Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ

 

'ਲੋਕ ਸਭਾ ਚੋਣਾਂ 2024'- ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਤੇ ਸੰਭਾਵੀ ਉਮੀਦਵਾਰਾਂ ਨੂੰ ਲੱਗਣ ਵਾਲੇ ਚੋਣ ਜਾਬਤੇ ਦੀ ਪਾਲਣਾ ਸਖ਼ਤੀ ਨਾਲ ਕਰਨ ਦੀ ਅਪੀਲ

ਆਗਾਮੀ ਲੋਕ ਸਭਾ ਚੋਣਾਂ ਸਬੰਧੀਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ

Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 15 Mar 2024

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਆਗਾਮੀ ਲੋਕ ਸਭਾ ਚੋਣਾਂ ਸਬੰਧੀਂ ਲਾਗੂ ਹੋਣ ਵਾਲੇ ਚੋਣ ਜਾਬਤੇ ਦੀ ਪਾਲਣਾ ਯਕੀਨੀ ਕਰਵਾਉਣ ਲਈ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਅੱਜ ਇੱਕ ਅਹਿਮ ਬੈਠਕ ਕੀਤੀ। ਇਸ ਮੌਕੇ ਸਿਆਸੀ ਪਾਰਟੀਆਂ ਨੂੰ ਇਨ੍ਹਾਂ ਚੋਣਾਂ ਦੌਰਾਨ ਪਾਰਟੀ ਅਤੇ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖ਼ਰਚੇ ਦੀ ਰੇਟ ਸੂਚੀ ਤੇ ਖ਼ਰਚੇ, ਕੀ ਕਰਨਾ ਹੈ ਤੇ ਕੀ ਨਹੀਂ ਕਰਨਾ ਸਮੇਤ ਚੋਣ ਪ੍ਰਚਾਰ ਬਾਬਤ ਜਰੂਰੀ ਦਿਸ਼ਾ ਨਿਰਦੇਸ਼ਾਂ ਦੀ ਕਾਪੀ ਵੀ ਪ੍ਰਦਾਨ ਕੀਤੀ ਗਈ।

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਨੇ ਦੱਸਿਆ ਕਿ ਜਦੋਂ ਹੀ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਦਾ ਐਲਾਨ ਹੋ ਜਾਵੇਗਾ ਤਾਂ ਉਸੇ ਵੇਲੇ ਆਦਰਸ਼ ਚੋਣ ਜਾਬਤਾ ਅਮਲ ਵਿੱਚ ਆ ਜਾਵੇਗਾ, ਇਸ ਲਈ ਸਮੂਹ ਸਿਆਸੀ ਪਾਰਟੀਆਂ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲਾਗੂ ਕੀਤੇ ਜਾਣ ਵਾਲੇ ਚੋਣ ਜਾਬਤੇ ਦੀ ਸਖ਼ਤੀ ਪਾਲਣਾ ਨਾਲ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਚੋਣ ਲੜਨ ਦੇ ਚਾਹਵਾਨ ਉਮੀਦਵਾਰਾਂ ਨੂੰ ਪੂਰਾ ਸਹਿਯੋਗ ਦੇਵੇਗਾ, ਇਸ ਲਈ ਸਮੂਹ ਉਮੀਦਵਾਰ ਤੇ ਸਿਆਸੀ ਪਾਰਟੀਆਂ ਹਰ ਤਰ੍ਹਾਂ ਦੇ ਪ੍ਰਚਾਰ ਲਈ ਜਰੂਰੀ ਤੇ ਲੋੜੀਂਦੀਆਂ ਮਨਜੂਰੀਆਂ ਤੇ ਪ੍ਰਵਾਨਗੀਆਂ ਲੈਕੇ ਹੀ ਆਪਣਾ ਚੋਣ ਪ੍ਰਚਾਰ ਕਰਨ, ਜੋਕਿ ਆਨ ਲਾਈਨ ਪੋਰਟਲ 'ਤੇ ਉਪਲਬਧ ਹੋਣਗੀਆਂ। 

ਚੋਣ ਪ੍ਰਚਾਰ ਲਈ ਵਰਤੇ ਜਾਣ ਵਾਲੇ ਪ੍ਰਿੰਟ, ਇਲੈਕਟ੍ਰੋਨਿਕ ਅਤੇ ਕਿਸੇ ਵੀ ਸੋਸ਼ਲ ਮੀਡੀਆ ਪਲੇਟਫ਼ਾਰਮ 'ਤੇ ਵੀ ਚੋਣ ਕਮਿਸ਼ਨ ਵੱਲੋਂ ਐਮ.ਸੀ.ਐਮ.ਸੀ. ਰਾਹੀਂ ਤਿੱਖੀ ਨਜ਼ਰ ਰੱਖੀ ਜਾਵੇਗੀ, ਜਿਸ ਲਈ ਹਰ ਤਰ੍ਹਾਂ ਦੇ ਪ੍ਰਚਾਰ ਲਈ ਉਮੀਦਵਾਰਾਂ ਵੱਲੋਂ ਅਗੇਤੀਆਂ ਪ੍ਰਵਾਨਗੀਆਂ ਲੈਣੀਆਂ ਲਾਜਮੀ ਹਨ, ਤਾਂ ਕਿ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਨਾ ਹੋਵੇ। ਉਨ੍ਹਾਂ ਕਿਹਾ ਕਿ ਕੋਈ ਸਰਕਾਰੀ ਗੱਡੀ ਚੋਣ ਪ੍ਰਚਾਰ ਜਾਂ ਕਿਸੇ ਸਿਆਸੀ ਪਾਰਟੀ ਜਾਂ ਉਮੀਦਵਾਰ ਵੱਲੋਂ ਨਾ ਵਰਤੀ ਜਾਵੇ ਅਤੇ ਨਾ ਹੀ ਸਰਕਾਰੀ ਇਮਾਰਤਾਂ ਜਾਂ ਸਰਕਾਰੀ ਮਸ਼ੀਨਰੀ 'ਤੇ ਕੋਈ ਪ੍ਰਚਾਰ ਸਮੱਗਰੀ ਲਗਾਈ ਜਾਵੇ। 

ਕਿਸੇ ਧਾਰਮਿਕ ਅਸਥਾਨ 'ਤੇ ਚੋਣ ਪ੍ਰਚਾਰ ਨਾ ਕੀਤਾ ਜਾਵੇ ਤੇ ਨਾ ਹੀ ਧਰਮ, ਜਾਤੀ, ਕਿਸੇ ਸੰਪਰਦਾਇ ਆਦਿ ਦੇ ਨਾ 'ਤੇ ਗ਼ਲਤ ਪ੍ਰਚਾਰ ਕੀਤਾ ਜਾਵੇ। ਚੋਣ ਜਾਬਤੇ ਅਤੇ ਸਬੰਧਤ ਨਿਯਮਾਂ ਤੋਂ ਜਾਣੂ ਕਰਵਾਉਂਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਿਆਸੀ ਪਾਰਟੀਆਂ ਪ੍ਰ੍ਰਸ਼ਾਸਨ ਨੂੰ ਸਹਿਯੋਗ ਦੇਣ, ਜ਼ਿਲ੍ਹਾ ਪ੍ਰਸ਼ਾਸਨ ਇਸ ਗੱਲੋਂ ਪੂਰੀ ਤਰ੍ਹਾਂ ਪਾਬੰਦ ਹੈ ਕਿ ਚੋਣਾਂ ਪੂਰੀ ਤਰ੍ਹਾਂ ਨਿਰਪੱਖ, ਸੁਤੰਤਰ ਅਤੇ ਭੈਅ ਮੁਕਤ ਕਰਵਾਈਆਂ ਜਾਣ।

ਮੀਟਿੰਗ ਮੌਕੇ ਸਨੌਰ ਪੂਰਬੀ ਤੇ ਸਨੌਰ ਪੱਛਮੀ ਦੇ ਪੋਲਿੰਗ ਬੂਥ ਨੰਬਰ 81 ਤੇ 82 ਦੀ ਲੋਕੇਸ਼ਨ ਪੀ.ਐਸ.ਪੀ.ਸੀ.ਐਲ. ਵਿੱਚੋਂ ਤਬਦੀਲ ਕਰਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਸਨੌਰ ਵਿਖੇ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ, ਭਾਰਤੀ ਜਨਤਾ ਪਾਰਟੀ, ਕਾਂਗਰਸ, ਸ੍ਰੋਮਣੀ ਅਕਾਲੀ ਦਲ ਆਦਿ ਪਾਰਟੀਆਂ ਦੇ ਸਮੂਹ ਨੁਮਾਇੰਦਿਆਂ ਨੇ ਵਿਸ਼ਵਾਸ਼ ਦੁਆਇਆ ਕਿ ਉਹ ਭਾਰਤੀ ਚੋਣ ਕਮਿਸ਼ਨ ਵੱਲੋਂ ਲਾਗੂ ਹੋਣ ਵਾਲੇ ਚੋਣ ਜਾਬਤੇ ਦੀ ਪੂਰੀ ਤਰ੍ਹਾਂ ਪਾਲਣਾ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਕੰਚਨ ਅਤੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਵੀ ਮੌਜੂਦ ਸਨ।

 

Tags: Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD