Monday, 13 May 2024

 

 

ਖ਼ਾਸ ਖਬਰਾਂ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ

 

ਨਿਰਪੱਖਤਾ ਤੇ ਪਾਰਦਰਸ਼ਤਾ ਨਾਲ ਅਗਾਮੀ ਲੋਕ ਸਭਾ ਚੋਣਾ ਕਰਵਾਉਣਾ ਸਾਡੀ ਪਹਿਲੀ ਜ਼ਿੰਮਵਾਰੀ : ਡਿਪਟੀ ਕਮਿਸ਼ਨਰ

31 ਮਾਰਚ ਤੱਕ ਲਾਇਸੰਸੀ ਅਸਲਾਧਾਰੀ ਆਪਣਾ ਅਸਲਾ ਲੋਕਲ ਥਾਣੇ ਜਾਂ ਲਾਇਸੰਸੀ ਡੀਲਰਾਂ ਕੋਲ ਜਮ੍ਹਾ ਕਰਵਾਉਣ ਲਈ ਪਾਬੰਦ : ਡਾ. ਪ੍ਰੀਤੀ ਯਾਦਵ

ਨਿਰਪੱਖਤਾ ਤੇ ਪਾਰਦਰਸ਼ਤਾ ਨਾਲ ਅਗਾਮੀ ਲੋਕ ਸਭਾ ਚੋਣਾ ਕਰਵਾਉਣਾ ਸਾਡੀ ਪਹਿਲੀ ਜ਼ਿੰਮਵਾਰੀ : ਡਿਪਟੀ ਕਮਿਸ਼ਨਰ

Web Admin

Web Admin

5 Dariya News

ਰੂਪਨਗਰ , 17 Mar 2024

ਭਾਰਤ ਚੋਣ ਕਮਿਸ਼ਨ ਵੱਲੋਂ ਲੋਕ ਸਭਾ-2024 ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਨਾਲ ਜ਼ਿਲ੍ਹੇ ਵਿਚ ਆਦਰਸ਼ ਚੋਣ ਜਾਬਤਾ ਲਾਗੂ ਹੋ ਗਿਆ ਹੈ, ਜਿਸਦੀ ਸਖਤੀ ਨਾਲ ਪਾਲਣਾ ਕਰਨ ਲਈ ਸਾਰੇ ਵਿਭਾਗ/ਦਫਤਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਹੁਣ ਸਾਡੀ ਪਹਿਲੀ ਜ਼ਿੰਮੇਵਾਰੀ ਨਿਰੱਪਖਤਾ ਅਤੇ ਪਾਰਦਰਸ਼ਤਾ ਨਾਲ ਅਗਾਮੀ ਲੋਕ ਸਭਾ ਚੋਣਾ ਨੂੰ ਕਰਵਾਉਣ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ।

ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਆਦਰਸ਼ ਚੋਣ ਜਾਬਤੇ ਦੀ ਪਾਲਣਾ ਲਈ ਵੱਖ-ਵੱਖ ਟੀਮਾਂ ਵੱਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਤੇ ਰਾਜਨੀਤਿਕ ਪਾਰਟੀਆਂ ਵੱਲੋਂ ਜਨਤਕ ਥਾਵਾਂ ਤੇ ਲਗਾਏ ਗਏ ਪੋਸਟਰ/ਬੈਨਰ/ਸਟਿੱਕਰ ਆਦਿ ਹਟਾਏ ਜਾ ਰਹੇ ਹਨ। ਪਿਛਲੀਆਂ ਚੋਣਾਂ ਦੀ ਤਰ੍ਹਾਂ ਇਸ ਵਾਰ ਵੀ ਵੋਟਾਂ ਵਿੱਚ ਈ.ਵੀ.ਐੱਮ ਅਤੇ ਵੀ.ਵੀ.ਪੀ.ਏ.ਟੀ ਦੀ ਵਰਤੋਂ ਕੀਤੀ ਜਾਵੇਗੀ, ਇਸ ਜ਼ਿਲ੍ਹੇ ਵਿੱਚ ਲੋੜੀਂਦੀਆਂ ਵੋਟਿੰਗ ਮਸ਼ੀਨਾਂ ਉਪਲੱਬਧ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਰ ਸੂਚੀ ਵਿਚ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ ਤੋਂ 10 ਦਿਨ ਪਹਿਲਾਂ ਤੱਕ ਕੇਵਲ ਨਵੀਆਂ ਵੋਟਾਂ ਬਣਾਈਆਂ ਜਾ ਸਕਦੀਆਂ ਹਨ।

ਉਨ੍ਹਾਂ ਲੋਕ ਸਭਾ ਚੋਣਾਂ 2024 ਦਾ ਕਾਰਜਕ੍ਰਮ ਸਾਂਝਾ ਕਰਦਿਆਂ ਕਿਹਾ ਕਿ ਸੂਬੇ ਵਿਚ 7 ਮਈ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਦੀ ਮਿਤੀ, 14 ਮਈ ਨਾਮਜ਼ਦਗੀ ਦਾਖਲ ਕਰਨ ਦੀ ਅੰਤਿਮ ਮਿਤੀ, 15 ਮਈ ਨੂੰ ਨਾਮਜ਼ਦਗੀਆਂ ਦੀ ਜਾਂਚ ਪੜਤਾਲ, 17 ਮਈ ਨੂੰ ਉਮੀਦਵਾਰੀ ਵਾਪਿਸ ਲੈਣ, 1 ਜੂਨ ਨੂੰ ਚੋਣਾਂ, 4 ਜੂਨ ਨੂੰ ਵੋਟਾਂ ਦੀ ਗਿਣਤੀ 6 ਜੂਨ, 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਵੇਗੀ

ਲੋਕ ਸਭਾ ਚੋਣਾਂ ਹਲਕਾ 06-ਆਨੰਦਪੁਰ ਸਾਹਿਬ ਦੇ ਵੋਟਰਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ 45-ਗੜ੍ਹਸ਼ੰਕਰ, ਜ਼ਿਲ੍ਹਾ ਨਵਾਂਸ਼ਹਿਰ ਦੇ 46-ਬੰਗਾ, 47-ਨਵਾਂਸ਼ਹਿਰ, 48-ਬਲਾਚੋਰ, ਜ਼ਿਲ੍ਹਾ ਰੂਪਨਗਰ ਦੇ 49-ਆਨੰਦਪੁਰ ਸਾਹਿਬ, 50-ਰੂਪਨਗਰ, 51-ਚਮਕੌਰ ਸਾਹਿਬ ਤੇ ਮੋਹਾਲੀ ਜਿਲ੍ਹੇ ਦੇ 52-ਖਰੜ ਤੇ 53-ਐਸ.ਏ.ਐਸ. ਨਗਰ ਅਸੈਂਬਲੀ ਸੈਗਮੈਂਟ ਪੈਂਦੇ ਹਨ। ਇਸ ਤਰ੍ਹਾਂ ਲੋਕ ਸਭਾ ਚੋਣ ਹਲਕੇ ਵਿੱਚ ਕੁੱਲ 17,06,935 ਵੋਟਰ ਹਨ ਅਤੇ ਕੁੱਲ 8,459 ਸਰਵਿਸ ਵੋਟਰ ਹਨ, ਜੋ 06-ਆਨੰਦਪੁਰ ਲਈ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। 

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਲੋਕ ਸਭਾ ਚੋਣਾਂ-2024 ਲਈ ਆਦਰਸ਼ ਚੋਣ ਜਾਬਤੇ ਦੀ ਪਾਲਣਾ ਲਈ ਐਕਸਪੈਂਡੀਚਰ ਮੋਨੀਟਰਿੰਗ ਦੀਆਂ ਵੱਖ-ਵੱਖ ਟੀਮਾਂ, ਜਿਵੇਂ ਕਿ 29 ਫਲਾਇੰਗ ਸਕੁਏਡ ਟੀਮਾਂ, 33 ਸਟੇਟਿਕ ਸਰਵੇਲੈਂਸ ਟੀਮਾਂ, 21 ਵੀਡੀਓ ਸਰਵੇਲੈਂਸ ਟੀਮਾਂ, 04 ਅਕਾਊਂਟਿੰਗ ਟੀਮਾਂ, 04 ਵੀਡੀਓ ਵਿਊਇੰਗ ਟੀਮਾਂ ਦਾ ਗਠਨ ਕਰ ਲਿਆ ਗਿਆ ਹੈ ਤੇ ਇਹਨਾਂ ਸਾਰੀਆਂ ਟੀਮਾਂ ਦੀ ਟ੍ਰੇਨਿੰਗ ਵੀ ਕਰਵਾ ਦਿੱਤੀ ਗਈ ਹੈ। 

ਇਹ ਸਾਰੀਆਂ ਟੀਮਾਂ ਰਾਜਨੀਤਿਕ ਪਾਰਟੀਆਂ ਅਤੇ ਚੋਣ ਲੜਨ ਵਾਲੇ ਉਮੀਦਵਾਰਾਂ ਦੇ ਕਾਨੂੰਨੀ ਤੇ ਗੈਰ-ਕਾਨੂੰਨੀ ਖਰਚੇ ਤੇ ਨਿਗਰਾਨੀ ਰੱਖੇਗੀ ਤੇ ਬਣਦਾ ਖਰਚਾ ਉਹਨਾਂ ਦੇ ਖਾਤੇ ਵਿੱਚ ਬੁੱਕ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਆਮ ਜਨਤਾ ਲਈ ਜਿਲ੍ਹਾ ਤੇ ਅਸੈਂਬਲੀ ਸੈਗਮੈਂਟ ਪੱਧਰ ਤੇ 24 ਘੰਟੇ ਲਈ ਸ਼ਿਕਾਇਤ ਸੈੱਲ ਸਥਾਪਿਤ ਕੀਤੇ ਗਏ ਹਨ ਤੇ ਇਹਨਾਂ ਸੈੱਲਾਂ ਤੇ ਲੋੜੀਂਦਾ ਸਟਾਫ ਵੀ ਨਿਯੁਕਤ ਕਰ ਦਿੱਤਾ ਗਿਆ। ਇਹ ਸ਼ਿਕਾਇਤ ਸੈੱਲ ਚੋਣ ਜਾਬਤੇ ਦੀ ਘੋਸ਼ਣਾ ਤੋਂ ਤੁਰੰਤ ਬਾਅਦ ਐਕਟਿਵ ਹਨ। 

ਇਸ ਮੌਕੇ ਐਸ.ਐਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਨਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲਾਇਸੰਸੀ ਅਸਲਾਧਾਰੀ ਆਪਣਾ ਅਸਲਾ ਲੋਕਲ ਥਾਣੇ ਵਿਚ ਜਾਂ ਲਾਇਸੰਸੀ ਅਸਲਾ ਡੀਲਰਾਂ ਪਾਸ 31 ਮਾਰਚ 2024 ਨੂੰ ਸ਼ਾਮ 5 ਵਜੇ ਤੱਕ ਜਮ੍ਹਾ ਕਰਵਾਉਣ ਲਈ ਪਾਬੰਦ ਹੋਣਗੇ ਅਤੇ ਜੇਕਰ ਕੋਈ ਨਾਗਰਿਕ ਇਨ੍ਹਾਂ ਹੁਕਮਾਂ ਦੀ ਉਲਘੰਣਾ ਕਰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਅੱਗੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਹੁਣ ਤੱਕ ਵੱਖ-ਵੱਖ ਮਾਮਲਿਆਂ ਨਾਲ ਸਬੰਧਿਤ ਜ਼ਿਲ੍ਹੇ ਦੇ 35 ਭਗੌੜਿਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਗੈਰ ਜਮਾਨਤੀ ਵਾਰੰਟ ਵਾਲੇ ਕੇਵਲ 10 ਮੁਲਜ਼ਿਮਾਂ ਦੇ ਮਾਮਲੇ ਲੰਬਿਤ ਹਨ। ਸ. ਗੁਲਨੀਤ ਸਿੰਘ ਖੁਰਾਨਾ ਨੇ ਕਿਹਾ ਕਿ ਕੇਂਦਰੀ ਕੇਂਦਰੀ ਸੁਰੱਖਿਆ ਬਲਾਂ ਦੀ ਇੱਕ ਟੁੱਕੜੀ ਜ਼ਿਲ੍ਹੇ ਵਿਚ ਤਾਇਨਾਤ ਹੈ ਅਤੇ ਜ਼ਿਲ੍ਹੇ ਵਿਚ ਅਮਨ ਸ਼ਾਂਤੀ ਤੇ ਕਾਨੂੰਨ ਵਿਵਸਥਾ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਿਆ ਗਿਆ ਹੈ ਤਾਂ ਜੋ ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁਕੰਮਲ ਕੀਤਾ ਜਾ ਸਕੇ।  

ਐਸ.ਐਸ.ਪੀ ਨੇ ਕਿਹਾ ਕਿ ਜ਼ਿਲ੍ਹੇ ਵਿਚ 18 ਅੰਤਰਰਾਜੀ ਨਾਕੇ ਲਗਾਏ ਜਾਣਗੇ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਨੂੰ ਰੋਕਿਆ ਜਾ ਸਕੇ ਅਤੇ ਹਰ ਸੰਵੇਦਨਸ਼ੀਲ ਥਾਵਾਂ, ਬੱਸ ਸਟੈਡਾਂ ਅਤੇ ਬਜ਼ਾਰਾਂ ਆਦਿ ਵਿਚ ਤਲਾਸ਼ੀ ਅਭਿਆਨ ਵੀ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਇਹ ਹਦਾਇਤ ਜਾਰੀ ਕੀਤੀ ਗਈ ਹੈ ਕਿ ਮੀਡੀਆ ਵਲੋਂ ਚੋਣਾਂ ਸਬੰਧੀ ਕੋਈ ਵੀ ਸੂਚਨਾ ਜਾਰੀ ਕਰਨ ਤੋਂ ਪਹਿਲਾਂ ਤੱਥਾਂ ਸਹਿਤ ਪੁਸ਼ਟੀ ਕਰ ਲਈ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੇ ਭੜਕਾਊ ਬਿਆਨਾਂ ਨੂੰ ਜਾਰੀ ਕਰਨ ਤੋਂ ਪ੍ਰਹੇਜ਼ ਕੀਤਾ ਜਾਵੇ।

 

Tags: DC Ropar , Preeti Yadav , Dr. Preeti Yadav , Deputy Commissioner Ropar , Rupnagar , Ropar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD