Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਚੋਣ ਜ਼ਾਬਤਾ ਲੱਗਣ ਉਪਰੰਤ ਨਿਯਮਾਂ ਦੀ ਕੀਤੀ ਜਾਵੇ ਪਾਲਣਾ: ਰਾਜੇਸ਼ ਧੀਮਾਨ

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਮੂਹ ਏ.ਆਰ.ਓਜ. ਨਾਲ ਕੀਤੀ ਗਈ ਮੀਟਿੰਗ

Rajesh Dhiman, DC Ferozepur, Deputy Commissioner Ferozepur, Ferozepur, Sanjeev Kumar, SDM Malot

Web Admin

Web Admin

5 Dariya News

ਫਿਰੋਜ਼ਪੁਰ , 15 Mar 2024

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਲੋਕ ਸਭਾ ਹਲਕਾ ਫਿਰੋਜ਼ਪੁਰ ਅਧੀਨ ਆਉਂਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਨਾਲ ਮੀਟਿੰਗ ਕਰਕੇ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਜ਼ਰੂਰੀ ਨਿਰਦੇਸ਼ ਦਿੱਤੇ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪੂਰੀ ਤਰਾਂ ਨਿਰਪੱਖ ਅਤੇ ਭੈਅ ਮੁਕਤ ਵਾਤਾਵਰਨ ਵਿਚ ਚੋਣਾਂ ਦਾ ਅਮਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਬੂਥਾਂ ਤੇ ਪ੍ਰਬੰਧ ਮੁਕੰਮਲ ਹੋਣੇ ਚਾਹੀਦੇ ਹਨ। 

ਉਨ੍ਹਾਂ ਸਾਰੇ ਏ.ਆਰ.ਓ. ਨੂੰ ਹਦਾਇਤ ਕੀਤੀ ਕਿ ਚੋਣ ਜ਼ਾਬਤਾ ਲਾਗੂ ਹੁੰਦਿਆਂ ਹੀ ਚੋਣ ਜ਼ਾਬਤੇ ਦੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਸ਼ਕਾਇਤ ਸੈੱਲ ਤੋਂ ਇਲਾਵਾ ਬਾਕੀ ਸੈੱਲਾਂ ਦੇ ਟੈਲੀਫੋਨ ਚੱਲਦੀ ਹਾਲਤ ਵਿੱਚ ਹੋਣੇ ਚਾਹੀਦੇ ਹਨ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਗਾਤਾਰ ਇਨ੍ਹਾਂ ਟੈਲੀਫੋਨਾਂ ਤੇ ਲੱਗੀਆਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੇ ਵੱਖ-ਵੱਖ ਪਾਰਟੀਆਂ ਦੇ ਲਗਾਏ ਗਏ ਪ੍ਰਚਾਰ ਬੋਰਡਾਂ ਨੂੰ ਹਟਾਇਆ ਜਾਵੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬਾਮਬਾ, ਐਸ.ਡੀ.ਐਮ. ਫਿਰੋਜ਼ਪੁਰ ਡਾ. ਚਾਰੂਮਿਤਾ ਸ਼ੇਖਰ, ਐਸ.ਡੀ.ਐਮ. ਗੁਰੂਹਰਸਹਾਏ ਸ੍ਰੀ ਗਗਨਦੀਪ ਸਿੰਘ,  ਐਸ.ਡੀ.ਐਮ. ਜਲਾਲਾਬਾਦ ਸ੍ਰੀ ਬਲਕਰਨ ਸਿੰਘ, ਐਸ.ਡੀ.ਐਮ. ਅਬੋਹਰ ਸ੍ਰੀ ਪਕੰਜ ਕੁਮਾਰ, ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਸ੍ਰੀਮਤੀ ਬਲਜੀਤ ਕੌਰ, ਐਸ.ਡੀ.ਐਮ. ਮਲੋਟ ਸ੍ਰੀ ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ ਸ੍ਰੀ ਸੂਰਜ, ਤਹਿਸੀਲਦਾਰ ਚੋਣਾਂ ਸ੍ਰੀ ਚਾਂਦ ਪ੍ਰਕਾਸ਼ ਤੋਂ ਇਲਾਵਾ ਚੋਣਾਂ ਨਾਲ ਸਬੰਧਤ ਅਧਿਕਾਰੀ ਹਾਜ਼ਰ ਸਨ।  

 

Tags: Rajesh Dhiman , DC Ferozepur , Deputy Commissioner Ferozepur , Ferozepur , Sanjeev Kumar , SDM Malot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD