Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਵਚਨਬੱਧ-ਵਿਧਾਇਕ ਬੁੱਧ ਰਾਮ

ਵਿਧਾਇਕ ਨੇ ਬੀਰੋਕੇ ਕਲਾਂ ਅਤੇ ਗੁਰਨੇ ਕਲਾਂ ਦੇ ਸਰਕਾਰੀ ਸਕੂਲਾਂ ਵਿਖੇ ਮੈਟ ਮੁਹੱਈਆ ਕਰਵਾਏ

Principal Budh Ram, Mansa,AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮਾਨਸਾ , 15 Mar 2024

Last updated on: Mar 15, 2024, 00:00 IST

ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁਲਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਵਿੱਚ ਪੂਰੀ ਦਿਲਚਸਪੀ ਨਾਲ ਕੰਮ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪ੍ਰਿੰਸੀਪਲ ਬੁੱਧ ਰਾਮ ਨੇ ਬੀਰੋਕੇ ਕਲਾਂ ਅਤੇ ਗੁਰਨੇ ਕਲਾਂ ਦੇ ਸਰਕਾਰੀ ਸਕੂਲਾਂ ਵਿਖੇ ਮੈਟਾਂ ਦੀ ਵੰਡ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਸਰਕਾਰ ਸਕੂਲਾਂ ਵਿੱਚ ਖੇਡਾਂ ਪ੍ਰਤੀ ਚੇਤਨਤਾ ਪੈਦਾ ਕਰਨ ਲਈ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾ ਰਹੀ ਹੈ। ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਤਹਿਤ ਉਲੰਪਿਕ ਖੇਡਾਂ ਵਿੱਚ ਭਾਗ ਲੈਣ ਵਾਲੇ 7 ਖਿਡਾਰੀਆਂ ਨੂੰ ਡੀ.ਐਸ.ਪੀ.ਅਤੇ 4 ਖਿਡਾਰੀਆਂ ਨੂੰ ਪੀ.ਸੀ.ਐਸ. ਨਿਯੁਕਤ ਕੀਤਾ ਗਿਆ ਹੈ, ਤਾਂ ਜੋ ਉਨਾਂ ਦਾ ਮਾਣ-ਸਨਮਾਨ ਬਣਿਆ ਰਹੇ। 

ਉਨ੍ਹਾਂ ਦੱਸਿਆ ਕਿ ਖੇਡਾਂ ਨੂੰ ਸਕੂਲ ਪੱਧਰ ’ਤੇ ਉਤਸ਼ਾਹਿਤ ਕਰ ਕੇ ਵਧੀਆ ਖਿਡਾਰੀ ਪੈਦਾ ਕਰਨ ਲਈ ਸਹੂਲਤਾਂ ਦੇਣ ਲਈ ਵੱਖ-ਵੱਖ ਸਕੂਲਾਂ ਦੇ ਮੁਖੀਆਂ ਨੂੰ ਗਰਾਂਟਾ ਜਾਰੀ ਕੀਤੀਆਂ ਗਈਆਂ ਹਨ ਅਤੇ ਖਿਡਾਰੀਆਂ ਨੂੰ ਅਭਿਆਸ ਕਰਨ ਲਈ ਦਿੱਤੇ ਜਾ ਰਹੇ ਇਨ੍ਹਾਂ ਮੈਟਾਂ ਲਈ ਚਾਰ-ਚਾਰ ਲੱਖ ਰੁਪਏ ਦੀ ਰਾਸ਼ੀ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨਡੋਰ ਖੇਡਾਂ ਲਈ ਖਿਡਾਰੀਆਂ ਨੂੰ ਮੈਟਾਂ ਦੀ ਖਾਸ ਲੋੜ ਹੁੰਦੀ ਹੈ ਅਤੇ ਮੈਟਾਂ ਦੀ ਘਾਟ ਨੂੰ ਪੂਰਾ ਕਰਨ ਲਈ ਉਨਾਂ ਵੱਲੋਂ ਖੇਡ ਵਿਭਾਗ ਨਾਲ ਰਾਬਤਾ ਕੀਤਾ ਗਿਆ।

ਜਿਸ ਸਦਕਾ ਇਹ ਵਿਸ਼ੇਸ਼ ਗਰਾਂਟ ਸਕੂਲਾਂ ਲਈ ਮੈਟ ਵੰਡਣ ਲਈ ਭੇਜੀ ਗਈ ਹੈ। ਇਸ ਮੌਕੇ ਜਗਸੀਰ ਸਿੰਘ, ਸਰਪੰਚ ਗੁਰਵਿੰਦਰ ਸਿੰਘ, ਸਾਬਕਾ ਸਰਪੰਚ ਬਲਵੀਰ ਸਿੰਘ, ਗੁਰਨੇ ਕਲਾਂ ਸਕੂਲ ਵੱਲੋਂ ਮਾਸਟਰ ਰਾਜਪਾਲ ਸਿੰਘ ਅਤੇ ਪਿਆਰਾ ਸਿੰਘ ਮੌਜੂਦ ਸਨ।

 

Tags: Principal Budh Ram , Mansa , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD