Monday, 13 May 2024

 

 

ਖ਼ਾਸ ਖਬਰਾਂ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ

 

ਲੋਕ ਸਭਾ 2024: ਚੋਣ ਜਾਬਤਾ ਲੱਗਣ ਤੋਂ ਬਾਅਦ ਅਧਿਕਾਰੀ, ਕਰਮਚਾਰੀ ਆਪਣਾ ਚੋਣ ਸਬੰਧੀ ਕੰਮ ਧਿਆਨ ਨਾਲ ਕਰਨ, ਜ਼ਿਲ੍ਹਾ ਚੋਣ ਅਫ਼ਸਰ

ਚੋਣ ਜਾਬਤੇ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ

PoonamDeep Kaur, DC Barnala, Deputy Commissioner Barnala,  Barnala

Web Admin

Web Admin

5 Dariya News

ਬਰਨਾਲਾ , 15 Mar 2024

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਅੱਜ ਲੋਕ ਸਭਾ ਚੋਣਾਂ 2024 ਸਬੰਧੀ ਸਾਰੇ ਵਿਭਾਗਾਂ ਨਾਲ ਅਹਿਮ ਬੈਠਕ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਜਾਬਤਾ ਲਗਾਉਣ ਤੋਂ ਬਾਅਦ ਹਰ ਇਕ ਅਧਿਕਾਰੀ ਅਤੇ ਕਰਮਚਾਰੀ ਆਪਣੀ ਚੋਣ ਸਬੰਧੀ ਡਿਊਟੀ ਧਿਆਨ ਨਾਲ ਕਰਨ। ਉਨ੍ਹਾਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਜੇ ਕਰ ਕੋਈ ਵੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਇਸ ਸਬੰਧੀ ਬਣਦੀ ਯੋਗ ਕਾਰਵਾਈ ਸਮੇਂ ਸਿਰ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਵੀਡੀਓ ਵਿਊਇੰਗ ਟੀਮ, ਸਟੈਟਿਕ ਸਰਵੇਲੈਂਸ ਟੀਮ, ਖ਼ਰਚਾ ਨਿਗਰਾਨੀ ਟੀਮ ਆਦਿ ਆਪਣਾ ਕੰਮ ਤਨਦੇਹੀ ਨਾਲ ਨਿਭਾਉਣ। ਨਾਲ ਹੀ ਉਹਨਾਂ ਵੱਲੋਂ ਹਦਾਇਤ ਦਿੱਤੀ ਗਈ ਹੈ ਕਿ ਕਿਸੇ ਵੀ ਕਿਸਮ ਦੀ ਰੈਲੀ ਸਬੰਧੀ ਪ੍ਰਵਾਨਗੀ, ਗੱਡੀਆਂ ਆਦਿ ਸਬੰਧੀ ਪ੍ਰਵਾਨਗੀ ਦੇਣ ਸਮੇਂ ਸਾਰੇ ਸਿਆਸੀ ਉਮੀਦਵਾਰਾਂ ਅਤੇ ਸਿਆਸੀ ਪਾਰਟੀਆਂ ਨੂੰ ਸਮਾਨ ਦਰਜਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਆਮ ਨਾਗਰਿਕ ਚੋਣ ਜਾਬਤੇ ਸਬੰਧੀ ਉਲੰਘਣਾਂ ਬਾਰੇ ਸ਼ਿਕਾਇਤਾਂ ਭਾਰਤੀ ਚੋਣ ਕਮਿਸ਼ਨ ਦੇ ਸੀ ਵਿਜਿਲ ਐਪ ਰਾਹੀਂ ਕਰ ਸਕਦੇ ਹਨ। 

ਇਸ ਐਪ ਉੱਤੇ ਕੀਤੀ ਗਈ ਸ਼ਿਕਾਇਤ ਦਾ ਨਿਵਾਰਨ 100 ਮਿੰਟਾਂ 'ਚ ਕਰਨਾ ਜ਼ਰੂਰੀ ਹੈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਅਨੁਪ੍ਰਿਤਾ ਜੌਹਲ, ਸਹਾਇਕ ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ ਬਰਨਾਲਾ ਵਰਿੰਦਰ ਸਿੰਘ ਅਤੇ ਵੱਖ ਵੱਖ ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।               

 

Tags: PoonamDeep Kaur , DC Barnala , Deputy Commissioner Barnala , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD