Friday, 17 May 2024

 

 

ਖ਼ਾਸ ਖਬਰਾਂ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਪੁਲਿਸ ਅਬਜਰਵਰ ਵੱਲੋਂ ਫਾਜਿ਼ਲਕਾ ਦਾ ਦੌਰਾ, ਲੋਕ ਸਭਾ ਚੋਣਾਂ ਮੱਦੇਨਜਰ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ ਲੋਕ ਸਭਾ ਚੋਣਾਂ: ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਅਬਜ਼ਰਵਰ, ਪੁਲਿਸ ਅਬਜ਼ਰਵਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੈੱਬਸਾਈਟ ਲਾਂਚ ਲੋਕ ਸਭਾ ਚੋਣਾਂ ਦੇ ਸਮੁੱਚੇ ਅਮਲ ਨੂੰ ਸ਼ਾਂਤੀਪੂਰਵਕ ਤੇ ਸੁਰੱਖਿਅਤ ਮਾਹੌਲ ਵਿੱਚ ਨੇਪਰੇ ਚੜਾਇਆ ਜਾਵੇਗਾ : ਜਤਿੰਦਰ ਜੋਰਵਾਲ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ

 

ਲੋਕ ਸਭਾ ਚੋਣਾਂ 2024 -ਜ਼ਿਲ੍ਹੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ : ਪਰਨੀਤ ਸ਼ੇਰਗਿੱਲ

7 ਮਈ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ ਅਤੇ 1 ਜੂਨ ਨੂੰ ਹੋਵੇਗਾ ਮਤਦਾਨ

Parneet Shergill

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 17 Mar 2024

ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਨਿਰਧਾਰਿਤ ਚੋਣ ਪ੍ਰੋਗਰਾਮ ਐਲਾਨੇ ਜਾਣ ਦੇ ਨਾਲ ਹੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਵੀ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਤੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਵਾਸਤੇ ਸੈਕਟਰ ਅਫ਼ਸਰ, ਸਟੈਟਿਕ ਸਰਵੇਲੈਂਸ ਟੀਮਾਂ ਅਤੇ ਫ਼ਲਾਇੰਗ ਸਕੁਐਡ ਅਤੇ ਹੋਰ ਟੀਮਾਂ ਨੂੰ ਕਾਰਜਸ਼ੀਲ ਕਰ ਦਿੱਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਚੋਣ ਅਮਲ ਨੂੰ ਨਿਰਪੱਖ ਅਤੇ ਨਿਰ-ਭੈਅ ਬਣਾਉਣ ਅਤੇ ਵੋਟਰਾਂ ਨੂੰ ਧਮਕਾਉਣ/ਪ੍ਰਭਾਵਿਤ ਕਰਨ ਦੇ ਹਰ ਤਰ੍ਹਾਂ ਦੇ ਗੈਰ-ਕਾਨੂੰਨੀ ਤੌਰ-ਤਰੀਕੇ ਅਪਨਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਣ ਦੇ ਨਿਰਦੇਸ਼ ਦਿੱਤੇ ਗਏ ਹਨ। ਚੋਣ ਪ੍ਰੋਗਰਾਮ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ 7 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਵਾਪਸੀ 17 ਮਈ ਤੱਕ ਹੋ ਸਕੇਗੀ। ਮਤਦਾਨ 1 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 4 ਜੂਨ, 2024 ਨੂੰ ਹੋਵੇਗੀ।

ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮ ਅਨੁਸਾਰ ਵੱਖ-ਵੱਖ ਸਿਆਸੀ ਪ੍ਰਚਾਰ ਲਈ ਲਗਾਏ ਹੋਰਡਿੰਗ, ਬੈਨਰ, ਪੋਸਟਰ ਆਦਿ ਤੁਰੰਤ ਹਟਾਏ ਜਾਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਇਸ ਲਈ ਨੋਡਲ ਅਧਿਕਾਰੀ ਅਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਹਨ। ਸ੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਵੋਟਰ ਸੂਚੀ ਅਨੁਸਾਰ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਵਿੱਚ ਕੁੱਲ 15,39,189 ਵੋਟਰ ਦਰਜ ਕੀਤੇ ਗਏ ਹਨ।

ਇਹਨਾਂ ਵਿੱਚ 8,17,138 ਮਰਦ ਅਤੇ 7,22,021 ਔਰਤ ਵੋਟਰ ਸ਼ਾਮਿਲ ਹਨ। ਪੀਡਬਲਿਊਡੀ ਵੋਟਰ 4101, ਸਰਵਿਸ ਵੋਟਰਾਂ ਦੀ ਗਿਣਤੀ 4582 ਅਤੇ ਤੀਜੇ ਲਿੰਗ ਵਾਲੇ 30 ਵੋਟਰ ਹਨ। ਇਸ ਵਾਰ ਪੋਲਿੰਗ ਸਟੇਸ਼ਨਾਂ ਦੀ ਗਿਣਤੀ 1820 ਹੈ। ਜ਼ਿਲ੍ਹਾ ਚੋਣ ਅਫ਼ਸਰ ਅਨੁਸਾਰ ‘ਪੇਡ ਨਿਊਜ਼’ ਅਤੇ ਹੋਰ ਆਨਲਾਈਨ ਇਸ਼ਤਿਹਾਰਾਂ ’ਤੇ ਨਜ਼ਰ ਰੱਖਣ ਵਾਸਤੇ ਮੀਡੀਆ ਮੋਨੀਟਰਿੰਗ ਅਤੇ ਸਰਟੀਫ਼ਿਕੇਸ਼ਨ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਇਲੈਕਟ੍ਰਾਨਿਕ ਜਾਂ ਸੋਸ਼ਲ ਮੀਡੀਆ ’ਤੇ ਕੋਈ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਉਮੀਦਵਾਰ ਨੂੰ ਕਮੇਟੀ ਤੋਂ ਸਰਟੀਫ਼ਾਈ ਕਰਵਾਉਣਾ ਪਵੇਗਾ। ਇਸ ਤੋਂ ਬਾਅਦ ਉਹਨਾਂ ਸਮੂਹ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਅਤੇ ਅਗਾਮੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ਤਾ ਨਾਲ ਕਰਾਉਣ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ ਕੀਤੀ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਜਿਹੜੇ 85 ਸਾਲ ਦੀ ਉਮਰ ਤੋਂ ਵੱਧ ਤੇ ਵਿਅਕਤੀ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਘਰ ਵਿੱਚ ਵੋਟ ਪਾਉਣ ਦੀ ਸਹੂਲਤ ਦਿੱਤੀ ਜਾਵੇਗੀ ਜੇਕਰ ਉਹ ਪੋਲਿੰਗ ਬੂਥ 'ਤੇ ਆਉਣ ਤੋਂ ਅਸਮੱਰਥ ਹਨ, ਇਹ ਉਨ੍ਹਾਂ ਲਈ ਆਪਸ਼ਨਲ ਹੋਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਸ ਬਾਰ 70 ਪ੍ਰਤੀਸ਼ਤ ਤੋਂ ਵੱਧ ਵੋਟਿੰਗ ਕਰਵਾਉਣ ਦਾ ਟੀਚਾ ਮਿਥਿਆ ਗਿਆ ਹੈ। 

ਇਸ ਦੇ ਲਈ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਵੱਧ ਤੋਂ ਵੱਧ ਆਪਣੇ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫਸਰ ਸ੍ਰੀਮਤੀ ਈਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੁਰਿੰਦਰ ਸਿੰਘ ਧਾਲੀਵਾਲ , ਮੁੱਖ ਮੰਤਰੀ ਫੀਲਡ ਅਫਸਰ ਸ੍ਰੀ ਅਭਿਸ਼ੇਕ ਸ਼ਰਮਾ, ਤਹਿਸੀਲਦਾਰ ਚੋਣਾਂ ਸ੍ਰੀਮਤੀ ਨਿਰਮਲਾ ਰਾਣੀ, ਸਮੇਤ ਵੱਖ ਵੱਖ ਅਧਿਕਾਰੀ ਹਾਜ਼ਰ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib , Election Commision Punjab , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD