Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਹਰਭਜਨ ਸਿੰਘ ਈ:ਟੀ:ਓ ਨੇ ਪਿੰਡਾਂ ਦੀ ਦਸ਼ਾ ਸੁਧਾਰਨ ਲਈ 1 ਕਰੋੜ ਰੁਪਏ ਦੇ ਕੰਮਾਂ ਕੀਤੀ ਸ਼ੁਰੂਆਤ

ਪਿੰਡਾਂ ਵਿੱਚ ਨੌਜਵਾਨਾਂ ਨੂੰ ਵੰਡੀਆਂ ਖੇਡ ਕਿੱਟਾਂ

Harbhajan Singh ETO

Web Admin

Web Admin

5 Dariya News

ਅੰਮ੍ਰਿਤਸਰ , 15 Mar 2024

ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ। ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰ ਕੇ ਹੀ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾ ਸਕਦਾ ਹੈ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਅੱਜ ਜੰਡਿਆਲਾ ਹਲਕੇ ਦੇ 17 ਪਿੰਡਾਂ ਵਿੱਚ 1 ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਦੇ ਕੰਮਾਂ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।ਸ੍ਰ ਈ:ਟੀ:ਓ ਨੇ ਅੱਜ ਸਵੇਰ ਤੋਂ ਹੀ ਹਲਕੇ ਦੇ ਪਿੰਡਾਂ ਦਾ ਤੁਫਾਨੀ ਦੌਰੇ ਕਰਦੇ ਹੋਏ ਪਿੰਡ ਤਾਰਾਗੜ੍ਹ  ਵਿਖੇ ਗਲੀਆਂ-ਨਾਲੀਆਂ ਦੇ ਕੰਮਾਂ ਦਾ ਉਦਘਾਟਨ ਕੀਤਾ ਜਿਸ ਤੇ ਲੱਗਭੱਗ 10 ਲੱਖ ਰੁਪਏ ਖਰਚ ਕੀਤੇ ਜਾਣਗੇ।

ਇਸ ਉਪਰੰਤ ਸ੍ਰ ਈ:ਟੀ:ਓ ਵੱਲੋਂ ਪਿੰਡ ਧੀਰੇਕੋਟ ਵਿਖੇ ਖੇਡ ਕਿੱਟਾਂ ਦੀ ਵੰਡ ਵੀ ਕੀਤੀ ਗਈ। ਲੋਕ ਨਿਰਮਾਣ ਮੰਤਰੀ ਨੇ ਆਪਣੇ ਦੌਰੇ ਦੌਰਾਨ ਪਿੰਡ ਦੇਵੀਦਾਸ ਪੁਰ, ਵਡਾਲਾ ਜੌਹਲ, ਰਾਏਪੁਰ ਕਲਾਂ, ਕੋਟ ਖਹਿਰਾ, ਰੁਮਾਣਾ ਚੱਕ, ਕੋਟ ਹਯਾਤ, ਪਿੰਡ ਜਲਾਲ, ਕੁਹਾਟਵਿੰਡ ਹਿੰਦੂਆਂ, ਦਬੁਰਜੀ, ਬੁੱਟਰ ਖੁਰਦ, ਧਰਦਿਓ, ਸਰਦਾਰਾ, ਸ਼ਹੀਦ ਮਲਕੀਤ ਸਿੰਘ ਨਗਰ ਅਤੇ ਮਿਹਰਬਾਨਪੁਰਾ ਵਿਖੇ ਵੀ ਗੰਦੇ ਪਾਣੀ ਦੇ ਨਿਕਾਸ, ਪਾਰਕ, ਵਾਟਰ ਸਪਲਾਈ ਸੈਨੀਟੇਸ਼ਨ, ਸੋਲਰ ਲਾਈਟਾਂ, ਓਪਨ ਜਿੰਮ ਦਾ ਉਦਘਾਟਨ ਵੀ ਕੀਤੀ ਗਿਆ। ਉਨ੍ਹਾਂ  ਦੱਸਿਆ ਕਿ ਇਨ੍ਹਾਂ ਸਾਰੇ ਕੰਮਾਂ ਤੇ ਲੱਗਭੱਗ 90 ਲੱਖ ਰੁਪਏ ਖਰਚ ਆਉਣਗੇ।

ਸ੍ਰ ਈ:ਟੀ:ਓ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਦੋ ਸਾਲ ਦੇ ਸਾਸ਼ਨ ਵਿੱਚ ਬੇਮਿਸਾਲ ਕੰਮ ਕੀਤੇ ਹਨ ਜਿੰਨਾਂ ਵਿੱਚੋਂ ਮੁਫਤ ਬਿਜਲੀ, ਨੌਜਵਾਨਾਂ ਨੂੰ ਰੁਜਗਾਰ ਦੇਣਾ, ਘਰ ਘਰ ਰਾਸ਼ਨ ਦੀ ਸਪਲਾਈ, ਬੱਸਾਂ ਵਿੱਚ ਮੁਫ਼ਤ ਸਫਰ ਤੋਂ ਇਲਾਵਾ ਲੋਕਾਂ ਨੂੰ ਘਰਾਂ ਦੇ ਨਜਦੀਕ ਹੀ ਸਿਹਤ ਸੁਵਿਧਾਵਾਂ ਮੁਹੱਈਆ ਕਰਨ ਦੇ ਉਦੇਸ਼ ਨਾਲ ਆਮ ਆਦਮੀ ਕਲੀਨਿਕ ਖੋਲੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਹੈ। 

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸੂਬੇ ਵਿੱਚ ਜੀਰੋ ਟਾਲਰੈਂਸ ਨੀਤੀ ਤਹਿਤ ਕੰਮ ਕਰਦਿਆਂ ਕਈ ਭ੍ਰਿਸ਼ਟਾਚਾਰੀਆਂ ਨੂੰ ਫੜਿਆ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਸ਼ਨ ਵਿੱਚ ਨੌਕਰੀਆਂ ਕੇਵਲ ਯੋਗਤਾ ਦੇ ਅਧਾਰ ਤੇ ਦਿੱਤੀਆਂ ਜਾਂਦੀਆਂ ਹਨ ਨਾ ਕਿ ਭਾਈ ਭਤੀਜਾਵਾਦ ਨੂੰ। ਸ੍ਰ ਈ:ਟੀ:ਓ ਨੇ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਅਸੀਂ ਆਮ ਲੋਕਾਂ ਦੀ ਸਹੂਲਤ ਲਈ ਕੰਮ ਕਰ ਰਹੇ ਹਾਂ। ਸ੍ਰ ਈ:ਟੀ:ਓ ਨੇ ਵਿਰੋਧੀ ਧਿਰਾਂ ਤੇ ਤੰਜ ਕਸਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਸਾਸ਼ਨਕਾਲ ਦੌਰਾਨ ਕੇਵਲ ਆਪਣਿਆਂ ਦਾ ਹੀ ਭਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਾਸੀ 13 ਦੀਆਂ 13 ਸੀਟਾਂ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾਉਣਗੇ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD