Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਨਵਜੋਤ ਕੌਰ ਸਿਵਲ ਸਰਜਨ ਵਲੋਂ ਵਿਸ਼ਵ ਓਰਲ ਦਿਵਸ ਦੇ ਸਬੰਧ ਵਿਚ ਜਾਗਰੂਕਤਾ ਬੈਨਰ ਜਾਰੀ ਕੀਤੇ

ਮੂੰਹ ਅਤੇ ਦੰਦਾਂ ਦੀ ਤੰਦਰੁਸਤੀ ਹੀ ਸਿਹਤ ਦਾ ਆਧਾਰ: ਡਾ ਨਵਜੋਤ ਕੌਰ ਸਿਵਲ ਸਰਜਨ

Health, Dr. Navjot Kaur, Civil Surgeon Sri Mukatsar Sahib, Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 15 Mar 2024

Last updated on: Mar 15, 2024, 00:00 IST

ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਵਿਸ਼ਵ ਓਰਲ ਦਿਵਸ ਦੇ ਸਬੰਧ ਵਿਚ ਜਾਗਰੂਕਤਾ ਬੈਨਰ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਹਰ ਸਾਲ 20 ਮਾਰਚ ਨੂੰ ਵਿਸ਼ਵ ਓਰਲ ਦਿਵਸ ਮਨਾਇਆ ਜਾਂਦਾ ਹੈ ਜਿਸ ਦਾ ਮਕਸਦ ਲੋਕਾਂ ਨੂੰ ਆਪਣੇ ਦੰਦਾਂ ਦੀ ਅਤੇ ਮੂੰਹ ਦੀ ਸਫਾਈ ਅਤੇ ਦੇਖਭਾਲ ਕਰਨ ਲਈ ਜਾਗਰੂਕ ਕਰਨਾ ਹੈ। ਉਨ੍ਹਾ ਕਿਹਾ ਕਿ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਮੂੰਹ ਅਤੇ ਦੰਦਾਂ ਦੀ ਸੰਭਾਲ ਸਬੰਧੀ ਜਾਗਰੂਕ ਕਰਨ ਲਈ ਸਟਾਫ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਨਾਲ ਹੀ ਜਾਗਰੂਕਤਾ ਬੈਨਰ ਬਣਾ ਕੇ ਦਿੱਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ 20 ਮਾਰਚ ਨੂੰ  ਜਿਲ੍ਹੇ ਦੀਆਂ ਸਰਕਾਰੀ ਸੰਸਥਾਵਾਂ ਵਿੱਚ ਦੰਦਾਂ ਅਤੇ ਮੂੰਹ ਦੀ ਸਫ਼ਾਈ ਸਬੰਧੀ ਚੈਕਅੱਪ ਕੈਂਪ ਲਗਾ ਕੇ ਮੁਫ਼ਤ ਇਲਾਜ ਕੀਤਾ ਜਾਵੇਗਾ ਅਤੇ ਨਾਲ ਹੀ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਉੋਹਨਾਂ ਕਿਹਾ ਕਿ ਸਰੀਰ ਨੂੰ ਤੰਦਰੁਸਤ ਰੱਖਣ ਲਈ ਮੂੰਹ ਅਤੇ ਦੰਦਾਂ ਦੀ ਸੰਭਾਲ ਅਤੇ ਸਫ਼ਾਈ ਬਹੁਤ ਜਰੂਰੀ ਹੈ। ਮੂੰਹ ਅਤੇ ਦੰਦਾਂ ਦੀ ਸਫਾਈ ਨਾ ਕਰਨ ਕਾਰਣ ਦੰਦਾਂ ਅਤੇ ਪੇਟ ਨੂੰ ਕਈ ਕਿਸਮ ਦੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ। 

ਜਿਸ ਕਾਰਨ ਆਮ ਜੀਵਨ ਵਿੱਚ ਅਨੇਕਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੇਂ ਡਾ ਯੁਗਵੀਰ ਬੱਤਰਾ ਦੰਦਾਂ ਦੇ ਰੋਗਾਂ ਦੇ ਮਾਹਿਰ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਸਭ ਨੂੰ ਦੰਦਾਂ ਨੂੰ ਤੰਦਰੁਸਤ ਰੱਖਣ ਲਈ ਹਰ ਰੋਜ਼ ਦਿਨ ਵਿੱਚ ਦੋ ਵਾਰ ਰਾਤ ਨੂੰ ਖਾਣਾ ਖਾਣ ਤੋਂ ਬਾਅਦ ਅਤੇ ਸਵੇਰੇ ਨਾਸ਼ਤੇ ਤੋਂ ਬਾਅਦ ਬਰੁਸ਼ ਜਰੂਰ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਰਾਤ ਸਮੇਂ ਸਿਹਤਮੰਦ ਭੋਜਨ ਦਾ ਸੇਵਨ ਕਰੋ, ਚਿਪਚਿਪੇ ਅਤੇ ਮਿੱਠਾ ਖਾਣ ਤੋਂ ਪ੍ਰਹੇਜ਼ ਕਰੋ, ਖਾਣਾ ਚੰਗੀ ਤਰ੍ਹਾਂ ਚਬਾ ਕੇ ਖਾਓ। 

ਵਿਟਾਮਿਨਾਂ ਅਤੇ ਖਣਿਜ ਪਦਾਰਥਾਂ ਭਰਪੂਰ ਭੋਜਨ ਦਾ ਸੇਵਨ ਕਰੋ ਅਤੇ ਹਰੇਕ 6 ਮਹੀਨੇ ਬਾਅਦ ਆਪਣੇ ਦੰਦਾਂ ਦੇ ਡਾਕਟਰ ਦੀ ਸਲਾਹ ਜਰੂਰ ਲਵੋ। ਇਸ ਮੌਕੇ ਡਾ ਪ੍ਰਭਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ ਕੁਲਤਾਰ ਸਿੰਘ ਜਿਲਾ ਪਰਿਵਾਰ ਭਲਾਈ ਅਫਸਰ, ਡਾ. ਦੁਪਿੰਦਰ ਕੁਮਾਰ ਜਿਲ੍ਹਾ ਸਿਹਤ ਅਫਸਰ, ਡਾ. ਯੁਗਵੀਰ ਬੱਤਰਾ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ, ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਰਵੀ ਕੁਮਾਰ ਹਾਜਰ ਸਨ।

 

Tags: Health , Dr. Navjot Kaur , Civil Surgeon Sri Mukatsar Sahib , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD