Tuesday, 14 May 2024

 

 

ਖ਼ਾਸ ਖਬਰਾਂ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ

 

ਡਿਪਟੀ ਕਮਿਸ਼ਨਰ ਨੇ ਸਮੂਹ ਰਾਜਨੀਤਿਕ ਪਾਰਟੀ ਦੇ ਨੁਮਾਇੰਦਿਆਂ ਨੂੰ ਚੋਣ ਜਾਬਤੇ ਨਾਲ ਸਬੰਧਿਤ ਹਦਾਇਤਾਂ ਬਾਰੇ ਕਰਵਾਇਆ ਜਾਣੂ

DC Ropar, Preeti Yadav, Dr. Preeti Yadav, Deputy Commissioner Ropar, Rupnagar, Ropar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv

Web Admin

Web Admin

5 Dariya News

ਰੂਪਨਗਰ , 17 Mar 2024

ਭਾਰਤ ਚੋਣ ਕਮਿਸ਼ਨ ਵੱਲੋਂ 16-03-2024 ਨੂੰ ਚੋਣਾਂ ਦੀ ਘੋਸ਼ਣਾ ਕਰ ਦਿੱਤੀ ਗਈ ਹੈ, ਜਿਸ ਦੇ ਨਾਲ ਹੀ ਪੰਜਾਬ ਰਾਜ ਵਿੱਚ ਆਦਰਸ਼ ਚੋਣ ਜਾਬਤਾ ਅਮਲ ਵਿੱਚ ਆ ਗਿਆ ਹੈ। ਇਸ ਸਬੰਧੀ ਮਾਨਯੋਗ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਰੂਪਨਗਰ ਡਾ. ਪ੍ਰੀਤੀ ਯਾਦਵ, ਆਈ.ਏ.ਐਸ, ਦੀ ਪ੍ਰਧਾਨਗੀ ਲੋਕ ਸਭਾ ਹਲਕੇ 06-ਅਨੰਦਪੁਰ ਸਾਹਿਬ ਅਧੀਨ ਆਉਂਦੇ ਜਿਲ੍ਹਾ ਰੂਪਨਗਰ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ/ਸਕੱਤਰ/ਕਨਵੀਨਰਾਂ ਨਾਲ ਮੀਟਿੰਗ ਸਥਾਨਕ ਮਿੰਨੀ ਕਮੇਟੀ ਰੂਮ, ਡੀ.ਸੀ ਕੰਪਲੈਕਸ, ਰੂਪਨਗਰ ਵਿਖੇ ਕੀਤੀ ਗਈ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਚੋਣ ਜਾਬਤੇ ਨਾਲ ਸਬੰਧਤ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹੋਈਆਂ ਸਾਰੀਆਂ ਹਦਾਇਤਾਂ ਬਾਰੇ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ/ਸਕੱਤਰ/ਕਨਵੀਨਰਾਂ ਨੂੰ ਜਾਣੂ ਕਰਵਾਇਆ। ਇਸ ਮੀਟਿੰਗ ਵਿੱਚ ਉਹਨਾਂ ਵੱਲੋਂ  ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦੇ ਹੋਏ ਹੋਰ ਵੀ ਕਈ ਤਰ੍ਹਾਂ ਦੇ ਅਗੇਤਰੇ ਪ੍ਰਬੰਧਾ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੀਆਂ ਵੱਲੋਂ ਵੀ ਇਹ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਭਾਰਤ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ ਅਤੇ ਚੋਣਾਂ ਨੂੰ ਸ਼ਾਂਤਮਈ ਨੇਪਰੇ ਚੜ੍ਹਾਉਣ ਵਿੱਚ ਪੂਰਾ ਸਹਿਯੋਗ ਦੇਣਗੇ।  

ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫਸਰ, ਪੂਜਾ ਸਿਆਲ ਗਰੇਵਾਲ, ਪੀ.ਸੀ.ਐਸ, ਚੋਣ ਤਹਿਸੀਲਦਾਰ ਪਲਵਿੰਦਰ ਸਿੰਘ ਬੈਂਸ, ਮਨਦੀਪ ਸਿੰਘ (ਕਲਰਕ) ਤੋਂ ਇਲਾਵਾ ਜ਼ਿਲ੍ਹਾ ਰੂਪਨਗਰ ਦੇ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ/ਸਕੱਤਰ/ਕਨਵੀਨ ਸੰਦੀਪ ਜੋਸ਼ੀ (ਆਮ ਆਦਮੀ ਪਾਰਟੀ ), ਜਰਨੈਲ ਸਿੰਘ ਭੈਰੋਵਾਲ (ਭਾਰਤੀ ਜਨਤਾ ਪਾਰਟੀ), ਸੁਖਵੀਰ ਸਿੰਘ (ਭਾਰਤੀ ਜਨਤਾ ਪਾਰਟੀ) ਭੁਪਿੰਦਰ ਸਿੰਘ (ਇੰਡੀਅਨ ਨੈਸ਼ਨਲ ਕਾਂਗਰਸ), ਚਰਨਜੀਤ ਸਿੰਘ ਘੇਈ (ਬਹੁਜਨ ਸਮਾਜ ਪਾਰਟੀ) ਅਤੇ ਗੁਰਦੇਵ ਸਿੰਘ ਬਾਗੀ (ਸੀ.ਪੀ.ਆਈ) ਵੀ ਸ਼ਾਮਿਲ ਹੋਏ।

 

Tags: DC Ropar , Preeti Yadav , Dr. Preeti Yadav , Deputy Commissioner Ropar , Rupnagar , Ropar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD