Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਚੋਣਾਂ ਦਾ ਐਲਾਨ ਹੁੰਦਿਆਂ ਹੀ ਆਦਰਸ਼ ਚੋਣ ਜਾਬਤੇ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ : ਕੋਮਲ ਮਿੱਤਲ

ਜ਼ਿਲ੍ਹਾ ਚੋਣ ਅਫਸਰ ਵੱਲੋਂ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ

Komal Mittal, DC Hoshiarpur, Deputy Commissioner Hoshiarpur, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 15 Mar 2024

ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ-2024 ਦਾ ਐਲਾਨ ਕਿਸੇ ਵੇਲੇ ਵੀ ਕੀਤਾ ਜਾ ਸਕਦਾ ਹੈ ਅਤੇ ਚੋਣਾਂ ਦੇ ਐਲਾਨ ਹੋਣ ਦੇ ਤੁਰੰਤ ਪ੍ਰਭਾਵ ਨਾਲ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਸਮੂਹ ਵਿਭਾਗਾਂ ਦੇ ਮੁਖੀ ਭਵਿੱਖ ਵਿਚ ਲੱਗਣ ਜਾ ਰਹੇ ਆਦਰਸ਼ ਚੋਣ ਜਾਬਤੇ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਕੀਤਾ। 

ਉਨ੍ਹਾਂ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਸਰਕਾਰੀ ਇਮਾਰਤ ਅਤੇ ਸਰਕਾਰੀ ਜਾਇਦਾਦ ਦੀ ਵਰਤੋਂ ਸਿਆਸੀ ਹਿੱਤਾਂ ਲਈ ਕਰਨ ’ਤੇ ਸਖਤ ਪਾਬੰਦੀ ਹੈ ਅਤੇ ਨਾ ਹੀ ਕਿਸੇ ਦਫ਼ਤਰ ਦੀ ਇਮਾਰਤ ਅਤੇ ਸਰਕਾਰੀ ਜਾਇਦਾਦ ਉਪਰ ਕੋਈ ਵੀ ਸਿਆਸੀ ਹੋਰਡਿੰਗ, ਬੈਨਰ, ਝੰਡੇ, ਪੋਸਟਰ ਲਗਾਏ ਜਾ ਸਕਣਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਵਿਭਾਗੀ ਮੁਖੀ ਪੂਰੀ ਚੌਕਸੀ ਵਰਤਣ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ ’ਤੇ ਤੁਰੰਤ ਐਕਸ਼ਨ ਲਿਆ ਜਾਵੇ। 

ਉਨ੍ਹਾਂ ਨਗਰ ਨਿਗਮ, ਮੰਡੀ ਅਧਿਕਾਰੀਆਂ, ਵਣ ਵਿਭਾਗ, ਸਿਹਤ ਵਿਭਾਗ, ਪਾਵਰਕੌਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ, ਲੋਕ ਨਿਰਮਾਣ ਵਿਭਾਗ, ਟ੍ਰਾਂਸਪੋਰਟ ਸਮੇਤ ਹੋਰਨਾਂ ਵਿਭਾਗਾਂ ਦੇ ਮੁਖੀਆਂ ਨੂੰ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਹੁਕਮ ਕੀਤੇ। ਉਨ੍ਹਾਂ ਕਿਹਾ ਕਿ ਇਸ ਦੀ ਨਿਰੋਲ ਨਿੱਜੀ ਜਿੰਮੇਵਾਰੀ ਵਿਭਾਗ ਦੇ ਮੁਖੀ ਦੀ ਹੋਵੇਗੀ ਅਤੇ ‘‘ਦੀ ਪੰਜਾਬ ਪ੍ਰੀਵੈਨਸ਼ਨ ਆਫ਼ ਡੀਫੇਸਮੈਂਟ ਆਫ਼ ਪ੍ਰਾਪਰਟੀ ਐਕਟ 1997’’ ਦੀ ਧਾਰਾ 3 ਅਤੇ ਚੋਣ ਨਿਯਮਾਂ ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। 

ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਕੋਈ ਵੀ ਨਵਾਂ ਵਿਕਾਸ ਕਾਰਜ ਸ਼ੁਰੂ ਨਹੀਂ ਕਰਵਾਇਆ ਜਾ ਸਕਦਾ ਅਤੇ ਪਹਿਲਾਂ ਤੋਂ ਚੱਲ ਰਹੇ ਕਾਰਜਾਂ ਦੇ ਵਿਸਤ੍ਰਿਤ ਵੇਰਵੇ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਜਾਣ। ਇਸ ਮੌਕੇ ਚੋਣ ਕਾਨੂੰਗੋ ਦੀਪਕ ਕੁਮਾਰ ਅਤੇ ਲਖਬੀਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

चुनाव की घोषणा होते ही आदर्श चुनाव आचार संहिता संबंधी हिदायत का सुनिश्चित पालन यकीनी बनाया जाए: कोमल मित्तल

जिला निर्वाचन अधिकारी ने सभी विभागों के प्रमुखों के साथ की बैठक

होशियारपुर

भारत निर्वाचन आयोग की ओर से लोकसभा चुनाव-2024 की घोषणा किसी भी समय की जा सकती है व चुनाव की घोषणा के तत्काल प्रभाव से आदर्श चुनाव आचार संहिता लागू हो जाएगी।  सभी विभागों के प्रमुख भविष्य में लगने जा रही आदर्श चुनाव आचार संहिता के नियमों का पालन करना यकीनी बनाएं।  यह विचार डिप्टी कमिश्नर-कम- जिला निर्वाचन अधिकारी कोमल मित्तल ने जिले के सभी विभागों के प्रमुखों के साथ बैठक के दौरान रखे।

 उन्होंने कहा कि संपूर्ण चुनाव प्रक्रिया के दौरान किसी भी सरकारी भवन एवं सरकारी संपत्ति का उपयोग राजनीतिक हितों के लिए करने पर सख्त प्रतिबंध है तथा किसी भी कार्यालय भवन अथवा सरकारी संपत्ति पर कोई भी राजनीतिक होर्डिंग, बैनर, झंडा, पोस्टर नहीं लगाया जा सकेगा। जिला निर्वाचन अधिकारी ने कहा कि विभागाध्यक्ष पूरी सतर्कता बरतें और ऐसा कोई भी मामला सामने आने पर तत्काल कार्रवाई की जाए।  

उन्होंने नगर निगम, मंडी अधिकारियों, वन विभाग, स्वास्थ्य विभाग, पावरकॉम, नगर परिषदों और नगर पंचायत अधिकारियों, ब्लॉक विकास और पंचायत अधिकारियों, लोक निर्माण विभाग, परिवहन और अन्य विभागों के प्रमुखों को आदर्श चुनाव आचार संहिता का सख्ती से पालन करने का आदेश दिया।  उन्होंने कहा कि यह विभाग के प्रमुख की पूरी व्यक्तिगत जिम्मेदारी होगी और "दी पंजाब प्रिवेंशन ऑफ डिफेसमेन्ट ऑफ प्रॉपर्टी एक्ट 1997" की धारा व 3 और चुनाव नियमों के तहत कार्रवाई अमल में लाई जाएगी। 

जिला निर्वाचन अधिकारी ने कहा कि कोई भी नया विकास कार्य शुरू नहीं किया जा सकता तथा पहले से चल रहे कार्यों का विस्तृत विवरण जिला निर्वाचन कार्यालय में जमा कराया जाए।  इस मौके पर चुनाव कानूनगो दीपक कुमार व  लखबीर सिंह समेत विभिन्न विभागों के प्रमुख मौजूद रहे।

 

Tags: Komal Mittal , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD