Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਸਰਵਜੀਤ ਕੌਰ ਮਾਣੂੰਕੇ ਨੇ ਮੁੜ ਸ਼ੁਰੂ ਕਰਵਾਇਆ ਅਖਾੜਾ ਨਹਿਰ ਦੇ ਨਵੇਂ ਪੁਲ ਦਾ ਨਿਰਮਾਣ

ਕਿਹਾ: ਲੋਕ ਭਰੋਸਾ ਰੱਖਣ ਹਲਕੇ ਦੀ ਨੁਹਾਰ ਬਦਲਕੇ ਰਹਾਂਗੇ-ਬੀਬੀ ਮਾਣੂੰਕੇ

Saravjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਗਰਾਉਂ , 15 Mar 2024

ਹਲਕਾ ਜਗਰਾਉਂ ਅਤੇ ਹਲਕਾ ਰਾਏਕੋਟ ਦੇ ਨਾਲ-ਨਾਲ ਮਾਲਵਾ ਖੇਤਰ ਨੂੰ ਦੁਆਬੇ ਨਾਲ ਜੋੜਨ ਵਾਲਾ ਅਬੋਹਰ ਬ੍ਰਾਂਚ ਅਖਾੜਾ ਨਹਿਰ ਦਾ ਪ੍ਰਮੁੱਖ ਪੁਲ, ਜੋ ਕੁੱਝ ਸਮਾਂ ਪਹਿਲਾਂ ਬਣਨਾਂ ਸ਼ੁਰੂ ਹੋ ਗਿਆ ਸੀ, ਪਰੰਤੂ ਧਰਤੀ ਵਿੱਚ ਪੱਥਰ ਆ ਜਾਣ ਕਾਰਨ ਕੰਮ ਬੰਦ ਹੋ ਗਿਆ ਸੀ। ਇਸ ਪੁਲ ਦਾ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਮੌਕੇ ਤੇ ਪਹੁੰਚਕੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਲੱਡੂ ਵੰਡਕੇ ਕੰਮ ਮੁੜ ਸ਼ੁਰੂ ਕਰਵਾ ਦਿੱਤਾ ਗਿਆ ਹੈ। 

ਮੌਕੇ ਤੇ ਜੇ.ਸੀ.ਬੀ.ਮਸ਼ੀਨ ਵੱਲੋਂ ਖੁਦਾਈ ਵੀ ਸ਼ੁਰੂ ਕਰ ਦਿੱਤੀ ਹੈ। ਇੱਥੇ ਦੱਸਣਯੋਗ ਹੈ ਕਿ ਅਖਾੜਾ ਨਹਿਰ ਉਪਰ ਬਣਿਆ ਪੁਰਾਣਾ ਤੇ ਭੀੜਾ ਪੁਲ 38 ਸਾਲ ਪਹਿਲਾਂ ਆਪਣੀ ਮਿਆਦ ਪੁਗਾ ਚੁੱਕਾ ਸੀ ਅਤੇ ਇਸ ਪੁਲ ਤੇ ਲੱਗਦੇ ਵੱਡੇ ਜ਼ਾਮ ਲੋਕਾਂ ਦਾ ਲੜਾਈ-ਝਗੜਾ ਵੀ ਰਹਿੰਦਾ ਸੀ ਅਤੇ ਆਪਣੇ ਕੰਮ ਤੇ ਸਮੇਂ ਸਿਰ ਪਹੁੰਚਣ ਲਈ ਲੋਕਾਂ ਨੂੰ ਜ਼ਾਮ ਵੱਡੀ ਸਮੱਸਿਆ ਦਾ ਸਾਹਮਣਾ ਵੀ ਕਰਨਾਂ ਪੈਦਾ ਸੀ। 

ਲੋਕਾਂ ਦੀ ਵੱਡੀ ਸਮੱਸਿਆ ਹੱਲ ਕਰਨ ਲਈ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਯਤਨ ਕਰਕੇ ਮੌਜ਼ੂਦਾ ਪੰਜਾਬ ਸਰਕਾਰ ਪਾਸੋਂ ਨਵਾਂ ਪੁਲ ਮੰਨਜ਼ੂਰ ਕਰਵਾਕੇ ਅੱਠ ਕਰੋੜ ਦੇ ਲਗਭਗ ਪੈਸਾ ਵੀ ਜਾਰੀ ਕਰਵਾ ਲਿਆ ਗਿਆ ਸੀ ਅਤੇ ਇਸਦਾ ਕੰਮ ਵੀ ਸ਼ੁਰੂ ਹੋ ਗਿਆ ਸੀ। ਪਰੰਤੂ ਜਦੋਂ ਨਵੇਂ ਪੁੱਲ ਨੂੰ ਬਨਾਉਣ ਦਾ ਕੰਮ ਸ਼ੁਰੂ ਹੋਇਆ ਤਾਂ ਪਿੱਲਰ ਬਨਾਉਣ ਲਈ ਕੀਤੀ ਜਾ ਰਹੀ ਖੁਦਾਈ ਦੌਰਾਨ ਧਰਤੀ ਵਿੱਚ ਪੁਰਾਣੇ ਘਰਾਟਾਂ ਵਾਲੇ ਪੱਥਰ ਆ ਗਏ ਤੇ ਡਰਿਲਿੰਗ ਕਰਨ ਦੇ ਬਾਵਜੂਦ ਵੀ ਅੱਗੇ ਖੁਦਾਈ ਨਹੀਂ ਹੋ ਸਕੀ ਸੀ। 

ਬੀਬੀ ਮਾਣੂੰਕੇ ਵੱਲੋਂ ਉਕਤ ਪੁਲ ਦੇ ਨਿਰਮਾਣ ਦੀ ਗੰਭੀਰਤਾ ਨੂੰ ਵੇਖਦੇ ਹੋਏ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮਿਲਕੇ ਪੁੱਲ ਦਾ ਨਵਾਂ ਐਸਟੀਮੇਟ ਅਤੇ ਨਕਸ਼ਾ ਆਦਿ ਮੁੜ ਤਿਆਰ ਕਰਵਾਕੇ ਪੰਜਾਬ ਸਰਕਾਰ ਕੋਲੋਂ ਮੁੜ ਪਾਸ ਕਰਵਾ ਲਏ ਗਏ ਹਨ ਅਤੇ ਨਵੇਂ ਪੁਲ ਦੀ ਡਿਜ਼ਾਇਨਿੰਗ ਕਰਵਾ ਲਈ ਗਈ ਹੈ। ਉਹਨਾਂ ਕਿਹਾ ਕਿ ਇਹ ਪੁਲ ਪਹਿਲਾਂ 48 ਮੀਟਰ ਲੰਬਾ ਬਣਨਾਂ ਸੀ ਅਤੇ ਹੁਣ ਇਹ ਸਾਢੇ 55 ਮੀਟਰ ਲੰਬਾ ਬਣੇਗਾ।

ਇਸ ਮੌਕੇ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਅਖਾੜਾ ਨਹਿਰ ਦਾ ਇਹ ਨਵਾਂ ਪੁਲ ਇੱਕ ਸਾਲ ਦੇ ਅੰਦਰ ਅੰਦਰ ਹਰ ਹਾਲਤ ਵਿੱਚ ਮੁਕੰਮਲ ਕਰਵਾਇਆ ਜਾਵੇਗਾ ਅਤੇ ਲੋਕਾਂ ਦੀ ਵੱਡੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਕੁੱਝ ਲੋਕ ਜਾਣ-ਬੁੱਝਕੇ ਹਲਕੇ ਦੇ ਕੰਮਾਂ ਪ੍ਰਤੀ ਮਨਘੜਤ ਪੋਸਟਾਂ ਪਾਕੇ ਅਤੇ ਕੂੜ-ਪ੍ਰਚਾਰ ਕਰਕੇ ਭੋਲੇ-ਭਾਲੇ ਆਮ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਇਸ ਲਈ ਲੋਕ ਭਰੋਸਾ ਬਣਾਕੇ ਰੱਖਣ ਅਸੀਂ ਹਲਕੇ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਯਤਨਸ਼ੀਲ ਹਾਂ ਅਤੇ ਲਗਾਤਾਰ ਜੁਟੇ ਹੋਏ ਹਨ। 

ਪਰੰਤੂ ਕੁੱਝ ਤਕਨੀਕੀ ਅਤੇ ਵਿਭਾਗੀ ਪ੍ਰਕਿਰਿਆਵਾਂ ਵਿੱਚੋਂ ਗੁਜ਼ਰਨ ਕਾਰਨ ਹਰੇਕ ਕੰਮ ਨੂੰ ਮੁਕੰਮਲ ਕਰਨ ਵਿੱਚ ਸਮਾਂ ਜ਼ਰੂਰ ਲੱਗਦਾ ਹੈ ਅਤੇ ਜਗਰਾਉਂ ਹਲਕੇ ਦੀ ਨੁਹਾਰ ਬਦਲਕੇ ਰਹਾਂਗੇ। ਬੀਬੀ ਮਾਣੂੰਕੇ ਨੇ ਆਖਿਆ ਕਿ ਨਹਿਰ ਦੇ ਪੁਲ ਤੋਂ ਇਲਾਵਾ ਜਗਰਾਉਂ ਸ਼ਹਿਰ ਦੇ ਕਮਲ ਚੌਂਕ ਅਤੇ ਪੁਰਾਣੀ ਦਾਣਾ ਮੰਡੀ ਵਿੱਚ ਖੜਦੇ ਬਰਸਾਤੀ ਪਾਣੀ ਦੀ ਸਮੱਸਿਆ ਹੱਲ ਕਰਨ ਲਈ ਪੰਜਾਬ ਸਰਕਾਰ ਪਾਸੋਂ ਪ੍ਰੋਜ਼ੈਕਟ ਮੰਨਜੂਰ ਹੋ ਚੁੱਕਾ ਹੈ ਅਤੇ ਪੈਸਾ ਜ਼ਾਰੀ ਹੋਣ ਉਪਰੰਤ ਸ਼ਹਿਰ ਵਾਸੀਆਂ ਦੀ ਸਮੱਸਿਆ ਵੀ ਜ਼ਲਦੀ ਹੀ ਹੱਲ ਕਰ ਦਿੱਤੀ ਜਾਵੇਗੀ। 

ਉਹਨਾਂ ਆਖਿਆ ਕਿ ਜਗਰਾਉਂ ਸ਼ਹਿਰ ਦੇ 220 ਕੇਵੀ ਬਿਜਲੀ ਗਰਿੱਡ ਦੀ ਬਿਲਡਿੰਗ ਨੂੰ ਵੱਡਾ ਕਰਨ ਦਾ ਕੰਮ ਵੀ ਕੁੱਝ ਦਿਨਾਂ ਤੱਕ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਹਲਕੇ ਦੀਆਂ ਸੜਕਾਂ ਦੇ ਨਵੀਨੀਕਰਨ ਦੇ ਨਾਲ ਨਾਲ ਸ਼ਹਿਰ ਦੇ ਰਾਏਕੋਟ ਰੋਡ ਉਪਰ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਬਣਿਆਂ ਅਤਿ-ਆਧੂਨਿਕ ਲਾਲਾ ਲਾਜਪਤ ਰਾਏ ਭਵਨ ਲੋਕਾਂ ਦੀ ਸਹੂਲਤ ਲਈ ਖੋਲ ਦਿੱਤਾ ਜਾਵੇਗਾ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ.ਡਬਲਿਯੂ.ਡੀ.ਵਿਭਾਗ ਦੇ ਐਸ.ਡੀ.ਓ.ਸਹਿਜ਼ਪ੍ਰੀਤ ਸਿੰਘ ਮਾਂਗਟ, ਕਰਮਜੀਤ ਸਿੰਘ ਜੇਈ, ਮਿਸ:ਜਸਕਿਰਨ ਕੌਰ ਜੇਈ, ਮਿਸ:ਵੀਰਪਾਲ ਕੌਰ ਜੇਈ, ਪਵਨ ਕੁਮਾਰ ਸੁਪਰਵਾਈਜ਼ਰ ਠੇਕੇਦਾਰ, ਵੀਨਾਂ ਕੁਮਾਰੀ ਬੀ.ਡੀ.ਪੀ.ਓ.ਜਗਰਾਉਂ, ਜਸਵੀਰ ਸਿੰਘ ਏ.ਪੀ.ਓ.ਨਰੇਗਾ, ਕੋਆਰਡੀਨੇਟਰ ਕਮਲਜੀਤ ਸਿੰਘ ਕਮਾਲਪੁਰਾ, ਨਿਰਭੈ ਸਿੰਘ ਕਮਾਲਪੁਰਾ, ਸੁਖਦੇਵ ਸਿੰਘ ਕਾਉਂਕੇ, ਮਿੰਟੂ ਕਾਉਂਕੇ, ਗੁਰਚਰਨ ਸਿੰਘ ਰਿਟਾ:ਜੇਈ, ਬਲਵੰਤ ਸਿੰਘ ਮੋਰਟਾਰ ਮੇਟ ਆਦਿ ਵੀ ਹਾਜ਼ਰ ਸਨ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD