Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਜ਼ਿਲਾ ਚੋਣ ਅਫਸਰ ਵੱਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ

ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਹਦਾਇਤ

DC Sri Mukatsar Sahib, Harpreet Singh Sudan, Sri Mukatsar Sahib, Deputy Commissioner Sri Mukatsar Sahib, Election Commision Punjab, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 17 Mar 2024

Last updated on: Mar 17, 2024, 00:00 IST

ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ, ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਅੱਜ ਇੱਥੇ ਜਿਲ੍ਹੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ ਕਰਕੇ ਉਹਨਾਂ ਨੂੰ ਚੋਣ ਪ੍ਰਕਿਰਿਆ ਸਬੰਧੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ । ਉਹਨਾਂ ਨੇ ਆਖਿਆ ਕਿ ਡੀਫੇਸਮੈਂਟ ਆਫ ਪ੍ਰਾਪਰਟੀ ਐਕਟ ਦੇ ਅਨੁਸਾਰ ਸਰਕਾਰੀ ਸੰਪੱਤੀ ਤੇ ਕੋਈ ਵੀ ਇਸ਼ਤਿਹਾਰਬਾਜ਼ੀ ਨਹੀਂ ਕੀਤੀ ਜਾ ਸਕਦੀ ਅਤੇ ਪ੍ਰਾਈਵੇਟ ਸੰਪੱਤੀ ਤੇ ਵੀ ਮਾਲਕ ਦੀ ਪ੍ਰਵਾਨਗੀ ਤੋਂ ਬਿਨਾਂ ਸਿਆਸੀ ਇਸ਼ਤਿਹਾਰਬਾਜ਼ੀ ਨਹੀਂ ਕੀਤੀ ਜਾ ਸਕਦੀ। 

ਇਸ ਮੌਕੇ ਉਨਾਂ ਨੇ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਖਰਚੇ ਅਤੇ ਆਦਰਸ ਚੋਣ ਜਾਬਤੇ ਦੇ ਮੈਨੂਅਲ ਦੀ ਸੀਡੀ ਵੀ ਦਿੱਤੀ। ਇਸ ਤੋਂ ਬਿਨਾਂ ਵੱਖ-ਵੱਖ ਪ੍ਰਕਾਰ ਦੇ ਚੋਣ ਖਰਚਿਆਂ ਦੀ ਨਿਰਧਾਰਿਤ ਰੇਟ ਲਿਸਟ ਵੀ ਉਹਨਾਂ ਨੂੰ ਮੁਹਈਆ ਕਰਵਾਈ ਗਈ। ਉਹਨਾਂ ਨੇ ਹਦਾਇਤ ਕੀਤੀ ਕਿ ਹਰ ਪ੍ਰਕਾਰ ਦੀਆਂ ਚੋਣ ਰੈਲੀਆਂ ਕਰਨ ਲਈ ਸੁਵਿਧਾ ਪੋਰਟਲ ਰਾਹੀਂ ਆਨਲਾਈਨ ਪ੍ਰਵਾਨਗੀ ਲਾਜ਼ਮੀ ਤੌਰ ਤੇ ਲਈ ਜਾਵੇ। 

ਉਨਾਂ ਨੇ ਇਹ ਵੀ ਹਦਾਇਤ ਕੀਤੀ ਕਿ ਚੋਣ ਪ੍ਰਚਾਰ ਦੌਰਾਨ ਬਾਲ ਮਜ਼ਦੂਰੀ ਦੀ ਸਖਤੀ ਨਾਲ ਮਨਾਹੀ ਹੋਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣਾਂ ਦੌਰਾਨ ਕੀਤੀ ਜਾਣ ਵਾਲੀ ਹਰ ਪ੍ਰਕਾਰ ਦੀ ਇਸ਼ਤਿਹਾਰਬਾਜੀ ਤੇ ਚੋਣ ਕਮਿਸ਼ਨ ਦੀ ਨਜਰ ਰਹੇਗੀ ਅਤੇ ਉਮੀਦਵਾਰ ਇਲੈਕਟ੍ਰੋਨਿਕ ਮੀਡੀਆ, ਈ ਪੇਪਰ,ਸੋਸਲ ਮੀਡੀਆ ਤੇ ਇਸਤਿਹਾਰਬਾਜੀ ਕਰਨ ਤੋਂ ਪਹਿਲਾਂ ਪ੍ਰੀ ਸਰਟੀਫਿਕੇਸ਼ਨ ਜਰੂਰ ਕਰਵਾਉਣ। 

ਉਨ੍ਹਾਂ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਟੀਮਾਂ ਦੀ ਸੋਸ਼ਲ ਮੀਡੀਆ ਤੇ ਵੀ ਸਖ਼ਤ ਨਜਰ ਰਹੇਗੀ ਅਤੇ ਝੁੱਠੀਆਂ ਖ਼ਬਰਾਂ ਫੈਲਾਉਣ ਵਾਲਿਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।  ਉਹਨਾਂ ਇਹ ਵੀ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ ਲੋਕ ਸਭਾ ਹਲਕੇ ਦਾ ਇੱਕ ਉਮੀਦਵਾਰ ਵੱਧ ਤੋਂ ਵੱਧ 95 ਲੱਖ ਰੁਪਏ ਤੱਕ ਦਾ ਚੋਣ ਖਰਚ ਕਰ ਸਕਦਾ ਹੈ। ਉਹਨਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਦਰਸ਼ ਚੋਣ ਜਾਬਤੇ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਭਾਗੀਰਥ ਮੀਨਾ ਨੇ ਕਿਹਾ ਕਿ ਪੁਲਿਸ ਵਿਭਾਗ ਪੂਰੀ ਤਰਾਂ ਚੌਕਸ ਹੈ ਅਤੇ ਲੋਕ ਬਿਨਾਂ ਕਿਸੇ ਡਰ ਭੈਅ ਅਤੇ ਲਾਲਚ ਦੇ ਮਤਦਾਨ ਕਰਨ, ਇਸ ਲਈ ਸਾਰੇ ਸੁਰੱਖਿਆ ਇੰਤਜ਼ਾਮ ਕੀਤੇ ਜਾ ਰਹੇ ਹਨ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਹੋਏ। ਇਸ ਮੌਕੇ ਐਸਪੀ ਸ੍ਰੀ ਕੰਵਲਜੀਤ ਸਿੰਘ, ਐਸ ਡੀ ਐਮ ਬਲਜੀਤ ਕੌਰ, ਤਹਿਸੀਲਦਾਰ ਚੋਣਾਂ ਹਰਬੰਸ ਸਿੰਘ ਦੀ ਹਾਜ਼ਰ ਸਨ।

 

Tags: DC Sri Mukatsar Sahib , Harpreet Singh Sudan , Sri Mukatsar Sahib , Deputy Commissioner Sri Mukatsar Sahib , Election Commision Punjab , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD