहयोग से होशियारपुर को स्वच्छ व सुंदर शहरों की कतार में खड़ा किया जाएगा और उनका लक्ष्य है कि आने वाले डेढ़ वर्ष में होशियारपुर देश के साफ-सुथरे शहरों की श्रेणी में अपना विशेष स्थान बनाए। 

इस दौरान उनके साथ मेयर सुरिंदर कुमार, सीनियर डिप्टी मेयर प्रवीन सैनी, डिप्टी मेयर रंजीत चौधरी, संयुक्त कमिश्नर संदीप तिवाड़ी भी मौजूद थे। कैबिनेट मंत्री ने कहा कि शहर को साफ सुथरा रखने में नगर निगम होशियारपुर की टीम दिन-रात मेहनत कर रही है और हम सभी का फर्ज बनता है कि हम शहर को साफ-सुथरा रखने में नगर निगम को पूरा सहयोग दें। 

उन्होंने शहर वासियों को गीला व सूखा कूड़ा अलग-अलग रखने की अपील भी की। उन्होंने कहा कि नगर निगम के खाली स्थानों को ग्रीन बैल्ट के तौर पर विकसित किया जाएगा। उन्होंने कहा कि नगर निगम होशियारपुर वासियों को 100 प्रतिशत बुनियादी सुविधाएं देने के लिए बेहतरीन कार्य कर रहा है।

ब्रम शंकर जिंपा ने कहा कि एक महीना पहले ही 70 लाख रुपए की लागत से डिजाइन की गई होशियारपुर फूड स्ट्रीट का उद्घाटन कर होशियारपुर वासियों के लिए एक नायाब तोहफा दिया गया है, जिससे जहां शहर की सुंदरता को चार चांद लग गए है वहीं लोगों को खाने पीने के लिए सुंदर व साफ सुथरा माहौल भी मिला है। उन्होंने कहा कि इसी तर्ज पर जिला परिषद से लोक निर्माण विभाग के रैस्ट हाउस वाली सड़क का भी सौंदर्यीकरण किया गया व अब भगत सिंह चौक से फूड स्ट्रीट तक की रोड का सौंदर्यीकरण किया जा रहा है। 

उन्होंने कहा कि इसी तरह शहर में बाकी डंप भी शहरवासियों के सहयोग से हटाए जा रहे हैं। उन्होंन कहा कि होशियारपुर की छोटी-बड़ी जरूरत को पंजाब सरकार पूरा कर रही है और आने वाले दिनों में होशियारपुर शहर का नजारा पूरी तरह से बदला हुआ नजर आएगा। इस मौके पर एक्सीयन हरप्रीत सिंह, एक्सीयन कुलदीप सिंह, पार्षद प्रदीप बिट्टू, सुमेश सोनी, वरिंदर वैद के अलावा अन्य गणमान्य भी मौजूद थे।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD