Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਲੋਕ ਸਭਾ ਚੋਣਾਂ-2024 ਸਿਆਸੀ ਪਾਰਟੀਆਂ ਦੀ ਆਲੋਚਨਾ ਉਨ੍ਹਾਂ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਤੱਕ ਸੀਮਤ ਹੋਣੀ ਚਾਹੀਦੀ ਹੈ : ਆਸ਼ਿਕਾ ਜੈਨ

ਡੀ.ਸੀ. ਵੱਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ ਰੈਲੀ, ਨੁੱਕੜ ਨਾਟਕ, ਲਾਊਡ ਸਪੀਕਰ, ਮੁਹਿੰਮ ਲਈ ਵਰਤੇ ਜਾਣ ਵਾਲੇ ਵਾਹਨ ਆਦਿ ਲਈ ਅਗਾਊਂ ਪ੍ਰਵਾਨਗੀਆਂ ਲਾਜ਼ਮੀ ਪ੍ਰਵਾਨਗੀਆਂ ਔਨਲਾਈਨ ਸੁਵਿਧਾ ਐਪ ਰਾਹੀਂ ਲਈਆਂ ਜਾਣ

DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 17 Mar 2024

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਰਾਜਨੀਤਿਕ ਪਾਰਟੀਆਂ ਨੂੰ ਚੋਣ ਪ੍ਰੋਗਰਾਮ ਅਤੇ ਚੋਣ ਜ਼ਾਬਤੇ ਬਾਰੇ ਜਾਣਕਾਰੀ ਦੇਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਹਾਲੀ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੀ ਆਲੋਚਨਾ ਉਨ੍ਹਾਂ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ, ਰਿਕਾਰਡ ਅਤੇ ਕੰਮ ਤੱਕ ਸੀਮਤ ਹੋਣੀ ਚਾਹੀਦੀ ਹੈ ।

ਨਿੱਜੀ ਜੀਵਨ ਦੇ ਸਾਰੇ ਪਹਿਲੂਆਂ ਦੀ ਆਲੋਚਨਾ ਤੋਂ ਪਰਹੇਜ਼ ਕੀਤਾ ਜਾਣਾ ਚਾਹੀਦਾ ਹੈ। ਕਿਸੇ ਵੀ ਅਜਿਹੀ ਗਤੀਵਿਧੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜੋ ਮੌਜੂਦਾ ਮਤਭੇਦਾਂ ਨੂੰ ਵਧਾਉਂਦੀ ਹੋਵੇ, ਆਪਸੀ ਨਫ਼ਰਤ ਪੈਦਾ ਕਰਦੀ ਹੋਵੇ ਜਾਂ ਜਾਤਾਂ ਅਤੇ ਭਾਈਚਾਰਿਆਂ, ਧਾਰਮਿਕ ਜਾਂ ਭਾਸ਼ਾਈ ਆਧਾਰ ਤੇ ਤਣਾਅ ਪੈਦਾ ਕਰਦੀ ਹੋਵੇ। ਅਜਿਹੀਆਂ ਗਤੀਵਿਧੀਆਂ ਜਿਵੇਂ ਕਿ; ਵੋਟਾਂ ਹਾਸਲ ਕਰਨ ਲਈ ਜਾਤੀ ਅਤੇ ਫਿਰਕੂ ਭਾਵਨਾਵਾਂ ਦੀ ਵਰਤੋਂ ਕਰਨਾ, ਗੈਰ-ਪ੍ਰਮਾਣਿਤ ਰਿਪੋਰਟਾਂ ਦੇ ਆਧਾਰ 'ਤੇ ਉਮੀਦਵਾਰਾਂ ਦੀ ਆਲੋਚਨਾ ਕਰਨਾ, ਵੋਟਰਾਂ ਨੂੰ ਲਾਲਚ ਦੇਣਾ ਜਾਂ ਡਰਾਉਣਾ, ਪ੍ਰਦਰਸ਼ਨ ਕਰਨਾ ਜਾਂ ਲੋਕਾਂ ਦੇ ਘਰਾਂ ਦੇ ਬਾਹਰ ਉਨ੍ਹਾਂ ਦੇ ਵਿਚਾਰਾਂ ਦਾ ਵਿਰੋਧ ਕਰਨ ਲਈ ਧਰਨਾ ਦੇਣਾ ਅਤੇ ਕਿਸੇ ਹੋਰ ਸਿਆਸੀ ਪਾਰਟੀ ਦੁਆਰਾ ਆਯੋਜਿਤ ਜਨਤਕ ਮੀਟਿੰਗਾਂ ਵਿੱਚ ਵਿਘਨ ਪਾਉਣਾ, ਵਰਜਿਤ ਹੈ। 

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸੰਸਦੀ ਹਲਕਿਆਂ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ 07 ਮਈ (ਮੰਗਲਵਾਰ) ਤੋਂ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਦੀ ਆਖਰੀ ਮਿਤੀ 14 ਮਈ, 2024 (ਮੰਗਲਵਾਰ) ਨਿਰਧਾਰਤ ਕੀਤੀ ਗਈ ਹੈ, ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 (ਬੁੱਧਵਾਰ) ਨੂੰ ਹੋਵੇਗੀ। ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। 

ਪੰਜਾਬ ਸੂਬੇ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਮਤਦਾਨ ਦਿਵਸ ਨਿਰਧਾਰਤ ਕੀਤਾ ਗਿਆ ਹੈ, ਜਿਸ ਉਪਰੰਤ ਪੰਜਾਬ ਸਮੇਤ ਪੂਰੇ ਦੇਸ਼ ਵਿੱਚ 4 ਜੂਨ, 2024 (ਮੰਗਲਵਾਰ) ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਚੋਣ ਪ੍ਰਕਿਰਿਆ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ। ਸ਼੍ਰੀਮਤੀ ਜੈਨ ਨੇ ਅੱਗੇ ਕਿਹਾ ਕਿ ਕਿਉਂਕਿ ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ, ਇਸ ਲਈ ਸਾਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ। 

ਉਨ੍ਹਾਂ ਨੇ ਲੋਕ ਸਭਾ ਚੋਣਾਂ-2024 ਦੌਰਾਨ ਵਰਤੀਆਂ ਜਾਣ ਵਾਲੀਆਂ ਵਸਤਾਂ ਲਈ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਨਿਰਧਾਰਤ ਵੱਖ-ਵੱਖ ਦਰਾਂ ਵੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਅਤੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾਣ ਵਾਲੇ ਖਰਚਿਆਂ ਦੀ ਬਰਾਬਰਤਾ ਅਤੇ ਪਾਰਦਰਸ਼ਤਾ ਲਈ,ਇਹ ਸੂਚੀ ਜਾਰੀ ਕੀਤੀ ਗਈ ਹੈ। 

ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਉਮੀਦਵਾਰ ਵੱਲੋਂ ਕੀਤੇ ਜਾਣ ਵਾਲੇ ਖਰਚੇ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਕੀਤੇ ਜਾਣ। ਮੀਟਿੰਗ ਦੌਰਾਨ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਗਈ ਕਿ ਚੋਣ ਪ੍ਰਚਾਰ ਲਈ ਕਿਸੇ ਵੀ ਧਾਰਮਿਕ ਸਥਾਨ ਦੀ ਵਰਤੋਂ ਨਾ ਕੀਤੀ ਜਾਵੇ। 

ਇਹ ਵੀ ਅਪੀਲ ਕੀਤੀ ਗਈ ਕਿ ਮੁਹਿੰਮ ਦੌਰਾਨ ਕੋਈ ਵੀ ਸਰਕਾਰੀ ਵਾਹਨ ਨਾ ਵਰਤਿਆ ਜਾਵੇ। "ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਦੇ ਮਾਰਗਦਰਸ਼ਨ ਲਈ ਆਦਰਸ਼ ਚੋਣ ਜ਼ਾਬਤਾ, ਕੀ ਕਰਨਾ ਅਤੇ ਕੀ ਨਹੀਂ ਕਰਨਾ, ਆਦਰਸ਼ ਚੋਣ ਜ਼ਾਬਤਾ-ਹਦਾਇਤਾਂ-ਚੋਣ ਮੁਹਿੰਮ" ਦੀ ਇੱਕ-ਇੱਕ ਕਾਪੀ ਵੀ ਪ੍ਰਦਾਨ ਕੀਤੀ ਗਈ। ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ। 

ਮੀਟਿੰਗ ਵਿੱਚ ਉਨ੍ਹਾਂ ਨੂੰ ਵੱਖ-ਵੱਖ ਪ੍ਰਵਾਨਗੀਆਂ (ਰੈਲੀ, ਨੁੱਕੜ ਨਾਟਕ, ਲਾਊਡ ਸਪੀਕਰ, ਪ੍ਰਚਾਰ ਲਈ ਵਰਤੇ ਜਾਣ ਵਾਲੇ ਵਾਹਨ ਆਦਿ) ਵਾਸਤੇ ਭਾਰਤੀ ਚੋਣ ਕਮਿਸ਼ਨ ਦੀ ਔਨਲਾਈਨ ਸੁਵਿਧਾ ਐਪ ਬਾਰੇ ਵੀ ਜਾਣੂ ਕਰਵਾਇਆ ਗਿਆ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਔਨਲਾਈਨ ਐਪ ਸੀ ਵਿਜੀਲ ਦੁਆਰਾ ਆਦਰਸ਼ ਚੋਣ ਜ਼ਾਬਤੇ ਦੀ ਕਿਸੇ ਵੀ ਉਲੰਘਣਾ ਦੀ ਰਿਪੋਰਟ ਕਰਨ। 

ਮੀਟਿੰਗ ਵਿੱਚ ਹਾਜ਼ਰ ਸਾਰੀਆਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਉਪਰੋਕਤ ਸਾਰੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਜਿਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਏ, ਉਨ੍ਹਾਂ ਵਿੱਚ ‘ਆਪ’, ਕਾਂਗਰਸ, ਅਕਾਲੀ ਦਲ, ਸੀਪੀਆਈ, ਬਸਪਾ ਅਤੇ ਭਾਜਪਾ ਸ਼ਾਮਲ ਹਨ।

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD