Monday, 29 April 2024

 

 

ਖ਼ਾਸ ਖਬਰਾਂ ਆਜ਼ਾਦੀ ਦੇ 65 ਸਾਲ ਬਾਅਦ ਵੀ 18000 ਪਿੰਡਾਂ 'ਚ ਨਹੀਂ ਸੀ ਬਿਜਲੀ, ਮੋਦੀ ਨੇ ਜੰਗੀ ਪੱਧਰ 'ਤੇ ਕੀਤੀ ਸ਼ੁਰੂਆਤ : ਸੰਜੇ ਟੰਡਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ 'ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ ਵਪਾਰੀਆਂ ਦਾ ਹੱਥ ਔਜਲਾ ਦੇ ਨਾਲ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਫਾਜ਼ਿਲਕਾ ਦੀ ਅਨਾਜ ਮੰਡੀ ਦਾ ਦੌਰਾ ਪੰਜਾਬ ਵਿੱਚ 2024 ਦੀ ਸਭ ਤੋਂ ਵੱਡੀ ਹੈਰੋਇਨ ਖੇਪ ਜ਼ਬਤ: ਪੰਜਾਬ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼; 48 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਮੈਂਬਰ ਕਾਬੂ ਜ਼ਿਲ੍ਹਾ ਬਰਨਾਲਾ ਦੇ 558 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਡੀ.ਪੀ.ਆਰ.ਓ ਫ਼ਰੀਦਕੋਟ ਬਣੇ ਉਰਦੂ ਤਾਲੀਮ ਯਾਫਤਾ-ਡਿਪਟੀ ਕਮਿਸ਼ਨਰ ਨੇ ਦਿੱਤੀਆਂ ਵਧਾਈਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਲਿਫਟਿੰਗ ਨੂੰ ਲੈ ਕੇ ਜ਼ਿਲਾ੍ਹ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਸੰਦੀਪ ਕੁਮਾਰ ਸੀਜੀਸੀ ਲਾਂਡਰਾਂ ਨੇ ਕੌਮੀ ਪੱਧਰੀ ਹੈਕਫੈਸਟ 24 ਦੇ ਖੇਤਰੀ ਦੌਰ ਦੀ ਕੀਤੀ ਮੇਜ਼ਬਾਨੀ ਸੰਗਰੂਰ ਦੇ ਸੂਝਵਾਨ ਲੋਕ ਬਾਹਰੀ ਉਮੀਦਵਾਰਾਂ ਤੇ ਬਾਕੀ ਪਾਰਟੀਆਂ ਨੂੰ ਸਬਕ ਸਿਖਾਉਣਗੇ: ਮੀਤ ਹੇਅਰ ਪੀਈਸੀ ਨੇ ਸਾਂਝੀ ਖੋਜ ਅਤੇ ਅਕਾਦਮਿਕ ਸਹਿਯੋਗ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਯੂਨੀਵਰਸਿਟੀ (SMVDU), ਕਟੜਾ, ਜੰਮੂ ਨਾਲ ਕੀਤੇ MoU ਤੇ ਸਾਈਨ ''ਇਹ ਖੁਸ਼ੀਆਂ ਭਰਿਆ, ਮੌਜ-ਮਸਤੀ ਕਰਨ ਦਾ ਮੌਕਾ ਹੈ'' : ਪ੍ਰੋ. (ਡਾ.) ਬਲਦੇਵ ਸੇਤੀਆ, ਡਾਇਰੈਕਟਰ ਪੀ.ਈ.ਸੀ. ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਵਟਸਐਪ ਚੈਨਲ ਜਾਰੀ ਪਿਛਲੇ 72 ਘੰਟਿਆਂ ਦੌਰਾਨ ਜਿਲ੍ਹੇ ਦੀ ਮੰਡੀਆਂ ਵਿੱਚ 133 ਫੀਸਦੀ ਦਰ ਨਾਲ ਕਣਕ ਦੀ ਚੁਕਾਈ ਕਈ ਅੜਚਨਾਂ ਦੇ ਬਾਵਜ਼ੂਦ ਜ਼ਿਲ੍ਹਾ ਮੋਗਾ ਵਿੱਚ ਸੁਚਾਰੂ ਤਰੀਕੇ ਨਾਲ ਚੱਲ ਰਹੀ ਖਰੀਦ ਪ੍ਰਕਿਰਿਆ ਮਾਨਸਾ ਦੇ ਪ੍ਰਭਾਰੀ ਸਕੱਤਰ ਨੇ ਵੱਖ ਵੱਖ ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕਣਕ ਦੇ ਖਰੀਦ ਪ੍ਰਬੰਧਾਂ ਬਾਰੇ ਮੀਟਿੰਗ ਕੀਤੀ ਮੰਡੀਆਂ ਵਿੱਚ ਕਣਕ ਦੀ ਭਾਰੀ ਆਮਦ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧ- ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੀਆਂ ਮੁੱਖ ਅਨਾਜ ਮੰਡੀਆਂ ਦਾ ਦੌਰਾ ਜ਼ਿਲਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਸੀ ਵਿਜਿਲ, ਸ਼ਿਕਾਇਤ ਸੈਲ ਅਤੇ ਵੈਬਕਾਸਟਿੰਗ ਰੂਮ ਦਾ ਅਚਨਚੇਤ ਦੌਰਾ ਫਾਜ਼ਿਲਕਾ ਜ਼ਿਲ੍ਹੇ ਨੇ ਇੱਕ ਦਿਨ ਵਿੱਚ ਲਿਫਟਿੰਗ ਦਾ ਨਵਾਂ ਰਿਕਾਰਡ ਬਣਾਇਆ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

 

ਸਰਵਜੀਤ ਕੌਰ ਮਾਣੂੰਕੇ ਵੱਲੋਂ ਕਰਮਜੀਤ ਅਨਮੋਲ ਦਾ ਜਗਰਾਉਂ ਪਹੁੰਚਣ 'ਤੇ ਨਿੱਘਾ ਸਵਾਗਤ

ਵੱਡੀ ਗਿਣਤੀ ਵਿੱਚ ਪਹੁੰਚੇ ਵਲੰਟੀਅਰਾਂ ਨੇ ਸਿਰੋਪੇ ਤੇ ਹਾਰ ਪਾਕੇ ਕੀਤਾ ਸਨਮਾਨ

Karamjit Anmol, AAP, Aam Aadmi Party, AAP Punjab, Aam Aadmi Party Punjab, Sangrur, Saravjit Kaur Manuke

Web Admin

Web Admin

5 Dariya News

ਜਗਰਾਉਂ , 17 Mar 2024

ਉੱਘੇ ਫਿਲਮ ਅਦਾਕਾਰ, ਲੋਕ ਗਾਇਕ, ਕਮੇਡੀਅਨ ਅਤੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਉਮੀਦਵਾਰ ਕਰਮਜੀਤ ਅਨਮੋਲ ਦਾ ਫਰੀਦਕੋਟ ਨੂੰ ਜਾਂਦਿਆਂ ਜਗਰਾਉਂ ਪਹੁੰਚਣ 'ਤੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਪ੍ਰੋਫੈਸਰ ਸੁਖਵਿੰਦਰ ਸਿੰਘ ਵੱਲੋਂ ਆਪਣੇ ਸਾਥੀਆਂ ਸਮੇਤ ਨਿੱਘਾ ਸਵਾਗਤ ਕੀਤਾ ਗਿਆ ਅਤੇ ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਹਲਕੇ ਦੇ ਵਲੰਟੀਅਰਾਂ ਨੇ 'ਇੰਨਕਲਾਬ-ਜ਼ਿੰਦਾਬਾਦ' ਦੇ ਨਾਹਰੇ ਲਗਾਉਂਦਿਆਂ ਆਪਣੇ ਚਹੇਤੇ ਕਰਮਜੀਤ ਅਨਮੋਲ ਦਾ ਸਿਰੋਪੇ ਅਤੇ ਫੁੱਲਾਂ ਦੇ ਹਾਰ ਪਾਕੇ ਸਨਮਾਨ ਵੀ ਕੀਤਾ ਗਿਆ। 

ਇਸ ਮੌਕੇ ਕਰਮਜੀਤ ਅਨਮੋਲ ਨੇ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਉਹਨਾਂ ਦੇ ਸਾਥੀਆਂ ਦਾ ਮਾਣ-ਸਨਮਾਨ ਦੇਣ ਲਈ ਧੰਨਵਾਦ ਕਰਦਿਆਂ ਆਖਿਆ ਕਿ ਉਹ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਅਤੇ ਪੰਜਾਬੀਆਂ ਦੇ ਮਾਣ ਭਗਵੰਤ ਮਾਨ ਜੀ ਦਾ ਦਿਲੋਂ ਧੰਨਵਾਦ ਕਰਦੇ ਹਨ, ਜਿੰਨਾਂ ਨੇ ਉਹਨਾਂ ਨੂੰ ਲੋਕ ਸਭਾ ਹਲਕਾ ਫਰੀਦਕੋਟ ਦੇ ਲੋਕਾਂ ਦੀ ਸੇਵਾ ਕਰਨ ਲਈ ਭੇਜਿਆ ਹੈ। 

ਉਹਨਾਂ ਆਖਿਆ ਕਿ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਲੋਕਾਂ ਤੋਂ ਮਿਲ ਰਹੇ ਨਿੱਘੇ ਸਹਿਯੋਗ ਤੋਂ ਸਾਫ਼ ਨਜ਼ਰ ਆ ਰਿਹਾ ਹੈ ਕਿ ਫਰੀਦਕੋਟ ਹਲਕੇ ਦੇ ਲੋਕ ਵੱਡਾ ਮਾਣ ਦੇਣਗੇ। ਕਰਮਜੀਤ ਅਨਮੋਲ ਨੇ ਵਿਸ਼ਵਾਸ਼ ਦਿਵਾਉਂਦਿਆਂ ਆਖਿਆ ਕਿ ਜੇਕਰ ਲੋਕਾਂ ਨੇ ਉਹਨਾਂ ਨੂੰ ਜੇਤੂ ਹੋਣ ਦਾ ਮਾਣ ਦਿੱਤਾ ਤਾਂ ਉਹ ਵੀ ਹਲਕੇ ਲੋਕਾਂ ਦੀਆਂ ਉਮੀਦਾਂ ਉਪਰ ਖਰਾ ਉਤਰਨਗੇ ਅਤੇ ਲੋਕਾਂ ਸਭਾ ਵਿੱਚ ਹਲਕੇ ਦੀ ਅਵਾਜ਼ ਬੁਲੰਦ ਕਰਨਗੇ। 

ਇਸ ਮੌਕੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਹਰ ਪ੍ਰਕਾਰ ਦੀਆਂ ਸਹੂਲਤਾਂ ਦੇ ਰਹੀ ਹੈ ਅਤੇ ਪੰਜਾਬ ਦੇ ਲੋਕ ਪੰਜਾਬ ਸਰਕਾਰ ਤੋਂ ਪੂਰੀ ਤਰਾਂ ਖੁਸ਼ ਹਨ। ਇਸ ਲਈ ਪੰਜਾਬ ਵਿੱਚੋਂ ਆਮ ਆਦਮੀ ਪਾਰਟੀ ਦੇ ਸਾਰੇ ਦੇ ਸਾਰੇ ਉਮੀਦਵਾਰ ਵੱਡੀ ਗਿਣਤੀ ਵਿੱਚ ਵੋਟਾਂ ਲੈਕੇ ਜੇਤੂ ਹੋਣਗੇ। 

ਇਸ ਮੌਕੇ ਉਹਨਾਂ ਦੇ ਨਾਲ ਹੋਰਨਾਂ ਤੋਂ ਇਲਾਵਾ ਕੋਆਰਡੀਨੇਟਰ ਕਮਲਜੀਤ ਸਿੰਘ ਕਮਾਲਪੁਰਾ, ਕਰਤਾਰ ਸਿੰਘ ਸਵੱਦੀ, ਐਡਵੋਕੇਟ ਕੇ.ਐਸ.ਚੀਮਾਂ, ਅਮਰਦੀਪ ਸਿੰਘ ਟੂਰੇ, ਸਰਪੰਚ ਬਲਦੇਵ ਸਿੰਘ ਕਲੇਰ, ਡਾ.ਮਨਦੀਪ ਸਿੰਘ ਸਰਾਂ, ਤੇਜਿੰਦਰ ਸਿੰਘ ਪੋਨਾਂ, ਸੁਖਦੇਵ ਸਿੰਘ ਕਾਉਂਕੇ, ਸੋਨੀ ਕਾਉਂਕੇ, ਲਖਵੀਰ ਸਿੰਘ ਲੱਖਾ, ਸਾਜਨ ਮਲਹੋਤਰਾ, ਕੌਂਸਲਰ ਸਤੀਸ਼ ਕੁਮਾਰ ਪੱਪੂ, ਸੁਖਵਿੰਦਰ ਸਿੰਘ ਕਾਕਾ, ਕੌਂਸਲਰ ਜਗਜੀਤ ਸਿੰਘ ਜੱਗੀ, ਨਿਰਭੈ ਸਿੰਘ ਕਮਾਲਪੁਰਾ, ਗੁਰਵਿੰਦਰ ਸਿੰਘ ਕਮਾਲਪੁਰਾ, ਜਗਰੂਪ ਸਿੰਘ ਜੱਗਾ, ਹਰਮਨਪ੍ਰੀਤ ਸਿੰਘ ਚੀਮਾਂ, ਕੁਲਦੀਪ ਸਿੰਘ ਚੀਮਨਾਂ, ਦੇਸਾ ਬਾਘੀਆਂ, ਸਰੋਜ ਰਾਣੀ, ਸਰਪੰਚ ਸੁਰਜੀਤ ਸਿੰਘ ਜਨੇਤਪੁਰਾ, ਹਰਬੰਸ ਸਿੰਘ ਕੋਠੇ ਹਰੀ ਸਿੰਘ, ਰਕੇਸ਼ ਕੁਮਾਰ ਸਿੰਗਲਾ, ਜਸਵਿੰਦਰ ਸਿੰਘ ਜੱਸੀ, ਰਜਿਤ ਸ਼ਰਮਾ, ਸੁਰਿੰਦਰ ਛਿੰਦੀ, ਮਨਮੋਹਣ ਸਿੰਘ ਮੋਹਣਾ, ਰਣਵੀਰ ਸਿੰਘ ਰਾਜੂ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਲੰਟੀਅਰ ਹਾਜ਼ਰ ਸਨ।

 

Tags: Karamjit Anmol , AAP , Aam Aadmi Party , AAP Punjab , Aam Aadmi Party Punjab , Sangrur , Saravjit Kaur Manuke

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD