Friday, 10 May 2024

 

 

ਖ਼ਾਸ ਖਬਰਾਂ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ

 

ਆਦਰਸ਼ ਚੋਣ ਜਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਬਣਾਇਆ ਜਾਵੇ ਯਕੀਨੀ : ਨਵਜੋਤ ਪਾਲ ਸਿੰਘ ਰੰਧਾਵਾ

80 ਪ੍ਰਤੀਸ਼ਤ ਤੱਕ ਵੋਟਿੰਗ ਟੀਚੇ ਨੂੰ ਹਾਸਲ ਕਰਨ ਲਈ ਸਵੀਪ ਗਤੀਵਿਧੀਆਂ ਤਹਿਤ ਦਿੱਤੀ ਜਾ ਰਹੀ ਹੈ ਵਿਸ਼ੇਸ਼ ਤਵੱਜੋਂ

DC SBS Nagar, Navjot Pal Singh Randhawa, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar, Election Commision Punjab, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਐਸ.ਬੀ.ਐਸ. ਨਗਰ (ਨਵਾਂਸ਼ਹਿਰ) , 17 Mar 2024

ਭਾਰਤੀ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਸਬੰਧੀ ਸਮਾਂ ਸਾਰਨੀ ਜਾਰੀ ਕਰਨ ਦੇ ਨਾਲ ਹੀ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਨਾਲ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। 

ਉਨ੍ਹਾਂ ਦੱਸਿਆ ਕਿ  ਜ਼ਿਲ੍ਹੇ ਵਿੱਚ ਕੁੱਲ 4 ਲੱਖ 93 ਹਜ਼ਾਰ 282 ਯੋਗ ਵੋਟਰ ਹਨ, ਜਿੰਨ੍ਹਾਂ ਵਿਚੋਂ 2 ਲੱਖ 55 ਹਜ਼ਾਰ 545 ਪੁਰਸ਼ ਵੋਟਰ ਅਤੇ 2 ਲੱਖ 37 ਹਜ਼ਾਰ 718 ਮਹਿਲਾਵਾਂ ਵੋਟਰ ਅਤੇ ਥਰਡਜੈਂਡਰ ਦੇ 19 ਵੋਟਰ ਹਨ। ਇਸ ਤੋਂ ਇਲਾਵਾ 18 ਤੋਂ 19 ਸਾਲ ਦੀ ਉਮਰ ਦੇ 13 ਹਜ਼ਾਰ 311 ਵੋਟਰ, ਪੀ.ਡਬਲਿਯੂ.ਡੀ ਵੋਟਰਾਂ ਦੀ ਸੰਖਿਆ 5113, 85 ਸਾਲ ਤੋਂ ਵੱਧ ਉਮਰ ਦੇ 4559 ਅਤੇ 1298 ਸਰਵਿਸ ਵੋਟਰ ਹਨ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 615 ਪੋਲਿੰਗ ਬੂਥ ਬਣਾਏ ਹਨ, ਹਲਕਾ ਬੰਗਾ ‘ਚ 201, ਨਵਾਂਸ਼ਹਿਰ ‘ਚ 217 ਅਤੇ ਬਲਾਚੌਰ ‘ਚ 197 ਪੋਲਿੰਗ ਬੂਥ ਹਨ। ਇਸ ਤੋਂ ਇਲਾਵਾ 170 ਪੋਲਿੰਗ ਬੂਥ ਸਵੇਦਨਸ਼ੀਲ ਘੋਸ਼ਿਤ ਕੀਤੇ ਗਏ ਹਨ ਅਤੇ 3 ਪਿੰਕ, 1 ਪੀ.ਡਬਲਿਯੂ.ਡੀ ਅਤੇ 30 ਮਾਡਲ ਪੋਲਿੰਗ ਬੂਥ ਬਣਾਏ ਜਾ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਬਾਰ 70 ਪ੍ਰਤੀਸ਼ਤ ਤੋਂ ਵੱਧ 80 ਪ੍ਰਤੀਸ਼ਤ ਤੱਕ ਵੋਟਿੰਗ ਕਰਵਾਉਣ ਦਾ ਟੀਚਾ ਮਿਥਿਆ ਗਿਆ ਹੈ। 

ਇਸ ਦੇ ਲਈ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਵੱਧ ਤੋਂ ਵੱਧ ਆਪਣੇ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਿੱਚ ਵੋਟਾਂ ਸਬੰਧੀ ਕਿਸੇ ਤਰ੍ਹਾਂ ਦੀ ਸ਼ਿਕਾਇਤ ਦਰਜ ਕਰਵਾਉਣ ਲਈ ਜਿੱਥੇ 1950 ਨੰਬਰ ਜਾਰੀ ਕੀਤਾ ਗਿਆ ਹੈ, ਉਥੇ ਸੀ.ਵਿਜਲ ਐਪ ਅਤੇ ਈ.ਐਸ.ਐਮ.ਐਸ ਡਿਜੀਟਲ ਐਪ ਵੀ ਜਾਰੀ ਕੀਤੇ ਗਏ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਵਲੋਂ ਚੋਣਾਂ ਦੇ ਐਲਾਨ ਤੋਂ ਤੁਰੰਤ ਬਾਅਦ ਸਰਕਾਰੀ ਜਾਇਦਾਦਾਂ ਤੋਂ  ਵਾਲ ਪੇਂਟਿੰਗਾਂ, ਪੋਸਟਰ/ਪੇਪਰਜ ਜਾਂ ਹੋਰ ਜਿਵੇਂ ਕਟਆਊਟ/ਹੋਰਡਿੰਗਜ਼/ਬੈਨਰ/ਫਲੈਗਜ਼ ਆਦਿ ਨੂੰ ਉਤਰਾਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਬਣਾਈਆਂ ਗਈਆਂ ਸਾਰੀਆਂ ਟੀਮਾਂ ਜਿਵੇਂ ਆਦਰਸ਼ ਚੋਣ ਜਾਬਤਾ, ਚੋਣ ਖ਼ਰਚਾ ਨਿਗਰਾਨ, ਨਕਦੀ ਦੇ ਲੈਣ-ਦੇਣ, ਪੇਡ ਨਿਊਜ ਦੀ ਨਜ਼ਰਸਾਨੀ ਲਈ ਐਮ.ਸੀ.ਐਮ.ਸੀ. ਅਤੇ ਸ਼ਿਕਾਇਤ ਨਿਵਾਰਣ ਕਮੇਟੀਆਂ ਨੂੰ ਤੁਰੰਤ ਕਾਰਜਸ਼ੀਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਇੱਕ ਬਟਾਲੀਨ ਤਾਇਨਾਤ ਕਰ ਦਿੱਤੀ ਗਈ ਅਤੇ ਐਸ.ਐਸ.ਪੀ. ਸਾਹਿਬ ਦੀ ਨਿਗਰਾਨੀ ਹੇਠ ਸੁਰੱਖਿਆ ਸਬੰਧੀ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਆਉਣ ਵਾਲੇ ਸਾਰੇ ਰਸਤਿਆਂ ‘ਤੇ ਕੈਮਰੇ ਲਗਾ ਦਿੱਤੇ ਗਏ ਹਨ ਅਤੇ ਹਰੇਕ ਦੇ ਆਉਣ-ਜਾਉਣ ‘ਤੇ  ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਲੋਕ ਸਭਾ ਚੋਣਾਂ ਵਿੱਚ ਵੱਡੇ ਪੱਧਰ ’ਤੇ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਲੋਕਤੰਤਰ ਦਾ ਸਭ ਤੋਂ ਵੱਡਾ ਤਿਉਹਾਰ ਹੈ ਅਤੇ ਇਸ ਵਿੱਚ ਪੂਰੇ ਉਤਸ਼ਾਹ ਨਾਲ ਸ਼ਿਰਕਤ ਕਰਨੀ ਚਾਹੀਦੀ ਹੈ। ਇਸ ਮੌਕੇ ਜ਼ਿਲ੍ਹਾ ਚੋਣ ਦਫ਼ਤਰ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

 

Tags: DC SBS Nagar , Navjot Pal Singh Randhawa , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar , Election Commision Punjab , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD