Monday, 20 May 2024

 

 

ਖ਼ਾਸ ਖਬਰਾਂ ਬਿਜਲੀ ਦੇ ਲੱਗ ਰਹੇ ਕੱਟਾਂ ਕਾਰਨ ਮੋਹਾਲੀ ਵਿੱਚ ਹਾਹਾਕਾਰ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ

 

ਸਿਆਸੀ ਪਾਰਟੀਆਂ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਰਾਜਨੀਤਿਕ ਇਸ਼ਤਿਹਾਰਾਂ ਲਈ ਅਗਾਊਂ ਮਨਜ਼ੂਰੀ ਲੈਣ - ਜ਼ਿਲ੍ਹਾ ਚੋਣ ਅਫ਼ਸਰ

ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਸਿਆਸੀ ਪਾਰਟੀਆਂ ਤੋਂ ਸੰਪੂਰਨ ਸਹਿਯੋਗ ਦੀ ਵੀ ਮੰਗ

Sakshi Sawhney, DC Ludhiana, Ludhiana, Deputy Commissioner Ludhiana, Election Commision Punjab, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਲੁਧਿਆਣਾ , 17 Mar 2024

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿਆਸੀ ਪਾਰਟੀਆਂ ਨੂੰ ਕਿਹਾ ਕਿ ਉਹ ਇਲੈਕਟ੍ਰੋਨਿਕ ਅਤੇ ਸੋਸ਼ਲ ਮੀਡੀਆ 'ਤੇ ਇਸ਼ਤਿਹਾਰਬਾਜ਼ੀ ਕਰਨ ਲਈ ਅਗਾਊਂ ਪ੍ਰਵਾਨਗੀ ਲੈਣ ਜਿਨ੍ਹਾਂ ਵਿੱਚ ਫੇਸਬੁੱਕ, ਇੰਸਟਾਗ੍ਰਾਮ, ਟਵਿੱਟਰ ਅਤੇ ਹੋਰ ਇਲੈਕਟ੍ਰਾਨਿਕ ਮੀਡੀਆ ਪਲੇਟਫਾਰਮ ਸ਼ਾਮਲ ਹਨ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਿਰਫ ਪੂਰਵ-ਪ੍ਰਮਾਣਿਤ ਇਸ਼ਤਿਹਾਰਾਂ ਨੂੰ ਫਲੈਸ਼ ਕਰਨ ਦੀ ਇਜਾਜ਼ਤ ਹੋਵੇਗੀ। 

ਉਨ੍ਹਾਂ ਕਿਹਾ ਕਿ ਇਨ੍ਹਾਂ ਇਸ਼ਤਿਹਾਰਾਂ 'ਤੇ ਹੋਣ ਵਾਲਾ ਸਾਰਾ ਖਰਚਾ ਚੋਣ ਖਰਚੇ ਖਾਤੇ ਵਿੱਚ ਪਾ ਦਿੱਤਾ ਜਾਵੇਗਾ। ਇਸੇ ਤਰ੍ਹਾਂ, ਸਾਰੇ ਪੈਂਫਲੈਟਾਂ, ਪੋਸਟਰਾਂ ਅਤੇ ਹੈਂਡਬਿਲਾਂ ਆਦਿ 'ਤੇ ਪ੍ਰਕਾਸ਼ਕ, ਪ੍ਰਿੰਟਰ ਦੇ ਨਾਮ ਤੋਂ ਇਲਾਵਾ ਛਪੀਆਂ ਕਾਪੀਆਂ ਦੀ ਗਿਣਤੀ ਅਤੇ ਪ੍ਰਕਾਸ਼ਕ ਦਾ ਘੋਸ਼ਣਾ ਪੱਤਰ ਇਸ ਪ੍ਰਕਾਸ਼ਨ ਸੰਬੰਧੀ ਸਾਰੀ ਜਾਣਕਾਰੀ ਦੇ ਨਾਲ ਜਮ੍ਹਾ ਕਰਨਾ ਲਾਜ਼ਮੀ ਹੈ।ਇਸ ਤੋਂ ਇਲਾਵਾ, ਨਿੱਜੀ ਇਮਾਰਤਾਂ 'ਤੇ ਸਿਆਸੀ ਹੋਰਡਿੰਗ/ਬੈਨਰਾਂ/ਪੋਸਟਰਾਂ ਲਈ ਨਿੱਜੀ ਜਾਇਦਾਦਾਂ ਦੇ ਮਾਲਕਾਂ ਦੀ ਸਹਿਮਤੀ ਲੋੜੀਂਦੀ ਹੋਵੇਗੀ ਅਤੇ ਅਜਿਹੀਆਂ ਸੂਚੀਆਂ ਉਨ੍ਹਾਂ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਨ੍ਹਾਂ ਚੋਣਾਂ ਵਿੱਚ ਸੁਚਾਰੂ ਅਤੇ ਨਿਰਵਿਘਨ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਅਜਿਹੀ ਕਿਸੇ ਵੀ ਮੁਹਿੰਮ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜੋ ਆਪਸੀ ਨਫ਼ਰਤ ਨੂੰ ਭੜਕਾਉਂਦੀ ਹੋਵੇ ਅਤੇ ਪ੍ਰਚਾਰ ਲਈ ਕਿਸੇ ਵੀ ਧਾਰਮਿਕ ਸਥਾਨ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਰਾਜਨੀਤਿਕ ਪਾਰਟੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਨਿਰਪੱਖ ਅਤੇ ਪਾਰਦਰਸ਼ੀ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

 

Tags: Sakshi Sawhney , DC Ludhiana , Ludhiana , Deputy Commissioner Ludhiana , Election Commision Punjab , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD