Saturday, 11 May 2024

 

 

ਖ਼ਾਸ ਖਬਰਾਂ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼

 

ਲੋਕ ਸਭਾ ਚੋਣਾਂ ਸਬੰਧੀ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੈਂਕ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ

Akash Bansal, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv, Sangrur

Web Admin

Web Admin

5 Dariya News

ਸੰਗਰੂਰ , 17 Mar 2024

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ ਹੇਠ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਆਕਾਸ਼ ਬਾਂਸਲ ਨੇ ਕਿਹਾ ਕਿ ਪਾਰਦਰਸ਼ੀ ਤੇ ਨਿਰਪੱਖ ਚੋਣਾਂ ਕਰਵਾਉਣ ਲਈ ਉਮੀਦਵਾਰਾਂ ਤੇ ਹੋਰਨਾਂ ਵਿਅਕਤੀਆਂ ਵੱਲੋਂ ਕੀਤੇ ਜਾਣ ਵਾਲ਼ੇ ਨਗਦੀ ਦੇ ਲੈਣ-ਦੇਣ ‘ਤੇ ਨਿਗਰਾਨੀ ਰੱਖੀ ਜਾਣੀ ਬਹੁਤ ਜ਼ਰੂਰੀ ਹੈ ਅਤੇ ਇਸ ਪ੍ਰਕਿਰਿਆ ਤਹਿਤ ਬੈਂਕਾਂ ਦੇ ਅਧਿਕਾਰੀਆਂ ਦਾ ਬਹੁਤ ਅਹਿਮ ਯੋਗਦਾਨ ਹੈ।

ਉਨ੍ਹਾਂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਬੈਂਕ ਖਾਤੇ ਵਿਚ 10 ਲੱਖ ਰੁਪਏ ਤੋਂ ਵੱਧ ਦੀ ਟ੍ਰਾਂਜੈਕਸ਼ਨ ਹੁੰਦੀ ਹੈ ਤਾਂ ਉਸ ਦੀ ਸੂਚਨਾ ਜ਼ਿਲਾ ਪ੍ਰਸ਼ਾਸਨ ਅਤੇ ਨੋਡਲ ਅਫ਼ਸਰ ਇਨਕਮ ਟੈਕਸ ਵਿਭਾਗ ਨੂੰ ਭੇਜੀ ਜਾਣੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਸਿਆਸੀ ਪਾਰਟੀ , ਉਮੀਦਵਾਰ ਜਾਂ ਉਨਾਂ ਦੇ ਨਾਮਜ਼ਦਗੀ ਪੱਤਰ ਵਿਚ ਦਰਜ ਹੋਣ ਵਾਲੇ ਰਿਸ਼ਤੇਦਾਰ ਜਾਂ ਵਿਅਕਤੀ ਦੇ ਬੈਂਕ ਖਾਤੇ ਵਿਚ ਇਕ ਲੱਖ ਤੋਂ ਵੱਧ ਦੀ ਟ੍ਰਾਂਜੈਕਸ਼ਨ ਦੀ ਰਿਪੋਰਟਿੰਗ ਵੀ ਕੀਤੀ ਜਾਣੀ ਲਾਜਮੀ ਹੈ। ਇਸ ਮੌਕੇ ਤਹਿਸੀਲਦਾਰ ਚੋਣਾਂ ਪਰਮਜੀਤ ਕੌਰ, ਐਲ ਡੀ ਐਮ ਸੰਜੀਵ ਅਗਰਵਾਲ ਸਮੇਤ ਹੋਰ ਬੈਂਕ ਅਧਿਕਾਰੀ ਵੀ ਮੌਜੂਦ ਸਨ।

 

Tags: Akash Bansal , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD