Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਜ਼ਿਲ੍ਹਾ ਚੋਣ ਅਫਸਰ ਵੱਲੋਂ ਸਮੂਹ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਚੋਣਾਂ ਦੇ ਐਲਾਨ ਨਾਲ, ਲੱਗਣ ਵਾਲੇ ਆਦਰਸ਼ ਚੋਣ ਜਾਬਤੇ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਬਾਰੇ ਕਿਹਾ

Kulwant Singh, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 15 Mar 2024

ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦਾ ਐਲਾਨ ਕਿਸੇ ਵੇਲੇ ਵੀ ਕੀਤਾ ਜਾ ਸਕਦਾ ਹੈ। ਚੋਣਾਂ ਦੇ ਐਲਾਨ ਹੋਣ ਦੇ ਤੁਰੰਤ ਪ੍ਰਭਾਵ ਨਾਲ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਸਮੂਹ ਰਾਜਨੀਕਿ ਪਾਰਟੀਆਂ ਭਵਿੱਖ ਵਿੱਚ ਲੱਗਣ ਜਾ ਰਹੇ ਆਦਰਸ਼ ਚੋਣ ਜਾਬਤੇ ਦੇ ਨਿਯਮਾਂ ਦੀ ਇੰਨ ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ।

ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਜ਼ਿਲ੍ਹਾ ਮੋਗਾ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੁਲਾਈ ਮੀਟਿੰਗ ਦੌਰਾਨ ਕੀਤਾ। ਚੋਣ ਜਾਬਤੇ ਦੀਆਂ ਹਦਾਇਤਾਂ ਪ੍ਰਤੀ ਸਬੰਧਤ ਧਿਰਾਂ ਨੂੰ ਮੁੜ ਤੋਂ ਜਾਣੂ ਕਰਾਉਣ ਲਈ ਇਸ ਮੀਟਿੰਗ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਉਨ੍ਹਾਂ ਨਾਲ ਚੋਣ ਤਹਿਸੀਲਦਾਰ ਮੋਗਾ ਸ੍ਰੀ ਬਰਜਿੰਦਰ ਸਿੰਘ ਵੀ ਹਾਜ਼ਰ ਸਨ।

ਉਨ੍ਹਾਂ ਅਪੀਲ ਕੀਤੀ ਕਿ ਆਪਣੇ ਪ੍ਰਚਾਰ ਦੌਰਾਨ ਹਰ ਹੀਲੇ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਈ ਜਾਵੇ ਅਤੇ ਕਿਸੇ ਵੀ ਸਮਾਜ, ਜਾਤੀ ਅਤੇ ਧਾਰਮਿਕ ਭਾਵਨਾ ਨੂੰ ਠੇਸ ਨਾ ਪਹੁੰਚੇ। ਉਹਨਾਂ ਸਪਸਟ ਕੀਤਾ ਕਿ ਚੋਣ ਪ੍ਰਚਾਰ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ ਹੈ। ਪਿੰਡਾਂ ਵਿਚ ਸਮਾਜਿਕ ਇਕੱਠਾਂ ਦੇ ਨਾਮ ਉੱਤੇ ਚੋਣ ਪ੍ਰਚਾਰ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਉਹਨਾਂ ਕਿਹਾ ਕਿ ਚੋਣਾਂ ਨਾਲ ਸਬੰਧਤ ਕੋਈ ਵੀ ਗਤੀਵਿਧੀ ਕਰਨ ਲਈ ਸਬੰਧਤ ਰਿਟਰਨਿੰਗ ਅਧਿਕਾਰੀ ਤੋਂ ਪ੍ਰਵਾਨਗੀ ਲੈਣੀ ਲਾਜਮੀ ਹੈ। ਬਿਨਾ ਪ੍ਰਵਾਨਗੀ ਤੋਂ ਕੋਈ ਵੀ ਕੰਮ ਨਾ ਕੀਤਾ ਜਾਵੇ। ਉਹਨਾਂ ਸਪੱਸਟ ਕੀਤਾ ਕਿ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

ਉਨ੍ਹਾਂ ਦੱਸਿਆ ਸਾਰੀਆਂ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਸਮਝ-ਬੂਝ ਕੇ ਉਨ੍ਹਾਂ ਸਾਰੀਆਂ ਗਤੀਵਿਧੀਆਂ ਜ਼ੋ ਕਿ ਭ੍ਰਿਸ਼ਟ ਢੰਗ ਹਨ ਅਤੇ ਚੋਣ ਕਾਨੂੰਨ ਅਧੀਨ ਆਉਂਦੇ ਅਪਰਾਧ ਜਿਵੇਂ ਕਿ ਵੋਟਰਾਂ ਨੂੰ ਰਿਸ਼ਵਤ ਦੇਣਾ, ਉਕਸਾਉਣਾ, ਜਾਅਲੀ ਵੋਟਾਂ ਪੁਆਉਣਾ, ਪੋਲਿੰਗ ਸਟੇਸ਼ਨਾਂ ਦੇ ਸੌ ਮੀਟਰ ਦੇ ਦਾਇਰੇ ਵਿੱਚ ਚੋਣ ਪ੍ਰਚਾਰ ਕਰਨਾ, ਚੋਣ ਦੇ ਬੰਦ ਹੋਣ ਦੇ ਨਿਸ਼ਚਿਤ 48 ਘੰਟਿਆਂ ਦੇ ਪੂਰੇ ਹੋਣ ਦੌਰਾਨ ਜਨਤਕ ਮੀਟਿੰਗਾਂ ਕਰਨਾ ਅਤੇ ਵੋਟਰਾਂ ਨੂੰ ਘਰਾਂ ਤੋਂ ਪੋਲਿੰਗ ਸਟੇਸ਼ਨਾਂ ਤੇ ਲਿਆਉਣ ਲਈ ਵਾਹਨ ਮੁਹੱਈਆ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। 

ਉਨ੍ਹਾਂ ਦੱਸਿਆ ਕਿ ਮਾਨਯੋਗ ਭਾਰਤੀ ਚੋਣ ਕਮਿਸ਼ਨ ਵੱਲੋਂ 1 ਮਾਰਚ, 2024 ਨੂੰ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਨੂੰ ਵੀ ਧਿਆਨ ਵਿੱਚ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਆਦਰਸ਼ ਚੋਣ ਜਾਬਤੇ ਵਿੱਚ ਰਾਜਨੀਤਿਕ ਪਾਰਟੀਆਂ ਦੇ ਆਮ ਆਚਰਣ, ਮੀਟਿੰਗਾਂ, ਜਲੂਸ, ਸੱਤਾਧਾਰੀ ਪਾਰਟੀਆਂ ਵੱਲੋਂ ਧਿਆਨ ਵਿੱਚ ਰੱਖਣਯੋਗ ਗੱਲਾਂ ਤੋਂ ਇਲਾਵਾ ਮਤਦਾਨ ਵਾਲੇ ਦਿਨ ਨਿਯਮਾਂ ਦੀ ਪਾਲਣਾ ਕਰਨ ਬਾਰੇ ਵਿਸਥਾਰ ਨਾਲ ਦੱਸਿਆ।

 

Tags: Kulwant Singh , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD