Monday, 13 May 2024

 

 

ਖ਼ਾਸ ਖਬਰਾਂ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ

 

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਦੀਆਂ ਝੁੱਗੀਆਂ ਵਿੱਚ ਰਹਿਣ ਵਾਲੇ ਲੋਕਾਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਕੀਤੀ ਪਹਿਲਕਦਮੀ

ਝੁੱਗੀ ਵਾਸੀਆਂ ਲਈ ਪਬਲਿਕ ਟਾਇਲਟਸ ਬਣਾਉਣ ਦੀ ਕਰਵਾਈ ਸ਼ੁਰੂਆਤ

Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਟਾਲਾ , 15 Mar 2024

ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਇੱਕ ਹੋਰ ਪਹਿਲਕਦਮੀ ਕਰਦਿਆਂ ਬਟਾਲਾ ਦੇ ਝੁੱਗੀ ਵਾਸੀਆਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਪਬਲਿਕ ਟਾਇਲਟਸ ਬਣਾਉਣ ਦੀ ਸ਼ੁਰੂਆਤ ਕਰਵਾਈ ਗਈ ਹੈ। ਵਿਧਾਇਕ ਸ਼ੈਰੀ ਕਲਸੀ ਵਲੋਂ ਭਗਤ ਕੁਨਾਲ ਅਤੇ ਮਹੰਤ ਦਵਿੰਦਰ ਕਲਿਆਣ ਦੇ ਹੱਥੋ ਵਿਾਕਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ ਅਤੇ ਉਨਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਮੁੱਢਲੀਆਂ ਸਹਲੂਤਾਂ ਦੇਣ ਲਈ ਉਹ ਵਚਨਬੱਧ ਹਨ। 

ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪ੍ਰਧਾਨ ਸਵਰਨਕਾਰ ਸੰਘ ਪੰਜਾਬ ਯਸ਼ਪਾਲ ਚੌਹਨ, ਨਗਰ ਨਿਗਮ ਬਟਾਲਾ ਤੋਂ ਰੋਹਿਤ ਉੱਪਲ, ਬੰਟੀ ਟਰੇਡਜ਼ ਵਾਲੇ ਸਮੇਤ ਸ਼ਹਿਰ ਵਾਸੀ ਮੋਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਝੁੱਗੀ ਵਾਸੀਆਂ ਦੀ ਸਿਹਤ ਸਹੂਲਤ ਨੂੰ ਮੁੱਖ ਰੱਖਦਿਆਂ ਪਬਲਕਿ ਟਾਇਲਟਸ ਬਣਾਏ ਜਾ ਰਹੇ ਹਨ। ਉਨਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਅਤੇ ਵਿਕਾਸ ਪੱਖੋ ਨਿਵਕੇਲਾ ਸ਼ਹਿਰ ਬਣਾਉਣ ਲਈ ਯਤਨਸ਼ੀਲ ਹਨ ਅਤੇ ਲੋਕਾਂ ਦੇ ਸਹਿਯੋਗ ਨਾਲ ਇਤਿਹਾਸਕ ਤੇ ਧਾਰਮਿਕ ਸ਼ਹਿਰ ਨੂੰ ਵਿਕਾਸ ਪੱਖੋ ਖੂਬਸੂਰਤ ਸ਼ਹਿਰ ਬਣਾਇਆ ਜਾਵੇਗਾ।

ਬਟਾਲਾ ਦੇ ਚਹੁਪੱਖੀ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ਼ਹਿਰ ਵਿਚਲੇ ਪ੍ਰਮੁੱਖ ਚੌਂਕਾਂ ਨੂੰ ਚੋੜਿਆਂ ਕੀਤਾ ਗਿਆ ਹੈ। ਸ਼ਹਿਰ ਵਿਚਲੀਆਂ ਸੜਕਾਂ ਨੂੰ ਚੋੜਾ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸਹੂਲਤਾਂ ਦੇਣ ਲਈ ਨਵਾਂ ਤਹਿਸੀਲ ਕੰਪਲੈਕਲ ਉਸਾਰਿਆ ਜਾ ਰਿਹਾ ਹੈ। ਸ਼ਹਿਰ ਵਿੱਚ ਆਮ ਆਦਮੀ ਕਲੀਨਿਤ ਸਫਲਤਾਪੂੂਰਵਕ ਚੱਲ ਰਹੇ ਹਨ। 

11 ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਆਫ ਐਂਮੀਨੈੱਸ ਲਈ ਵਿਕਾਸ ਕਾਰਜ ਕਰਵਾਇਆ ਜਾਵੇਗਾ। ਸ਼ਹੀਦ ਭਗਤ ਸਿੰਘ, ਰਾਜਗੂਰ ਤੇ ਸੁਖਦੇਵ ਦੀ ਯਾਦ ਵਿੱਚ ਯਾਦਗਾਰੀ ਪਾਰਕ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨਾਂ ਅੱਗੇ ਦੱਸਿਆ ਕਿ ਸਰਕਾਰੀ ਪੋਲੀਟੈਕਨਿਕ ਕਾਲਜ ਵਿੱਚ ਬੰਦ ਪਏ ਕੋਰਸਾਂ ਨੂੰ ਦੁਬਾਰਾ ਸ਼ੁਰੂ ਕਰਵਾਇਆ ਗਿਆ ਹੈ, ਜਿਸ ਨਾਲ ਸਰਹੱਦੀ ਖੇਤਰ ਦੇ ਵਿਦਿਆਰਥੀ ਉੱਚ ਸਿੱਖਿਆ ਲੈ ਸਕਣਗੇ। 

ਬਟਾਲਾ ਸ਼ਹਿਰ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਤੇ ਪ੍ਰਫੁੱਲਤ ਕਰਨ ਲਈ ਕੰਮ ਕੀਤੇ ਜਾ ਰਹੇ ਹਨ। ਹਜੀਰਾ ਪਾਰਕ ਦੇ ਵਿਕਾਸ ਕਾਰਜ ਤੇਜ਼ਗਤੀ ਨਾਲ ਚੱਲ ਰਹੇ ਹਨ। ‘ਬਟਾਲਾ ਵਿਰਸਾ’ ਕਾਫੀ ਟੇਬਲ ਬੁੱਕ ਬਹੁਤ ਜਲਦ ਪਬਲਿਸ਼ ਕਰਵਾਈ ਜਾ ਰਹੀ ਹੈ। ਨਗਰ ਨਿਗਮ ਵਿੱਚ ਦਹਾਕਿਆਂ ਤੋ ਕੰਮ ਕਰ ਰਹੇ ਕੱਚੇ ਕਰਮਚਾਰੀਆਂ ਨੂੰ ਕੰਟਰੈਕਟ ਬੈਸ ’ਤੇ ਕੀਤਾ ਗਿਆ ਹੈ, ਜਿਸ ਨਾਲ ਸੈਂਕੜੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। 

ਉਨਾਂ ਦੱਸਿਆ ਕਿ ਮਹਿਜ ਦੋ ਸਾਲਾਂ ਦੇ ਸਫਰ ਵਿੱਚ ਬਟਾਲਾ ਸ਼ਹਿਰ ਲਈ ਰਿਕਾਰਡ ਵਿਕਾਸ ਕੰਮ ਕੀਤੇ ਗਏ ਹਨ ਅਤੇ ਜੋ ਨਜ਼ਰ ਵੀ ਆ ਰਹੇ ਹਨ। ਉਨਾਂ ਕਿਹਾ ਕਿ ਬਟਾਲਾ ਵਾਸੀਆਂ ਵਲੋਂ ਦਿੱਤੇ ਭਰਵੇਂ ਪਿਆਰ ਸਦਕਾ ਉਹ ਲੋਕਾਂ ਦੀ 24 ਘੰਟੇ ਸੇਵਾ ਕਰਨ ਲਈ ਵਚਨਬੱਧ ਹਨ।

 

Tags: Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD