Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਰੂਪਨਗਰ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ, ਸਕੱਤਰ ਤੇ ਕਨਵੀਨਰਾਂ ਨਾਲ ਕੀਤੀ ਮੀਟਿੰਗ

ਭਾਰਤ ਚੋਣ ਕਮਿਸ਼ਨ ਵੱਲੋਂ ਚੋਣ ਜਾਬਤੇ ਨਾਲ ਸਬੰਧਤ ਹਦਾਇਤਾਂ ਬਾਰੇ ਕਰਵਾਇਆ ਜਾਣੂ

Preeti Yadav, DC Ropar, Dr. Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 15 Mar 2024

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਰੂਪਨਗਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਅੱਜ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਅਧੀਨ ਆਉਂਦੇ ਜ਼ਿਲ੍ਹਾ ਰੂਪਨਗਰ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ, ਸਕੱਤਰ ਤੇ ਕਨਵੀਨਰਾਂ ਨਾਲ ਮੀਟਿੰਗ ਸਥਾਨਕ ਕਮੇਟੀ ਰੂਮ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਵਿਖੇ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਨੇ ਚੋਣ ਜਾਬਤੇ ਨਾਲ ਸਬੰਧਤ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਿਦਾਇਤਾਂ ਬਾਰੇ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ, ਸਕੱਤਰ ਤੇ ਕਨਵੀਨਰਾਂ ਨੂੰ ਜਾਣੂ ਕਰਵਾਇਆ।

ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦੇ ਹੋਏ ਹੋਰ ਵੀ ਕਈ ਤਰ੍ਹਾਂ ਦੇ ਅਗੇਤਰੇ ਪ੍ਰਬੰਧਾ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੀਆਂ ਵੱਲੋਂ ਵੀ ਇਹ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਭਾਰਤ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾ ਦੀ ਪਾਲਣਾ ਕਰਨਾ ਯਕੀਨੀ ਬਣਾਉਣਗੇ ਅਤੇ ਚੋਣਾਂ ਨੂੰ ਸ਼ਾਂਤਮਈ ਨੇਪਰੇ ਚੜ੍ਹਾਉਣ ਵਿੱਚ ਪੂਰਾ ਸਹਿਯੋਗ ਦੇਣਗੇ।  

ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਤੋਂ ਸੰਦੀਪ ਜੋਸ਼ੀ, ਸ਼੍ਰੋਮਣੀ ਅਕਾਲੀ ਦਲ ਤੋਂ ਗੁਰਿੰਦਰ ਸਿੰਘ ਗੋਗੀ, ਭਾਰਤੀ ਜਨਤਾ ਪਾਰਟੀ ਤੋਂ ਜਰਨੈਲ ਸਿੰਘ ਭਾਓਵਾਲ, ਭਾਰਤੀ ਜਨਤਾ ਪਾਰਟੀ ਤੋਂ ਸੁਖਬੀਰ ਸਿੰਘ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਭੁਪਿੰਦਰ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਐਡਵੋਕੇਟ ਚਰਨਜੀਤ ਸਿੰਘ ਘਈ, ਸੀ.ਪੀ.ਆਈ. ਤੋਂ ਗੁਰਦੇਵ ਸਿੰਘ ਬਾਗੀ ਤੋਂ ਇਲਾਵਾ ਜ਼ਿਲ੍ਹਾ ਚੋਣ ਦਫਤਰ ਦੇ ਕਰਮਚਾਰੀ ਜੂਨੀਅਰ ਸਹਾਇਕ ਗੁਰਜੀਤ ਸਿੰਘ  ਅਤੇ ਕਲਰਕ ਮਨਦੀਪ ਸਿੰਘ ਵੀ ਸ਼ਾਮਿਲ ਹੋਏ।

 

Tags: Preeti Yadav , DC Ropar , Dr. Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD