Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਗਲੋਕੋਮਾ ਹਫਤੇ ਦੌਰਾਨ ਜਿਲਾ ਹਸਪਤਾਲ ਵਿਖੇ 623 ਵਿਅਕਤੀਆਂ ਦੇ ਅੱਖਾਂ ਦੀ ਕੀਤੀ ਜਾਂਚ : ਡਾ ਦਵਿੰਦਰਜੀਤ ਕੌਰ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 16 Mar 2024

Last updated on: Mar 16, 2024, 00:00 IST

ਡਾਇਰੈਕਟਰ ਸਿਹਤ ਸੇਵਾਵਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਵਿੱਚ ਜ਼ਿਲ੍ਹੇ ਅਧੀਨ ਸਿਹਤ ਸੰਸਥਾਵਾਂ ਵਿੱਚ 10 ਮਾਰਚ ਤੋਂ 16 ਮਾਰਚ, 2024 ਤੱਕ ‘ਵਿਸ਼ਵ ਗਲੋਕੋਮਾ ਹਫ਼ਤਾ’ ਮਨਾਇਆ ਗਿਆ , ਜਿਸ ਤਹਿਤ ਅੱਖਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਏ ਗਏ। ਜਿਲਾ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ ਬਲਕਾਰ ਸਿੰਘ ਦੀ ਦੇਖ਼ ਰੇਖ ਹੇਠ ਜਿਲਾ ਹਸਪਤਾਲ ਵਿਖੇ ਅੱਖਾਂ ਦੇ ਮਾਹਰ ਡਾ ਜਸਪ੍ਰੀਤ ਸਿੰਘ ਬੇਦੀ ਵੱਲੋਂ ਇਸ ਹਫਤੇ ਦੌਰਾਨ 623 ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਤੇ ਆਮ ਲੋਕਾਂ ਨੂੰ ਗਲੂਕੋਮਾ (ਕਾਲਾ ਮੋਤੀਆਂ) ਬਾਰੇ ਜਾਗਰੂਕ ਕੀਤਾ ਗਿਆ।  

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ 40 ਸਾਲ ਦੀ ਉਮਰ ਤੋਂ ਬਾਅਦ ਹਰ 2 ਸਾਲ ਬਾਅਦ ਅਤੇ 65 ਸਾਲ ਦੀ ਉਮਰ ਤੋਂ ਬਾਅਦ ਹਰ ਛੇ ਮਹੀਨੇ ਬਾਅਦ  ਵਿਅਕਤੀ ਨੂੰ ਆਪਣੀਆਂ ਅੱਖਾਂ ਦੀ ਜਾਂਚ ਕਰਾਉਣੀ ਚਾਹੀਦੀ ਹੈ ਤਾਂ ਜੋ ਗਲੋਕੋਮਾ ਤੋਂ ਪੀੜਤ ਲੋਕਾਂ ਦੀ ਪਛਾਣ ਕੀਤੀ ਜਾ ਸਕੇ ਅਤੇ ਸਮਾਂ ਰਹਿੰਦਿਆਂ ਇਸ ਰੋਗ ਦਾ ਇਲਾਜ ਕੀਤਾ ਜਾ ਸਕੇ। ਉਨ੍ਹਾਂ ਨੇ ਦਸਿਆ ਇਸ ਹਫਤੇ ਦੌਰਾਨ  ਸਾਰੀਆਂ ਸਿਹਤ ਸੰਸਥਾਵਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ ਤੇ ਲੋਕਾਂ ਨੂੰ ਗਲੋਕੋਮਾ ਦੇ ਲੱਛਣਾਂ ਅਤੇ ਇਲਾਜ ਬਾਰੇ ਜਾਗਰੂਕ ਕੀਤਾ ਗਿਆ। 

ਇਸ ਮੌਕੇ ਉਨਾਂ ਕਿਹਾ ਕਿ ਮੋਤੀਆ ਦੁਨੀਆ ਵਿਚ ਇਰਵਰਸੀਬਲ ਬਲਾਈਂਡਨੈੱਸ ਦਾ ਸਭ ਤੋਂ ਵੱਡਾ ਕਾਰਨ ਹੈ। 90 ਪ੍ਰਤੀਸ਼ਤ ਮਾਮਲਿਆਂ ਵਿੱਚ, ਗਲੋਕੋਮਾ ਦੇ ਕਾਰਨ ਹੋਣ ਵਾਲੇ ਅੰਨ੍ਹੇਪਣ ਨੂੰ ਜਲਦ ਪਛਾਣ ਕੇ ਅਤੇ ਢੁਕਵਾਂ ਇਲਾਜ ਕਰਕੇ ਰੋਕਿਆ ਜਾ ਸਕਦਾ ਹੈ। ਇਹ ,ਅੱਖ ਦੇ ਦਬਾਅ (ਇੰਟਰਾ-ਓਕੂਲਰ ਪ੍ਰੈਸ਼ਰ) ਵਿੱਚ ਵਾਧੇ ਦੇ ਕਾਰਨ ਆਪਟਿਕ ਨਰਵ ਨੂੰ ਹੋਏ ਨੁਕਸਾਨ ਦੀ ਵਜਾਅ ਨਾਲ ਹੁੰਦਾ ਹੈ। ਗਲੋਕੋਮਾ ਨੂੰ ਕਈ ਵਾਰ ਨਜ਼ਰ ਦਾ ਇੱਕ ‘ਸਾਈਲੈਂਟ ਥੀਫ’  ਵੀ ਕਿਹਾ ਜਾਂਦਾ ਹੈ ਕਿਉਂਕਿ ਇਹ ਸ਼ੁਰੂਆਤੀ ਲੱਛਣਾਂ ਨੂੰ ਦਿਖਾਏ ਬਿਨਾਂ ਮਰੀਜ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਾ ਸਕਦਾ ਹੈ। 

ਮਰੀਜ਼ ਉਦੋਂ ਤੱਕ ਲੱਛਣ ਨਜ਼ਰ ਨਹੀਂ ਆਉਂਦੇ ਜਦੋਂ ਤੱਕ ਬਿਮਾਰੀ ਮੱਧਮ ਜਾਂ ਐਡਵਾਂਸ ਪੜਾਅ ਤੱਕ ਨਹੀਂ ਪਹੁੰਚ ਜਾਂਦੀ। ਇਸ ਮੌਕੇ ਅੱਖਾਂ ਦੇ ਮਾਹਿਰ ਡਾ ਜਸਪ੍ਰੀਤ ਸਿੰਘ ਬੇਦੀ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਗਲੋਕੋਮਾ ਹੋ ਸਕਦਾ ਹੈ ਪਰ ਕੁਝ ਲੋਕਾਂ ਨੂੰ ਵਧੇਰੇ ਖਤਰਾ ਹੁੰਦਾ ਹੈ ਜਿਵੇਂ ਕਿ 60 ਸਾਲ ਤੋਂ ਵੱਧ ਉਮਰ, ਪਰਿਵਾਰਕ ਇਤਿਹਾਸ, ਡਾਕਟਰੀ ਸਥਿਤੀਆਂ ਜਿਵੇਂ ਕਿ ਸ਼ੂਗਰ, ਹਾਈ ਬਲੱਡ ਪ੍ਰੈਸ਼ਰ, ਮਾਈਓਪੀਆ, ਕੋਰਟੀਕੋਸਟੀਰੋਇਡ ਤਿਆਰੀਆਂ ਖਾਸ ਕਰਕੇ ਲੰਬੇ ਸਮੇਂ ਤੱਕ ਅੱਖਾਂ ਦੀ ਦਵਾਈ ਪਾਉਣ ਵਾਲੇ ਵਿਅਕਤੀ। 

ਅੱਖ ਦੀ ਸੱਟ ਦੇ ਨਤੀਜੇ ਵਜੋਂ ਵੀ ਗਲੋਕੋਮਾ ਹੋ ਸਕਦਾ ਹੈ ਪਰ ਜਲਦੀ ਪਤਾ ਲੱਗਣ ਅਤੇ ਸਾਵਧਾਨੀ ਨਾਲ ਇਲਾਜ ਕਰਵਾਉਣ ਨਾਲ ਜ਼ਿਆਦਾਤਰ ਲੋਕਾਂ ਦੀ ਨਜ਼ਰ ਨੂੰ ਅੰਨੇਪਣ ਤੋਂ ਜਾ  ਸਕਦਾ ਹੈ। ਇਸ ਮੌਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਸਰਿਤਾ, ਅਪਥਾਲਮਿਕ ਅਫਸਰ ਪ੍ਰਦੀਪ ਸਿੰਘ, ਡੀਪੀਐਮ ਡਾ ਕਸੀਤਿਜ ਸੀਮਾ, ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਗਗਨਦੀਪ ਸਿੰਘ ਆਦਿ ਹਾਜ਼ਰ ਸਨ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD