Friday, 17 May 2024

 

 

ਖ਼ਾਸ ਖਬਰਾਂ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ

 

ਵਿਕਾਸ ਕਾਰਜਾਂ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਿਆ ਦਿੜ੍ਹਬਾ : ਹਰਪਾਲ ਸਿੰਘ ਚੀਮਾ

ਦਿੜ੍ਹਬਾ ਹਲਕੇ ਵਿੱਚ 7.5 ਕਰੋੜ ਦੀ ਲਾਗਤ ਨਾਲ ਲਹਿਰਾਗਾਗਾ ਮੇਨ ਡਰੇਨ ਅਤੇ ਛੋਟੀਆਂ ਡਰੇਨਾਂ ਉਤੇ ਬਣਨਗੇ 16 ਪੁਲ, ਪੰਜਾਬ ਸਰਕਾਰ ਵੱਲੋਂ 4 ਕਰੋੜ ਰੁਪਏ ਜਾਰੀ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਹਿਲਾਂ/ਦਿੜ੍ਹਬਾ , 15 Mar 2024

ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਹਲਕਾ ਦਿੜਬਾ ਦੇ ਵੱਖ ਵੱਖ ਪਿੰਡਾਂ ਅਤੇ ਕਸਬਿਆਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਲੋਕਾਂ ਨੂੰ ਸਮਰਪਿਤ ਕੀਤੇ ਅਤੇ ਕੁਝ ਨਵੇਂ ਪ੍ਰੋਜੈਕਟਾਂ ਦੇ ਨੀਹ ਪੱਥਰ ਰੱਖੇ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਦਿੜਬਾ ਵਿੱਚ ਵਿਕਾਸ ਕਾਰਜਾਂ ਪੱਖੋਂ ਕਿਸੇ ਵੀ ਕਿਸਮ ਦੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਅਤੇ ਇਸੇ ਕਰਕੇ ਅੱਜ ਵਿਧਾਨ ਸਭਾ ਹਲਕਾ ਦਿੜ੍ਹਬਾ, ਪੰਜਾਬ ਦੇ ਸਭ ਤੋਂ ਵੱਧ ਵਿਕਾਸ ਕਾਰਜ ਕਰਵਾਉਣ ਵਾਲੇ ਹਲਕਿਆਂ ਵਿੱਚ ਪਹਿਲੇ ਸਥਾਨ ਤੇ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੜ੍ਹਬਾ ਹਲਕੇ ਵਿੱਚ 7.5 ਕਰੋੜ ਦੀ ਲਾਗਤ ਨਾਲ ਲਹਿਰਾਗਾਗਾ ਮੇਨ ਡਰੇਨ ਅਤੇ ਇਸ ਵਿੱਚ ਪੈਂਦੀਆਂ ਹੋਰ ਛੋਟੀਆਂ ਡਰੇਨਾਂ ਉਤੇ ਪੁਲਾਂ ਦੇ ਨਿਰਮਾਣ ਲਈ 4 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਅਤੇ ਇਨਾਂ 16 ਪੁਲਾਂ ਦੇ ਨਿਰਮਾਣ ਉੱਤੇ ਕੁੱਲ 7.5 ਕਰੋੜ ਰੁਪਏ ਦੀ ਲਾਗਤ ਆਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਅਸੀਂ ਹਲਕੇ ਦੇ ਲੋਕਾਂ ਦੀਆਂ ਸਾਰੀਆਂ ਜਰੂਰਤਾਂ ਤੋਂ ਭਲੀਭਾਂਤ ਜਾਣੂ ਹਾਂ ਅਤੇ ਯੋਜਨਾਬਧ ਢੰਗ ਨਾਲ ਸਾਰੇ ਵਿਕਾਸ ਕੰਮ ਸਮੇਂ ਸਿਰ ਨੇਪਰੇ ਚੜਾਉਣ ਲਈ ਵਚਨਬੱਧ ਹਾਂ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹਨਾਂ ਦੋ ਸਾਲਾਂ ਵਿੱਚ ਮਾਨ ਸਰਕਾਰ ਨੇ ਵਿਧਾਨ ਸਭਾ ਹਲਕਾ ਦਿੜ੍ਹਬਾ ਵਿੱਚ ਇਨੀ ਵੱਡੀ ਤਾਦਾਦ ਵਿੱਚ ਵਿਕਾਸ ਕਾਰਜ ਚਲਾਏ ਹਨ ਜਿੰਨੇ ਕਿ ਪਿਛਲੇ 50 ਸਾਲਾਂ ਵਿੱਚ ਵੀ ਕਿਸੇ ਸਰਕਾਰ ਵੱਲੋਂ ਨਹੀਂ ਕਰਵਾਏ ਗਏ ਹੋਣੇ। ਉਨ੍ਹਾਂ ਇਹ ਵੀ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਅੱਜ ਪੰਜਾਬ ਦੇ ਉਹਨਾਂ ਪਿੰਡਾਂ ਵਿੱਚ ਵੀ ਨਹਿਰੀ ਪਾਣੀ ਪਹੁੰਚ ਸਕਿਆ ਹੈ ਜਿੱਥੇ ਕਿ ਪਿਛਲੇ ਦੋ ਤਿੰਨ ਦਹਾਕਿਆਂ ਤੋਂ ਕਿਸਾਨ ਅਤੇ ਪਿੰਡ ਵਾਸੀ ਨਹਿਰੀ ਪਾਣੀ ਹਾਸਲ ਕਰਨ ਨੂੰ ਤਰਸ ਰਹੇ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਨੂੰ ਪੰਜਾਬ ਦੇ ਹਰ ਖੇਤ ਤੱਕ ਢੁਕਵੀਆਂ ਪਾਈਪ ਲਾਈਨਾਂ ਦੇ ਰਾਹੀਂ ਪਹੁੰਚਾਉਣ ਦਾ ਟੀਚਾ ਮਿਥਿਆ ਗਿਆ ਹੈ ਜਿਸ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ। ਉਹਨਾਂ ਇਹ ਵੀ ਕਿਹਾ ਕਿ ਜੇਕਰ ਸਾਰੇ ਨਾਗਰਿਕ ਸੁਚੇਤ ਹੋ ਕੇ ਪਾਣੀ ਦੀ ਸੰਜਮ ਨਾਲ ਵਰਤੋਂ ਨਾ ਕਰਨ ਲੱਗੇ ਤਾਂ ਇਸ ਦੇ ਮਾੜੇ ਸਿੱਟੇ ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਭੁਗਤਣੇ ਪੈਣਗੇ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਹਿਲਾਂ ਅਤੇ ਸੂਲਰ ਘਰਾਟ ਵਿਖੇ ਅਨਾਜ ਮੰਡੀਆਂ ਵਿੱਚ ਦੋ ਨਵੇਂ ਸ਼ੈਡਾਂ ਦਾ ਉਦਘਾਟਨ ਕੀਤਾ। ਉਹਨਾਂ ਦੱਸਿਆ ਕਿ ਮਹਿਲਾਂ ਵਿਖੇ 100 ਫੁੱਟ x 50 ਫੁੱਟ ਦਾ ਸ਼ੈਡ ਤਿਆਰ ਹੋਇਆ ਹੈ ਜਿਸ ਉੱਤੇ 23 ਲੱਖ 68 ਹਜਾਰ ਰੁਪਏ ਦੀ ਲਾਗਤ ਆਈ ਹੈ ਜਦਕਿ ਸੂਲਰ ਘਰਾਟ ਵਿਖੇ 88 ਲੱਖ ਰੁਪਏ ਦੀ ਲਾਗਤ ਨਾਲ 75x200 ਫੁੱਟ ਦਾ ਸ਼ੈਡ ਤਿਆਰ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਇਹਨਾਂ ਦੋ ਸਾਲਾਂ ਵਿੱਚ ਲਾਗੂ ਕੀਤੇ ਗਏ ਵੱਖ-ਵੱਖ ਲੋਕ ਪੱਖੀ ਫੈਸਲਿਆਂ ਬਾਰੇ ਸਾਂਝ ਪਾਉਂਦੇ ਹੋਏ ਦੱਸਿਆ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਸਫਲ ਸਾਬਤ ਹੋ ਰਹੇ ਹਨ। ਉਹਨਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਿਰਪੱਖਤਾ ਅਤੇ ਪਾਰਦਰਸ਼ੀ ਢੰਗ ਦੇ ਨਾਲ ਲੋਕਾਂ ਨੂੰ 300 ਯੂਨਿਟ ਮੁਫਤ ਬਿਜਲੀ ਮੁਹਈਆ ਕਰਵਾ ਕੇ ਇਤਿਹਾਸਕ ਅਤੇ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਦੇ ਓਐਸਡੀ ਤਪਿੰਦਰ ਸਿੰਘ ਸੋਹੀ, ਐੱਸਡੀਐੱਮ ਰਾਜੇਸ਼ ਸ਼ਰਮਾ, ਡੀਐੱਸਪੀ ਪ੍ਰਿਥਵੀ ਸਿੰਘ ਚਹਿਲ ਸਮੇਤ ਹੋਰ ਅਧਿਕਾਰੀ ਤੇ ਵੱਖ ਵੱਖ ਪਿੰਡਾਂ ਦੇ ਲੋਕ ਹਾਜ਼ਰ ਸਨ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD