Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਸ਼ਰਾਬ ਵਿਕ੍ਰੇਤਾਵਾਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਲਈ ਦਿਸ਼ਾ ਨਿਰਦੇਸ਼ ਜਾਰੀ

ਚੋਣ ਕਮਿਸ਼ਨ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ

Akash Bansal, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv, Sangrur

Web Admin

Web Admin

5 Dariya News

ਸੰਗਰੂਰ , 17 Mar 2024

ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਆਬਕਾਰੀ ਤੇ ਕਰ ਵਿਭਾਗ ਦੇ ਅਧਿਕਾਰੀਆਂ ਅਤੇ ਸ਼ਰਾਬ ਦੇ ਵਿਕ੍ਰੇਤਾਵਾਂ ਨਾਲ ਮੀਟਿੰਗ ਕਰਦਿਆਂ ਲੋਕ ਸਭਾ ਚੋਣਾਂ ਸਬੰਧੀ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਆਦੇਸ਼ ਦਿੱਤੇ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਦੌਰਾਨ ਵੋਟਰਾਂ ਨੂੰ ਲੁਭਾਉਣ ਲਈ ਵਰਤੇ ਜਾਣ ਵਾਲੇ ਹਰ ਤਰ੍ਹਾਂ ਦੇ ਸੰਭਾਵਿਤ ਢੰਗਾਂ ਨੂੰ ਸਖ਼ਤੀ ਨਾਲ ਠੱਲ੍ਹ ਪਾਉਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਆਦਰਸ਼ ਚੋਣ ਜ਼ਾਬਤੇ ਦੀ ਕਿਸੇ ਵੀ ਢੰਗ ਨਾਲ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਸ਼ਰਾਬ ਦਾ ਗੈਰ ਕਾਨੂੰਨੀ ਢੰਗ ਨਾਲ ਭੰਡਾਰ ਕਰਨ ਤੋਂ ਰੋਕਣ ਲਈ ਚੌਕਸੀ ਵਧਾਏ ਜਾਣ ਦੀ ਹਦਾਇਤ ਕੀਤੀ। ਉਨ੍ਹਾਂ ਅੰਤਰ ਰਾਜੀ ਨਾਕਿਆਂ ’ਤੇ ਤਿੱਖੀ ਨਜ਼ਰ ਰੱਖਣ, ਸ਼ਰਾਬ ਦੀ ਵਿਕਰੀ ਦਾ ਰਿਕਾਰਡ ਰੋਜ਼ਾਨਾ ਦੇ ਆਧਾਰ ’ਤੇ ਸਟਾਕ ਰਜਿਸਟਰਾਂ ਵਿੱਚ ਦਰਜ ਕਰਨ, ਕਿਸੇ ਵੀ ਠੇਕੇ ’ਤੇ ਸ਼ਰਾਬ ਦੀ ਵੱਧ ਵਿਕਰੀ ਦਾ ਮਾਮਲਾ ਸਾਹਮਣੇ ਆਉਣ ’ਤੇ ਫੌਰੀ ਕਾਰਵਾਈ ਕਰਨ, ਗੁਆਂਢੀ ਰਾਜ ਨਾਲ ਜੁੜਦੇ ਜ਼ਿਲ੍ਹਾ ਸੰਗਰੂਰ ਦੇ ਪਿੰਡਾਂ ਦੇ ਰਸਤਿਆਂ ’ਤੇ ਮੁਸਤੈਦੀ ਵਧਾਉਣ, ਸਮੇਂ ਸਮੇਂ ’ਤੇ ਛਾਪਾਮਾਰੀ ਕਰਨ, ਐਕਸਾਈਜ਼ ਟੀਮਾਂ ਨੂੰ ਪੁਲਿਸ ਨਾਲ ਤਾਲਮੇਲ ਰੱਖਣ, ਰਿਪੋਰਟਾਂ ਸਮੇਂ ਸਿਰ ਭੇਜਣ ਸਮੇਤ ਹੋਰ ਲੋੜੀਂਦੇ ਦਿਸ਼ਾ ਨਿਰਦੇਸ਼ ਦਿੱਤੇ।

ਮੀਟਿੰਗ ਦੌਰਾਨ ਏ.ਈ.ਟੀ.ਸੀ ਰੋਹਿਤ ਗਰਗ, ਏ.ਈ.ਟੀ.ਸੀ (ਜੀਐਸਟੀ) ਸੁਨੀਤਾ ਬੱਤਰਾ, ਈ.ਟੀ.ਓ ਰੁਪਿੰਦਰ ਰੰਧਾਵਾ, ਤਹਿਸੀਲਦਾਰ ਚੋਣਾਂ ਪਰਮਜੀਤ ਕੌਰ ਸਮੇਤ ਜ਼ਿਲ੍ਹੇ ਭਰ ਤੋਂ ਸ਼ਰਾਬ ਦੇ ਠੇਕੇਦਾਰ ਵੀ ਹਾਜ਼ਰ ਸਨ।

 

Tags: Akash Bansal , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD